ਡੀਸੀ ਆਸ਼ਿਕਾ ਜੈਨ ਵੱਲੋਂ ਪਿੰਡਾਂ ਦੀਆਂ ਸੱਥਾਂ ਵਿੱਚ ਪਰਾਲੀ ਨਾ ਸਾੜਨ ਦਾ ਹੋਕਾ

ਕਿਸਾਨਾਂ ਨੂੰ ਮਸ਼ੀਨਰੀ ਉਪਲਬਧ ਕਰਵਾਉਣ ਲਈ ਸਮਰਪਿਤ ਹੈਲਪਲਾਈਨ ਨੰਬਰ ਜਾਰੀ

ਮਸ਼ੀਨਰੀ ਨਾਲ ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਦਾ ਸਹਿਯੋਗ ਮੰਗਿਆ, ਕਿਸਾਨਾਂ ਵੱਲੋਂ ਖੇਤੀ ਵਿਭਿੰਨਤਾ ਅਪਣਾਉਣ ਦਾ ਭਰੋਸਾ

ਨਬਜ਼-ਏ-ਪੰਜਾਬ, ਮੁਹਾਲੀ, 8 ਅਕਤੂਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦੀ ਲੜੀ ਤਹਿਤ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਲਗਾਤਾਰ ਨਾਲ ਕਿਸਾਨਾਂ ਦੀ ਲਾਮਬੰਦ ਕੀਤੀ ਜਾ ਰਹੀ ਹੈ। ਛੁੱਟੀ ਵਾਲੇ ਦਿਨ ਵੀ ਉਹ ਆਪਣੇ ਘਰ ਬੈਠਣ ਦੀ ਥਾਂ ਪਿੰਡਾਂ ਦੀਆਂ ਸੱਥਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨਾ ਕੱਟਣ ਤੋਂ ਪਰਾਲੀ ਅਤੇ ਹੋਰ ਰਹਿੰਦ ਖਹੂੰਦ ਨੂੰ ਖੇਤਾਂ ਵਿੱਚ ਨਾ ਸਾੜਨ ਲਈ ਪ੍ਰੇਰਿਆ ਜਾ ਰਿਹਾ ਹੈ। ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੀ ਟੀਮ ਨੇ ਆਸਪਾਸ ਦੇ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਕਿਸਾਨਾਂ ਅਤੇ ਪੰਚਾਇਤਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਗਾ ਕੇ ਨਾ ਸਾੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਨੁੱਖਤਾ ਨੂੰ ਹੋਣ ਵਾਲੇ ਖ਼ਤਰਿਆਂ ਤੋਂ ਸੁਚੇਤ ਕੀਤਾ। ਉੱਥੇ ਉਪਜਾਊ ਜ਼ਮੀਨ ਦੀ ਸ਼ਕਤੀ ਵੀ ਘਟਦੀ ਹੈ। ਜਿਸ ਦਾ ਸਬੰਧਤ ਫ਼ਸਲ ਦੇ ਝਾੜ ਉੱਤੇ ਕਾਫ਼ੀ ਮਾੜਾ ਆਸਰ ਪੈਂਦਾ ਹੈ।
ਡੀਸੀ ਆਸ਼ਿਕਾ ਜੈਨ ਨੇ ਕਿਸਾਨਾਂ ਅਤੇ ਪੰਚਾਇਤਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਨਾ ਸਾੜ ਕੇ ਮਿਸਾਲ ਕਾਇਮ ਕਰਨ ਵਾਲੇ ਕਿਸਾਨਾਂ ਦਾ ਪਿੰਡਾਂ ਵਿੱਚ ਜਾ ਕੇ ਸਨਮਾਨ ਕਰ ਰਿਹਾ ਹੈ ਤਾਂ ਜੋ ਉਨ੍ਹਾਂ ਦਾ ਹੌਂਸਲਾ ਵਧਾਉਣ ਦੇ ਨਾਲ-ਨਾਲ ਬਾਕੀ ਕਿਸਾਨ ਵੀ ਉਨ੍ਹਾਂ ਤੋਂ ਪ੍ਰੇਰਨਾ ਲੈ ਸਕਣ। ਮਸ਼ੀਨਰੀ ਦੀ ਉਪਲਬਧਤਾ ਬਾਰੇ ਡੀਸੀ ਦੱਸਿਆ ਕਿ ਹਾਲ ਹੀ ਵਿੱਚ ਸੈਂਕੜੇ ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਕਿਸਾਨਾਂ ਨੂੰ ਲੱਕੀ ਡਰਾਅ ਦੇ ਆਧਾਰ ’ਤੇ ਚੁਣੀ ਗਈ ‘ਫ਼ਸਲ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ’ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਨ੍ਹਾਂ ਮਸ਼ੀਨਾਂ ਵਿੱਚ ਬਿਨੈਕਾਰਾਂ ਵੱਲੋਂ ਦਿੱਤੇ ਵਿਕਲਪ ਅਨੁਸਾਰ ਬੇਲਰ, ਰੇਕ, ਸਰਫੇਸ ਸੀਡਰ ਅਤੇ ਕਈ ਹੋਰ ਮਸ਼ੀਨਾਂ ਸ਼ਾਮਲ ਹਨ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।
ਆਸ਼ਿਕਾ ਜੈਨ ਨੇ ਕਿਹਾ ਕਿ ਕਿਸਾਨਾਂ ਨੂੰ ਮਸ਼ੀਨਰੀ ਉਪਲਬਧ ਕਰਵਾਉਣ ਲਈ ਸਮਰਪਿਤ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ। ਇਹ ਹੈਲਪਲਾਈਨ 0172-2219505, 2219506 ਸੀਜ਼ਨ ਦੌਰਾਨ ਕਿਸਾਨਾਂ ਨੂੰ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਸੇਵਾਵਾਂ ਪ੍ਰਦਾਨ ਕਰੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਉਕਤ ਨੰਬਰਾਂ ’ਤੇ ਫੋਨ ਕਰਕੇ ਸਬੰਧਤ ਸੀਆਰਐਮ ਮਸ਼ੀਨਰੀ ਮਾਲਕ ਦੇ ਨਾਮ, ਪਿੰਡ ਅਤੇ ਸੰਪਰਕ ਸਮੇਤ ਜਾਣਕਾਰੀ ਪ੍ਰਾਪਤ ਕਰਨ।
ਇਸ ਮੌਕੇ ਏਡੀਸੀ (ਪੇਂਡੂ ਵਿਕਾਸ) ਗੀਤਿਕਾ ਸਿੰਘ, ਐਸਡੀਐਮ ਰਵਿੰਦਰ ਸਿੰਘ, ਤਹਿਸੀਲਦਾਰ ਜਸਵਿੰਦਰ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾ, ਖੇਤੀਬਾੜੀ ਵਿਕਾਸ ਅਫ਼ਸਰ ਜਸਵਿੰਦਰ ਸਿੰਘ, ਜਸਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਸੈਣੀ ਅਤੇ ਭੂਮੀ ਰੱਖਿਆ ਅਫ਼ਸਰ ਅਨਿਲ ਬੰਨਾ, ਕਿਸਾਨ ਆਗੂ ਦਵਿੰਦਰ ਸਿੰਘ ਦੇਹਕਲਾਂ ਸਮੇਤ ਹੋਰ ਕਿਸਾਨ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…