nabaz-e-punjab.com

ਐਸਜੀਪੀਸੀ ਚੋਣਾਂ: ਮੁਹਾਲੀ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਤਿਆਰ ਕਰਨ ਦਾ ਸ਼ਡਿਊਲ ਜਾਰੀ

ਨਬਜ਼-ਏ-ਪੰਜਾਬ, ਮੁਹਾਲੀ, 10 ਅਕਤੂਬਰ:
ਕਮਿਸ਼ਨਰ ਗੁਰਦੁਆਰਾ ਇਲੈਕਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ ਪ੍ਰੋਗਰਾਮ 21 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ਜਿਸ ਦੌਰਾਨ 21 ਅਕਤੂਬਰ ਤੋਂ 15 ਨਵੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਅੱਜ ਇੱਥੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਚੋਣ ਬੋਰਡ ਅਧੀਨ ਹਲਕਾ ਮੁਹਾਲੀ, ਖਰੜ ਅਤੇ ਡੇਰਾਬੱਸੀ ਪੈਂਦੇ ਹਨ। ਇਨ੍ਹਾਂ ਹਲਕਿਆਂ ਦੇ ਉਪ ਮੰਡਲ ਮੈਜਿਸਟਰੇਟ (ਐਸਡੀਐਮ) ਮੁਹਾਲੀ, ਖਰੜ ਅਤੇ ਡੇਰਾਬੱਸੀ ਨੂੰ ਆਪੋ ਆਪਣੇ ਇਲਾਕਿਆਂ ਵਿੱਚ ਰਿਵਾਇਜ਼ਿੰਗ ਅਥਾਰਿਟੀ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਵੋਟ ਬਣਾਉਣ ਲਈ ਫਾਰਮ ਨੰਬਰ 1 ਭਰਿਆ ਜਾਵੇ ਅਤੇ ਵੋਟਰ ਦੀ ਉਮਰ 21 ਸਾਲ ਤੋਂ ਘੱਟ ਨਾ ਹੋਵੇ। ਫਾਰਮ ਨੰਬਰ 1 ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ sasnagar.gov.in ’ਤੇ ਉਪਲਬਧ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਬਿਨੈਕਾਰ ਵੱਲੋਂ ਫਾਰਮ ਨਿੱਜੀ ਤੌਰ ’ਤੇ ਹੀ ਜਮ੍ਹਾਂ ਕਰਵਾਏ ਜਾਣਗੇ ਅਤੇ ਬੰਡਲਾਂ ਦੇ ਰੂਪ ਵਿੱਚ ਫਾਰਮ ਪ੍ਰਾਪਤ ਨਹੀਂ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਛੋਟਾ-ਵੱਡਾ ਘੱਲੂਘਾਰਾ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਛੋਟਾ-ਵੱਡਾ ਘੱਲੂਘਾਰਾ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਨਬਜ਼…