ਸ਼ਹਿਰ ਦੀਆਂ ਸੜਕਾਂ ਦਾ ਮਾੜਾ ਹਾਲ, ਨਗਰ ਨਿਗਮ ਤੇ ਗਮਾਡਾ ਜ਼ਿੰਮੇਵਾਰੀ ਤੋਂ ਭੱਜੇ: ਅਕਾਲੀ ਦਲ

ਨਬਜ਼-ਏ-ਪੰਜਾਬ, ਮੁਹਾਲੀ, 6 ਅਕਤੂਬਰ:
ਸ਼੍ਰੋਮਣੀ ਅਕਾਲੀ ਦਲ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਸ਼ਹਿਰ ਦੀਆਂ ਸੜਕਾਂ ਦੀ ਮਾੜੀ ਹਾਲਤ ਦਾ ਮੁੱਦਾ ਚੁੱਕਦਿਆਂ ਮੁਹਾਲੀ ਨਗਰ ਨਿਗਮ ਅਤੇ ਗਮਾਡਾ ਨੂੰ ਬਰਾਬਰ ਦਾ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਦੋਵੇਂ ਅਦਾਰੇ ਆਪਣੀ ਨੈਤਿਕ ਜ਼ਿੰਮੇਵਾਰੀ ਤੋਂ ਭੱਜਦੇ ਨਜ਼ਰ ਆ ਰਹੇ ਹਨ। ਗਮਾਡਾ, ਪੰਜਾਬ ਸਰਕਾਰ ਦਾ ਕਮਾਊ ਪੁੱਤ ਬਣਿਆ ਹੋਇਆ ਹੈ ਜਦੋਂਕਿ ਨਗਰ ਨਿਗਮ ਵਿੱਚ ਮੁਲਾਹਜੇਦਾਰੀ ਅਤੇ ਕਥਿਤ ਰਿਸ਼ਵਤਖੋਰੀ ਭਾਰੂ ਹੈ। ਜਿਸ ਕਾਰਨ ਕਰੋੜਾਂ ਰੁਪਏ ਪ੍ਰਾਪਰਟੀ ਟੈਕਸ ਇਕੱਠਾ ਕਰਨ ਦੇ ਬਾਵਜੂਦ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਕਾਲੀ ਆਗੂ ਨੇ ਕਿਹਾ ਕਿ ਨਗਰ ਨਿਗਮ ਦੇ ਅਧੀਨ ਆਉਂਦੇ ਖੇਤਰ ਵਿੱਚ ਲਗਪਗ ਸਾਰੀਆਂ ਹੀ ਸੜਕਾਂ ਦੀ ਹਾਲਤ ਖਸਤਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਸੜਕਾਂ ਉੱਤੇ ਸਿਰਫ਼ ਪੈਚ ਵਰਕ ਲਗਾਉਣ ਤੱਕ ਹੀ ਸਪੀਮਤ ਰਹੀ ਹੈ ਅਤੇ ਮੌਜੂਦਾ ‘ਆਪ’ ਸਰਕਾਰ ਵੀ ਉਸੇ ਰਾਹ ਪੈ ਗਈ ਹੈ। ਨਵੇਂ ਸੈਕਟਰਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਜ਼ਿੰਮੇਵਾਰੀ ਗਮਾਡਾ ਦੀ ਹੈ ਪਰ ਨਵੇਂ ਸੈਕਟਰਾਂ ਵਿੱਚ ਵੀ ਸੜਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ।
ਪਰਵਿੰਦਰ ਸੋਹਾਣਾ ਨੇ ਕਿਹਾ ਕਿ ਅਕਾਲੀ ਸਰਕਾਰ ਨੇ ਮੁਹਾਲੀ ਵਿੱਚ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ 2500 ਕਰੋੜ ਰੁਪਏ ਖ਼ਰਚ ਕੀਤੇ ਗਏ ਸਨ ਪ੍ਰੰਤੂ ਸੱਤਾ ਪਰਿਵਰਤਨ ਤੋਂ ਬਾਅਦ ਪਹਿਲਾਂ ਕਾਂਗਰਸ ਅਤੇ ਹੁਣ ਆਪ ਸਰਕਾਰ ਨੇ ਮੁਹਾਲੀ ਵਿੱਚ ਨਾ ਕੋਈ ਨਵਾਂ ਪ੍ਰਾਜੈਕਟ ਲਿਆਂਦਾ ਹੈ ਅਤੇ ਨਾ ਹੀ ਵਿਕਾਸ ਪੱਖੋਂ ਕੋਈ ਡੱਕਾ ਤੋੜਿਆ ਹੈ। ਉਨ੍ਹਾਂ ਮੰਗ ਕੀਤੀ ਕਿ ਸੋਹਾਣਾ ਸਮੇਤ ਨਗਰ ਨਿਗਮ ਅਧੀਨ ਆਉਂਦੇ ਛੇ ਪਿੰਡਾਂ ਅਤੇ ਸ਼ਹਿਰੀ ਖੇਤਰ ਦੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ ਅਤੇ ਲੋੜ ਅਨੁਸਾਰ ਨਵੀਆਂ ਸੜਕਾਂ, ਸਾਈਕਲ ਟਰੈਕ ਅਤੇ ਗੋਲ ਚੌਂਕ ਬਣਾਏ ਜਾਣ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…