ਵਾਤਾਵਰਨ ਦਿਵਸ ਨੂੰ ਸਮਰਪਿਤ ਸਿੱਖਿਆ ਬੋਰਡ ’ਚ ਹੋਵੇਗਾ ਵਿਚਾਰ ਗੋਸ਼ਟੀ, ਸੋਵੀਨਰ ਰਿਲੀਜ਼ ਤੇ ਸਨਮਾਨ ਸਮਾਰੋਹ

ਨਬਜ਼-ਏ-ਪੰਜਾਬ, ਮੁਹਾਲੀ, 6 ਅਕਤੂਬਰ:
ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਵੱਲੋਂ ਵਾਤਾਵਰਨ ਦਿਵਸ ਨੂੰ ਸਮਰਪਿਤ ਵਿਚਾਰ ਗੋਸ਼ਟੀ, ਸੋਵੀਨਰ ਰਿਲੀਜ਼ ਅਤੇ ਸਨਮਾਨ ਸਮਾਰੋਹ 9 ਅਕਤੂਬਰ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਫੇਜ਼-8 ਦੇ ਆਡੀਟੋਰੀਅਮ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਤੇ ਵਾਤਾਵਰਨ ਪ੍ਰੇਮੀ ਗੁਰਮੇਲ ਸਿੰਘ ਮੌਜੇਵਾਲ ਨੇ ਦੱਸਿਆ ਕਿ ਵਾਤਾਵਰਨ, ਖੇਡ ਅਤੇ ਮਾਈਨਿੰਗ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਮੁੱਖ ਮਹਿਮਾਨ ਹੋਣਗੇ ਜਦੋਂਕਿ ਪ੍ਰਧਾਨਗੀ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਕਰਨਗੇ। ਡਾ. ਪਿਆਰਾ ਲਾਲ ਗਰਗ ਮੁੱਖ ਬੁਲਾਰਾ ਹੋਣਗੇ।
ਉਨ੍ਹਾਂ ਦੱਸਿਆ ਕਿ ਵਿਧਾਇਕ ਕੁਲਵੰਤ ਸਿੰਘ, ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ, ਮੇਅਰ ਅਮਰਜੀਤ ਸਿੰਘ ਸਿੱਧੂ, ਗਮਾਡਾ ਦੇ ਮੁੱਖ ਪ੍ਰਸ਼ਾਸਕ ਰਾਜੀਵ ਗੁਪਤਾ ਅਤੇ ਸ੍ਰੀਮਤੀ ਸ਼ਰੂਤੀ ਸ਼ੁਕਲਾ ਵਿਸ਼ੇਸ਼ ਮਹਿਮਾਨ ਹੋਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਬੋਰਡ ਦੀਆਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ’ਚੋਂ ਜ਼ਿਲ੍ਹਾ ਮੁਹਾਲੀ ’ਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ, ਇੰਟਰਨੈਸ਼ਨਲ ਮੈਡਲਿਸਟ ਰੋਹਿਤ ਸ਼ਰਮਾ ਅਤੇ ਨਾਟਕਕਾਰ ਅਨੀਤਾ ਸ਼ਬਦੀਸ਼ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਾਤਾਵਰਨ ਸਮਾਗਮ ਨੂੰ ਸਫਲ ਬਣਾਉਣ ਲਈ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਇਸ ਮੌਕੇ ਸੰਸਥਾ ਦੇ ਸਰਪ੍ਰਸਤ ਇੰਜ. ਅਮਰ ਸਿੰਘ ਰੰਧਾਵਾ, ਚੇਅਰਮੈਨ ਹਰਸ਼ਦੀਪ ਸਿੰਘ ਸਰਾਂ, ਜਨਰਲ ਸਕੱਤਰ ਬਲਬੀਰ ਸਿੰਘ ਖ਼ਾਲਸਾ, ਮਨਜਿੰਦਰ ਸਿੰਘ, ਸਰਵਨ ਰਾਮ, ਹਰਪ੍ਰੀਤ ਸਿੰਘ, ਤਰਸੇਮ ਰਾਜ, ਸੁਰਿੰਦਰ ਸਿੰਘ, ਡੀਪੀ ਹੁਸ਼ਿਆਰਪੁਰੀ, ਬਲਬੀਰ ਸਿੰਘ ਸੈਣੀ, ਹਰਬੰਸ ਸਿੰਘ, ਹੁਸ਼ਿਆਰ ਚੰਦ ਸਿੰਗਲਾ, ਅਮਰਜੀਤ ਕੌਰ ਅਤੇ ਹਰਦੇਵ ਸਿੰਘ ਕਲੇਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…