ਗੋਲਡਨ ਬੈਲਜ਼ ਪਬਲਿਕ ਸਕੂਲ ਵਿੱਚ ਵਿਦਿਆਰਥੀਆਂ ਨੇ ਪੌਦੇ ਲਗਾਏ

ਨਬਜ਼-ਏ-ਪੰਜਾਬ, ਮੁਹਾਲੀ, 9 ਸਤੰਬਰ:
ਇੱਥੋਂ ਦੇ ਗੋਲਡਨ ਬੈਲਜ਼ ਪਬਲਿਕ ਸਕੂਲ ਸੈਕਟਰ-77 ਵਿੱਚ ਰੁੱਖ ਲਗਾਓ ਲਹਿਰ ਦੇ ਤਹਿਤ ਸਕੂਲ ਦੇ ਵਿਹੜੇ ਵਿੱਚ ਵੱਖ-ਵੱਖ ਕਿਸਮਾਂ ਦੇ 50 ਤੋਂ ਵੱਧ ਪੌਦੇ ਗਏ। ਇਸ ਮੌਕੇ ਸਕੂਲ ਦੇ ਚੇਅਰਮੈਨ ਕਰਨਲ (ਸੇਵਾਮੁਕਤ) ਸੀਐਸ ਬਾਵਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਦਿਆਂ ਕਿਹਾ ਕਿ ਰੁੱਖ ਲਗਾਓ ਲਹਿਰ ਦਾ ਮੁੱਖ ਮੰਤਵ ਗਲੋਬਲ ਵਾਰਮਿੰਗ ਤੋਂ ਹੋਣ ਵਾਲੀਆਂ ਸਮੱਸਿਆਵਾਂ ਬਾਰੇ ਸਕੂਲੀ ਬੱਚਿਆਂ ਨੂੰ ਜਾਣੂ ਕਰਵਾਉਣਾ ਹੈ। ਕਰਨਲ ਬਾਵਾ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਜਨਮ ਦਿਨ ਜਾਂ ਹੋਰ ਖ਼ੁਸ਼ੀ ਦੇ ਮੌਕਿਆਂ ’ਤੇ ਫ਼ਜ਼ੂਲ ਖ਼ਰਚੀ ਕਰਨ ਦੀ ਬਜਾਏ ਵਾਤਾਵਰਨ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਆਪਣੇ ਘਰ ਅਤੇ ਆਲੇ ਦੁਆਲੇ ਵੱਧ ਤੋਂ ਵੱਧ ਰੁੱਖ ਲਗਾਉਣ ਨੂੰ ਤਰਜੀਹ ਦੇਣ ਅਤੇ ਭਵਿੱਖ ਵਿੱਚ ਉਨ੍ਹਾਂ ਦੀ ਰੁੱਖਾਂ ਦੀ ਸਹੀ ਤਰੀਕੇ ਨਾਲ ਸਾਂਭ-ਸੰਭਾਲ ਕੀਤੀ ਜਾਵੇ।
ਰੁੱਖ ਲਗਾਓ ਲਹਿਰ ਵਿੱਚ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਸਵੱਛਤਾ ਪੰਦਰਵਾੜੇ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਸੀਬੀਐੱਸਈ ਦੀਆਂ ਗਾਈਡਲਾਈਨਜ਼ ਤਹਿਤ ਇਹ ਗਤੀਵਿਧੀ ਕਰਵਾਈ ਗਈ ਹੈ। ਸਕੂਲ ਮੈਨੇਜਮੈਂਟ ਵੱਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਦੇ ਵਿਹੜੇ ਵਿੱਚ ਰੁੱਖ ਲਗਾਉਣ ਲਈ ਪੌਦੇ ਵੀ ਵੰਡੇ ਗਏ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…