ਪੰਜਾਬ ਦੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਵੇਗੀ ਸੈਰ ਸਪਾਟਾ ਸਮਿਟ: ਰਾਖੀ ਗੁਪਤਾ ਭੰਡਾਰੀ

ਸੈਰ ਸਪਾਟਾ ਸਮਿਟ ਤੇ ਟਰੈਵਲ ਮਾਰਟ ਦੀਆਂ ਤਿਆਰੀਆਂ ਦਾ ਪ੍ਰਮੁੱਖ ਸਕੱਤਰ ਨੇ ਲਿਆ ਜਾਇਜ਼ਾ

ਨਬਜ਼-ਏ-ਪੰਜਾਬ, ਮੁਹਾਲੀ, 9 ਸਤੰਬਰ:
ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਅੱਜ ਪੰਜਾਬ ਦੀ ਆਪ ਸਰਕਾਰ ਵੱਲੋਂ ਮੁਹਾਲੀ ਵਿੱਚ ਕਰਵਾਏ ਜਾ ਰਹੇ ਪਲੇਠੇ ਸੈਰ ਸਪਾਟਾ ਸਮਿਟ ਅਤੇ ਟਰੈਵਲ ਮਾਰਟ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਮੁਹਾਲੀ ਦੇ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਨੂੰ ਕੁੱਝ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ। ਉਨ੍ਹਾਂ ਨੇ ਸਮਾਗਮ ਵਾਲੀ ਥਾਂ, ਪ੍ਰਦਰਸ਼ਨੀ ਖੇਤਰ ਅਤੇ ਦੁਪਹਿਰ ਦਾ ਭੋਜਨ ਪਰੋਸਣ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਸੈਰ ਸਪਾਟੇ ਨੂੰ ਵਿਸ਼ਵ ਦੇ ਨਕਸ਼ੇ ’ਤੇ ਲਿਆਉਣ ਦੇ ਮੰਤਵ ਇਹ ਸਮਿਟ ਕਰਵਾਈ ਜਾ ਰਹੀ ਹੈ। ਲਿਹਾਜ਼ਾ ਇਹ ਪ੍ਰੋਗਰਾਮ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾਵੇ।
ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਹਨ। ਕੁਦਰਤ ਨੇ ਸਾਨੂੰ ਖ਼ੂਬਸੂਰਤ ਦਰਿਆ, ਪਹਾੜ ਅਤੇ ਮੈਦਾਨ ਦਿੱਤੇ ਹਨ ਜੋ ਹਰ ਇਕ ਨੂੰ ਆਪਣੇ ਵੱਲ ਆਕਰਸ਼ਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਾਰਮਿਕ ਸੈਰ ਸਪਾਟਾ ਬਹੁਤ ਵਧਿਆ ਫੱੁਲਿਆ ਹੋਇਆ ਹੈ ਹੁਣ ਸਾਡਾ ਟੀਚਾ ਪੰਜਾਬ ਦੇ ਕੁਦਰਤੀ ਸੁਹੱਪਣ ਵਾਲੇ ਸਥਾਨਾਂ ਨੂੰ ਸੈਰ ਸਪਾਟਾ ਕੇਂਦਰ ਵਜੋਂ ਪ੍ਰਫੁੱਲਤ ਕਰਨ ਦਾ ਹੈ।
ਪ੍ਰਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਦਾ ਜਿੰਨਾ ਸੈਰ ਸਪਾਟਾ ਪ੍ਰਫੁੱਲਤ ਹੋਵੇਗਾ, ਉਨ੍ਹਾਂ ਹੀ ਸੂਬੇ ਨੂੰ ਆਰਥਿਕ ਲਾਭ ਹੋਵੇਗਾ। ਇਸ ਲਈ ਸੈਰ ਸਪਾਟਾ ਸਮਿਟ ਪੰਜਾਬ ਦੇ ਸਰਬਪੱਖੀ ਵਿਕਾਸ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੀ ਸਫਲਤਾ ਲਈ ਸਾਨੂੰ ਸਾਰਿਆਂ ਨੂੰ ਸਰਕਾਰੀ ਮੁਲਾਜ਼ਮ ਹੋਣ ਦੇ ਨਾਲ-ਨਾਲ ਬਤੌਰ ਪੰਜਾਬੀ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਾਡੀ ਇਹ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਇਸ ਸਮਿਟ ਵਿੱਚ ਸ਼ਮੂਲੀਅਤ ਕਰ ਰਹੇ ਹਰੇਕ ਮਹਿਮਾਨ ਨੂੰ ਪੰਜਾਬ ਦੇ ਮਾਣਮੱਤੇ ਪ੍ਰਾਹੁਣਚਾਰੀ ਰਵਾਇਤਾਂ ਦਾ ਸੁਖਦ ਅਹਿਸਾਸ ਕਰਵਾਇਆ ਜਾਵੇ ਤਾਂ ਜੋ ਉਹ ਵਾਰ-ਵਾਰ ਪੰਜਾਬ ਘੁੰਮਣ ਆਉਣ।
ਮੀਟਿੰਗ ਵਿੱਚ ਆਈਜੀ ਗੁਰਪ੍ਰੀਤ ਸਿੰਘ ਭੁੱਲਰ, ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ, ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਵਰਿੰਦਰ ਸ਼ਰਮਾ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ, ਮਨੀਸ਼ ਕੁਮਾਰ, ਟੀਪੀਐਸ ਫੂਲਕਾ, ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ, ਐੱਸਐੱਸਪੀ ਸੰਦੀਪ ਗਰਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹੋਰ ਸੀਨੀਅਰ ਅਧਿਕਾਰੀਆਂ ਹਾਜ਼ਰ ਸਨ

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…