ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਨੋਡਲ ਅਫ਼ਸਰ ਤੇ ਕਲੱਸਟਰ ਅਫ਼ਸਰ ਕੀਤੇ ਤਾਇਨਾਤ

ਏਡੀਸੀ ਨੇ ਖੇਤਾਂ ਵਿੱਚ ਜਾ ਕੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਠੋਸ ਕਦਮ ਚੁੱਕੇ: ਗੀਤਿਕਾ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 26 ਸਤੰਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਵੱਖ-ਵੱਖ ਸੀਨੀਅਰ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਟੀਮ ਵੱਲੋਂ ਖੇਤਾਂ ਵਿੱਚ ਜਾ ਕੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ। ਮੁਹਾਲੀ ਦੀ ਏਡੀਸੀ (ਵਿਕਾਸ) ਗੀਤਿਕਾ ਸਿੰਘ ਨੇ ਮੁਹਾਲੀ ਤਹਿਸੀਲ ਦੇ ਪਿੰਡ ਠਸਕਾ ਵਿੱਚ ਭੁਪਿੰਦਰ ਸਿੰ\ੰਘ ਪੁੱਤਰ ਕੁਲਦੀਪ ਸਿੰਘ ਦੇ ਖੇਤ ਵਿੱਚ ਪਰਾਲੀ ਦੀਆਂ ਗੰਢਾਂ ਤਿਆਰ ਕਰਵਾਈਆਂ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਠੋਸ ਕਦਮ ਚੁੱਕੇ ਗਏ ਹਨ। ਜਿੱਥੇ ਵੱਡੀ ਗਿਣਤੀ ਕਿਸਾਨਾਂ ਨੂੰ ਮਸ਼ੀਨਾਂ ਦਿੱਤੀਆਂ ਗਈਆਂ ਹਨ, ਉੱਥੇ ਪਿੰਡਾਂ ਦੀਆਂ ਸੱਥਾਂ ਵਿੱਚ ਜਾਗਰੂਕਤਾ ਕੈਂਪ ਵੀ ਲਗਾਏ ਜਾ ਰਹੇ ਹਨ।
ਏਡੀਸੀ ਨੇ ਕਿਹਾ ਕਿ ਫ਼ਸਲ ਉਤਪਾਦਨ ਲਈ ਮੁੱਖ ਤੌਰ ਉੱਤੇ 17 ਤੱਤਾਂ ਦੀ ਲੋੜ ਹੁੰਦੀ ਹੈ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਇਹ ਤੱਤ ਨਸ਼ਟ ਹੋ ਜਾਂਦੇ ਹਨ ਜਾਂ ਫਿਰ ਧਰਤੀ ਵਿੱਚ ਲਘੂ ਤੱਤਾਂ ਦੀ ਘਾਟ ਵੀ ਦੇਖੀ ਜਾਂਦੀ ਹੈ, ਜਿਨ੍ਹਾਂ ਵਿੱਚ ਝੋਨੇ ਵਿੱਚ ਜ਼ਿੰਕ ਦੀ ਘਾਟ ਅਤੇ ਕਣਕ ਵਿੱਚ ਮੈਗਨੀਜ਼ ਦੀ ਘਾਟ ਸ਼ਾਮਲ ਹੈ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਦਾ ਸੁਚੱਜਾ ਪ੍ਰਬੰਧਨ ਕਰਨ।
ਗੀਤਿਕਾ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਖੇਤੀ ਮਾਹਰਾਂ ਵੱਲੋਂ ਵਿਕਸਤ ਕੀਤੀਆਂ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਖ਼ਾਤਮਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਕਿਸਾਨਾਂ ਨੂੰ 136 ਮਸ਼ੀਨਾਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਹੋਰ ਮਸ਼ੀਨਾਂ ਦੀ ਵੰਡ ਜਾਰੀ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਹਿਤ ਨੋਡਲ ਅਫ਼ਸਰ ਤੇ ਕਲੱਸਟਰ ਅਫ਼ਸਰ ਵੀ ਤਾਇਨਾਤ ਕੀਤੇ ਗਏ ਹਨ। ਪਰਾਲੀ ਪ੍ਰਬੰਧਨ ਹਿੱਤ ਸਬਸਿਡੀ ਅਧੀਨ ਵਿਅਕਤੀਗਤ ਕਿਸਾਨਾਂ ਨੂੰ 9 ਬੇਲਰ, 9 ਰੇਕ, 68 ਸੁਪਰ ਸੀਡਰ, 9 ਜ਼ੀਰੋ ਟਿੱਲ ਡਰਿੱਲ, 2 ਮਲਚਰ, 3 ਸ਼ਰਬਕੱਟਰ, 5 ਐਮਬੀਪਲਾਓ, 2 ਐਸਐਮਐੱਸ, 3 ਚੌਪਰ-ਕਮ-ਸ਼ਰੈਡਰ ਦਿੱਤੇ ਗਏ ਹਨ। ਐੱਸਸੀ ਵਰਗ ਤਹਿਤ 1 ਬੇਲਰ, 1 ਰੇਕ, 2 ਸੁਪਰ ਸੀਡਰ, 1 ਐਸਐਮਐਸ ਅਤੇ 1 ਮਲਚਰ ਦਿੱਤਾ ਗਿਆ ਹੈ। ਇੰਜ ਹੀ 12 ਮਸ਼ੀਨਾਂ ਸਹਿਕਾਰੀ ਸਭਾਵਾਂ ਨੂੰ ਦਿੱਤੀਆਂ ਗਈਆਂ ਹਨ।
ਏਡੀਸੀ ਨੇ ਕਿਹਾ ਕਿ ਜਿਨ੍ਹਾਂ ਵਿਅਕਤੀਗਤ ਕਿਸਾਨਾਂ ਕੋਲ ਪਰਾਲੀ ਪ੍ਰਬੰਧਨ ਸਬੰਧੀ ਖੇਤੀ ਮਸ਼ੀਨਰੀ ਉਪਲਬਧ ਹੈ, ਉਹ ਕਿਸਾਨ ਆਪਣੀ ਬਿਜਾਈ ਕਰਨ ਤੋਂ ਬਾਅਦ ਦੂਜੇ ਕਿਸਾਨਾਂ ਨੂੰ ਕਿਰਾਏ ’ਤੇ ਖੇਤੀ ਮਸ਼ੀਨਰੀ ਦੇਣ ਤਾਂ ਜੋ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਸਫਲ ਕੀਤਾ ਜਾ ਸਕੇ। ਕਿਸਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਥਾਪਿਤ ਕੀਤੇ ਗਏ ਕਸਟਮ ਹਾਇਰਿੰਗ ਸੈਂਟਰ ਅਤੇ ਸਹਿਕਾਰੀ ਸਭਾਵਾਂ ’ਚੋਂ ਪਰਾਲੀ ਪ੍ਰਬੰਧਨ ਸਬੰਧੀ ਖੇਤੀ ਮਸ਼ੀਨਰੀ ਨੂੰ ਕਿਰਾਏ ’ਤੇ ਲੈ ਕੇ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਤੇ ਵਰਤੋਂ ਕਰ ਸਕਦੇ ਹਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…