Share on Facebook Share on Twitter Share on Google+ Share on Pinterest Share on Linkedin ਪੰਜਾਬ ਪੁਲੀਸ ਵੱਲੋਂ ਗੈਂਗਸਟਰ ਬੰਬੀਹਾ ਗਰੁੱਪ ਦੇ ਦੋ ਕਾਰਕੁਨ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ 2014 ਦੇ ਜੈਤੂ ਦੋਹਰੇ ਕਤਲ ਕਾਂਡ ਵਿੱਚ ਪੁਲੀਸ ਨੂੰ ਲੋੜੀਂਦਾ ਸੀ ਮੁਲਜ਼ਮ ਅਵਤਾਰ ਗੋਰਾ: ਗੌਰਵ ਯਾਦਵ ਮੁਲਜ਼ਮਾਂ ’ਤੇ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਲੌਜਿਸਟਿਕ ਸਹਾਇਤਾ, ਛੁਪਣਗਾਹਾਂ ਤੇ ਹਥਿਆਰ ਮੁਹੱਈਆ ਕਰਨ ਦਾ ਦੋਸ਼ ਨਬਜ਼-ਏ-ਪੰਜਾਬ, ਮੁਹਾਲੀ, 4 ਅਕਤੂਬਰ: ਪੰਜਾਬ ਪੁਲੀਸ ਦੇ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ਼) ਨੇ ਮੁਹਾਲੀ ਪੁਲੀਸ ਨਾਲ ਮਿਲ ਕੇ ਸਾਂਝੇ ਅਪਰੇਸ਼ਨ ਦੌਰਾਨ ਗੈਂਗਸਟਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਅਵਤਾਰ ਸਿੰਘ ਉਰਫ਼ ਗੋਰਾ ਵਾਸੀ ਪਿੰਡ ਸੇਵੇ ਵਾਲਾ (ਫਰੀਦਕੋਟ) ਅਤੇ ਅਜੈ ਕੁਮਾਰ ਉਰਫ਼ ਪ੍ਰੀਤ ਪੰਡਿਤ ਵਾਸੀ ਪਿੰਡ ਗਦਾਪੁਰ (ਪਟਿਆਲਾ) ਵਜੋਂ ਹੋਈ ਹੈ। ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ’ਚੋਂ .3 ਬੋਰ ਦੇ ਚਾਰ ਪਿਸਤੌਲ ਅਤੇ ਇੱਕ .30 ਬੋਰ ਦਾ ਪਿਸਤੌਲ ਸਮੇਤ ਛੇ ਮੈਗਜ਼ੀਨ ਅਤੇ 16 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਦਾ ਇੱਕ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ। ਡੀਜੀਪੀ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ’ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਜੀਟੀਐਫ਼ ਦੇ ਏਆਈਜੀ ਸੰਦੀਪ ਗੋਇਲ ਦੀ ਅਗਵਾਈ ਵਾਲੀ ਟੀਮ ਨੇ ਮੁਹਾਲੀ ਪੁਲੀਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਦੋਵੇਂ ਮੁਲਜ਼ਮਾਂ ਨੂੰ ਪੁਰਾਣੀ ਅੰਬਾਲਾ-ਕਾਲਕਾ ਰੋਡ, ਢਕੋਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਹ ਦੋਵੇਂ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸ ਅਪਰੇਸ਼ਨ ਵਿੱਚ ਏਜੀਟੀਐਫ਼ ਦੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਵੀ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅਵਤਾਰ ਗੋਰਾ, ਗੈਂਗਸਟਰ ਗੁਰਬਖ਼ਸ਼ ਸੇਵੇਵਾਲ ਦਾ ਨਜ਼ਦੀਕੀ ਸਾਥੀ ਹੈ ਅਤੇ 2014 ਵਿੱਚ ਜੈਤੂ ਵਿੱਚ ਵਾਪਰੇ ਸਨਸਨੀਖ਼ੇਜ਼ ਦੋਹਰੇ ਕਤਲ ਸਮੇਤ ਦੋ ਹੋਰ ਅਪਰਾਧਿਕ ਮਾਮਲਿਆਂ ਵਿੱਚ ਭਗੌੜਾ ਸੀ। ਏਜੀਟੀਐਫ਼ ਦੇ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਬੰਬੀਹਾ ਗਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਹਾਇਤਾ, ਛੁਪਣਗਾਹਾਂ ਅਤੇ ਹਥਿਆਰ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਸਨ ਅਤੇ ਪੰਜਾਬ ਵਿੱਚ ਸਨਸਨੀਖ਼ੇਜ਼ ਅਪਰਾਧ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਗੈਂਗਸਟਰ ਬੰਬੀਹਾ ਗਰੁੱਪ ਵੱਲੋਂ ਕੀਤੇ ਗਏ ਅਪਰਾਧਾਂ ਬਾਰੇ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਇਸ ਸਬੰਧੀ ਥਾਣਾ ਢਕੋਲੀ (ਮੁਹਾਲੀ) ਵਿੱਚ ਅਸਲਾ ਐਕਟ ਦੀ ਧਾਰਾ 25(6)(7) ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ