Share on Facebook Share on Twitter Share on Google+ Share on Pinterest Share on Linkedin ਡੀਸੀ ਵੱਲੋਂ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਸੜਕ ਬਣਾਉਣ ਲਈ ਜ਼ਮੀਨ ਦਾ ਤੁਰੰਤ ਕਬਜ਼ਾ ਲੈਣ ਦੇ ਆਦੇਸ਼ ਕੰਮ ਨੂੰ ਪੂਰਾ ਕਰਨ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ: ਆਸ਼ਿਕਾ ਜੈਨ ਨਬਜ਼-ਏ-ਪੰਜਾਬ, ਮੁਹਾਲੀ, 26 ਅਗਸਤ: ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨੈਸ਼ਨਲ ਹਾਈਵੇਅ ਅਥਾਰਟੀਜ਼ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅੰਬਾਲਾ-ਜ਼ੀਰਕਪੁਰ ਸੈਕਸ਼ਨ ’ਤੇ ਫਲਾਈਓਵਰ ਦੇ ਬਕਾਇਆ ਨਿਰਮਾਣ ਨੂੰ ਅੱਗੇ ਵਧਾਉਣ ਲਈ ਜ਼ਮੀਨ ਮਾਲਕ ਦੀ ਇਸ ਕੰਮ ਨੂੰ ਰੋਕਣ ਦੀ ਅਪੀਲ ਨੂੰ ਰੱਦ ਕਰਨ ਦੇ ਨਿਰਦੇਸ਼ ਦਿੱਤੇ ਜਾਣ ਤੋਂ ਬਾਅਦ ਇਨ੍ਹਾਂ ਦੀ ਪਾਲਣਾ ਕਰਦੇ ਹੋਏ ਸਬੰਧਤ ਹਿੱਸੇ ਦਾ ਤੁਰੰਤ ਕਬਜ਼ਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਬੈਂਚ ਨੇ ਜਨਹਿਤ ਵਿੱਚ ਪ੍ਰੋਜੈਕਟ ਨੂੰ ਪੂਰਾ ਕਰਨ ਦੀ ਜ਼ਰੂਰਤ ਨੂੰ ਪਹਿਲ ਦਿੱਤੀ ਹੈ, ਇਸ ਲਈ ਐਨ ਐੱਚ ਏ ਆਈ ਅਧਿਕਾਰੀ ਬਿਨਾਂ ਕਿਸੇ ਦੇਰੀ ਦੇ ਉਕਤ ਜ਼ਮੀਨ ਦੇ ਹਿੱਸੇ ਦਾ ਕਬਜ਼ਾ ਲੈਣ ਲਈ ਅੱਗੇ ਆਉਣ। ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਐਨਐਚਏਆਈ ਦੇ ਅਧਿਕਾਰੀਆਂ ਨੂੰ ਇਸ ਸੜਕ ’ਤੇ ਆਵਾਜਾਈ ਦੀ ਸਮੱਸਿਆ ਤੋਂ ਲੋਕਾਂ ਨੂੰ ਤੁਰੰਤ ਰਾਹਤ ਦੇਣ ਲਈ ਕਬਜ਼ਾ ਦਿਵਾਉਣ ਅਤੇ ਰੁਕੇ ਹੋਏ ਕੰਮ ਨੂੰ ਪੂਰਾ ਕਰਨ ਦੀ ਪੇਸ਼ਕਸ਼ ਕੀਤੀ ਜਾ ਚੁੱਕੀ ਹੈ। ਡੀਸੀ ਨੇ ਦੱਸਿਆ ਕਿ ਉਨ੍ਹਾਂ ਨੇ ਉਪ ਮੰਡਲ ਮੈਜਿਸਟਰੇਟ ਡੇਰਾਬੱਸੀ-ਕਮ-ਲੈਂਡ ਐਕੁਜੀਸ਼ਨ ਅਫ਼ਸਰ ਨੂੰ ਜ਼ੀਰਕਪੁਰ-ਅੰਬਾਲਾ ਹਾਈਵੇਅ ਦੇ ਨਿਰਮਾਣ ਨੂੰ ਪੂਰਾ ਕਰਨ ਲਈ ਨੈਸ਼ਨਲ ਹਾਈਵੇਅ ਅਥਾਰਟੀਜ਼ ਨੂੰ ਬਿਨਾਂ ਦੇਰੀ ਕਬਜ਼ਾ ਦਿਵਾਉਣ ਲਈ ਕਿਹਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ