Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਗਲੋਬਲ ਸਕੂਲ ਵਿੱਚ ਵਿਦਿਆਰਥੀਆਂ ਲਈ ਲਾਜ਼ੀਕਲ ਰੀਜ਼ਨਿੰਗ ਵਰਕਸ਼ਾਪ ਦਾ ਆਯੋਜਨ ਵਿਦਿਆਰਥੀਆਂ ਦੀ ਕੁਸ਼ਲਤਾ ਵਿੱਚ ਵਾਧਾ ਕਰਦੀਆਂ ਨੇ ਸਿੱਖਿਆ ਦੀਆਂ ਨਵੀਨਤਮ ਤਕਨੀਕਾਂ: ਗਿਆਨ ਜੋਤ ਕੌਰ ਨਬਜ਼-ਏ-ਪੰਜਾਬ, ਮੁਹਾਲੀ, 10 ਅਕਤੂਬਰ: ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਵਿਖੇ ਤਰਕ ਦੇ ਹੁਨਰ ਆਧਾਰਿਤ ਪ੍ਰਸ਼ਨਾਂ, ਕੋਡਿੰਗ ਅਤੇ ਡੀ-ਕੋਡਿੰਗ ਤਕਨੀਕਾਂ ਅਤੇ ਗਣਿਤ ਦੇ ਕਾਰਜਾਂ ਨੂੰ ਹੱਲ ਕਰਨ ਦੇ ਸੁਝਾਅ ਅਤੇ ਜਾਗਰੂਕ ਕਰਨ ਲਈ ਲਾਜ਼ੀਕਲ ਰੀਜ਼ਨਿੰਗ ਵਰਕਸ਼ਾਪ ਲਗਾਈ ਗਈ। ਇਸ ਇੰਟਰ ਐਕਟਿਵ ਸੈਸ਼ਨ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਮਾਹਰਾਂ ਵੱਲੋਂ ਉਨ੍ਹਾਂ ਨੂੰ ਸਿਖਾਈਆਂ ਤਕਨੀਕਾਂ ਤੋਂ ਪ੍ਰਭਾਵਿਤ ਹੋਏ ਵਿਦਿਆਰਥੀਆਂ ਨੂੰ ਅਭਿਆਸ ਵਰਕ ਸ਼ੀਟਾਂ ਨਾਲ ਨਿਵਾਜਿਆ ਗਿਆ। ਸਕੂਲ ਦੇ ਪ੍ਰਿੰਸੀਪਲ ਗਿਆਨ ਜੋਤ ਕੋਰ ਨੇ ਕਿਹਾ ਇਹ ਸੈਸ਼ਨ ਮਾਨਸਿਕ ਯੋਗਤਾ ਅਤੇ ਤਰਕਸ਼ੀਲ ਰੀਜ਼ਨਿੰਗ ’ਤੇ ਆਧਾਰਿਤ ਪ੍ਰਸ਼ਨਾਂ ਅਤੇ ਪਹੇਲੀਆਂ ਦਾ ਇੱਕ ਸ਼ਾਨਦਾਰ ਮਿਸ਼ਰਨ ਸੀ। ਜਿਸ ਨੇ ਵਿਦਿਆਰਥੀਆਂ ਦੇ ਦਿਮਾਗ ਨੂੰ ਉਤੇਜਿਤ ਕੀਤਾ ਅਤੇ ਇਹ ਅਹਿਸਾਸ ਕਰਵਾਇਆ ਕਿ ਜੇਕਰ ਤਰਕ ਨੂੰ ਲਾਗੂ ਕੀਤਾ ਜਾਵੇ ਤਾਂ ਕੁੱਝ ਵੀ ਮੁਸ਼ਕਲ ਨਹੀਂ ਹੈ। ਜਦੋਂਕਿ ਸਿੱਖਿਆ ਦੀਆਂ ਨਵੀਨਤਮ ਤਕਨੀਕਾਂ ਵਿਦਿਆਰਥੀਆਂ ਦੀ ਕੁਸ਼ਲਤਾ ਵਿੱਚ ਵਾਧਾ ਕਰਦੀਆਂ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ