Share on Facebook Share on Twitter Share on Google+ Share on Pinterest Share on Linkedin ਚੰਦਾ\ਪੈਸੇ ਇਕੱਠੇ ਕਰਕੇ ਵਿਧਵਾ ਅੌਰਤ ਦੇ ਮਕਾਨ ਦੀ ਮੁਰੰਮਤ ਕਰਵਾਉਣ ਦਾ ਬੀੜਾ ਚੁੱਕਿਆ ਹੜ੍ਹਾਂ ਦੀ ਮਾਰ: ਵਿਧਵਾ ਅੌਰਤ ਦੇ ਮਕਾਨ ਦੀ ਮੁਰੰਮਤ ਲਈ ਸਰਕਾਰ ਨੇ ਹੱਥ ਪਿੱਛੇ ਖਿੱਚੇ ਸਰਕਾਰੀ ਅਣਦੇਖੀ ਦਾ ਸ਼ਿਕਾਰ ਅੌਰਤ ਕੋਠੀਆਂ ’ਚ ਝਾੜੂ ਪੋਚਾ ਕਰਕੇ ਕਰ ਰਹੀ ਹੈ ਗੁਜ਼ਾਰਾ ਨਬਜ਼-ਏ-ਪੰਜਾਬ, ਮੁਹਾਲੀ, 24 ਸਤੰਬਰ: ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡ ਕੁੰਭੜਾ ਦੀ ਵਿਧਵਾ ਅੌਰਤ ਭੁਪਿੰਦਰ ਕੌਰ ਪਤਨੀ ਮਰਹੂਮ ਮਹਿੰਦਰ ਸਿੰਘ ਦੇ ਘਰ ਦੀ ਹਾਲਤ ਬਹੁਤ ਖਸਤਾ ਹੋ ਚੁੱਕੀ ਹੈ। ਪਿੱਛੇ ਜਿਹੇ ਹੋਈ ਤੇਜ਼ ਬਰਸਾਤ ਅਤੇ ਹੜ੍ਹਾਂ ਦੌਰਾਨ ਗਰੀਬ ਵਰਗ ਨਾਲ ਸਬੰਧਤ ਇਸ ਵਿਧਵਾ ਅੌਰਤ ਦਾ ਘਰ ਢਹਿ ਗਿਆ ਸੀ ਲੇਕਿਨ ਹੁਣ ਤੱਕ ਨਗਰ ਨਿਗਮ, ਮੁਹਾਲੀ ਪ੍ਰਸ਼ਾਸਨ ਜਾਂ ਸਰਕਾਰ ਨੇ ਪੀੜਤ ਵਿਧਵਾ ਦੀ ਕੋਈ ਮਦਦ ਨਹੀਂ ਕੀਤੀ। ਅੱਤਿਆਚਾਰ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਦੱਸਿਆ ਕਿ ਕੱਚੇ ਮਕਾਨਾਂ ਲਈ ਡੇਢ ਤੋਂ ਦੋ ਲੱਖ ਰੁਪਏ ਦੀ ਰਾਸ਼ੀ ਮਿਲਦੀ ਹੈ ਪ੍ਰੰਤੂ ਜੇਕਰ ਪਿਛਲੀਆਂ ਸਰਕਾਰਾਂ ਅਤੇ ਮੌਜੂਦਾ ਸਰਕਾਰ ਨੇ ਉਸ ਦੀ ਬਾਂਹ ਨਹੀਂ ਫੜੀ। ਬਲਵਿੰਦਰ ਕੁੰਭੜਾ ਨੇ ਦੱਸਿਆ ਕਿ ਹਰਦੇਵ ਸਿੰਘ ਜਿਊਲਰ, ਸਬ ਇੰਸਪੈਕਟਰ ਰਾਮ ਦਰਸ਼ਨ, ਮਨਜੀਤ ਸਿੰਘ, ਮੇਵਾ ਸਿੰਘ, ਬਲਜੀਤ ਸਿੰਘ ਸਾਬਕਾ ਪੰਚ, ਨੰਬਰਦਾਰ ਹਰਵਿੰਦਰ ਸਿੰਘ ਬਿੱਲੂ ਅਤੇ ਗੁਰਦੁਆਰਾ ਰਵਿਦਾਸ ਕਮੇਟੀ ਦੇ ਪ੍ਰਧਾਨ ਜਸਮੇਰ ਸਿੰਘ ਵੱਲੋਂ ਵਿਧਵਾ ਭੁਪਿੰਦਰ ਕੌਰ ਦੇ ਮਕਾਨ ਦੀ ਮੁਰੰਮਤ ਕਰਵਾਉਣ ਦਾ ਬੀੜਾ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਪੀੜਤ ਅੌਰਤ ਦੇ ਚਾਰ ਬੱਚੇ ਹਨ, ਦੋ ਵੱਡੀਆਂ ਬੇਟੀਆਂ ਵਿਆਹੀਆਂ ਹੋਈਆਂ ਹਨ। ਦੋ ਬੱਚੇ ਹਾਲੇ ਤੱਕ ਕੁਆਰੇ ਹਨ। ਹਾਲੇ ਤੱਕ ਨਾ ਤਾਂ ਉਸ ਨੂੰ ਬਿਜਲੀ ਦਾ ਕੁਨੈਕਸ਼ਨ ਦਿੱਤਾ ਹੈ ਅਤੇ ਨਾ ਹੀ ਵਾਟਰ ਸਪਲਾਈ ਤੇ ਸੀਵਰੇਜ ਦੀ ਸੁਵਿਧਾ ਹੈ। ਸਰਕਾਰੀ ਅਣਦੇਖੀ ਦਾ ਸ਼ਿਕਾਰ ਇਹ ਵਿਧਵਾ ਅੌਰਤ ਕੋਠੀਆਂ ਵਿੱਚ ਝਾੜੂ ਪੋਚਾ ਕਰਕੇ ਬੜੀ ਮੁਸ਼ਕਲ ਨਾਲ ਆਪਣਾ ਗੁਜ਼ਾਰਾ ਕਰ ਰਹੀ ਹੈ। ਸ੍ਰੀ ਕੁੰਭੜਾ ਨੇ ਦੱਸਿਆ ਕਿ ਪੀੜਤ ਅੌਰਤ ਦਾ ਤਿੰਨ ਮਹੀਨੇ ਪਹਿਲਾਂ ਮਕਾਨ ਡਿੱਗ ਗਿਆ ਸੀ। ਇਸ ਸਬੰਧੀ ਮੁਹਾਲੀ ਨਗਰ ਨਿਗਮ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਅਨੇਕਾਂ ਦਰਖ਼ਾਸਤਾਂ ਦਿੱਤੀਆਂ ਗਈਆਂ ਹਨ ਪ੍ਰੰਤੂ ਹਾਲੇ ਤੱਕ ਕਿਸੇ ਨੇ ਦੁੱਖਾਂ ਦੀ ਮਾਰੀ ਇਸ ਵਿਧਵਾ ਦੀ ਸਾਰ ਨਹੀਂ ਲਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ