nabaz-e-punjab.com

ਗਮਾਡਾ 15 ਅਕਤੂਬਰ ਤੋਂ ਕਰੇਗਾ ਵੱਖ-ਵੱਖ ਪ੍ਰਾਪਰਟੀਆਂ ਦੀ ਈ-ਨਿਲਾਮੀ

ਤਿਉਹਾਰਾਂ ਦੇ ਸੀਜ਼ਨ ਵਿੱਚ ਆਪਣੀ ਪਸੰਦ ਦੀ ਪ੍ਰਾਪਰਟੀ ਲਈ ਬੋਲੀ ਲਗਾਉਣ ਦਾ ਵਧੀਆ ਮੌਕਾ

ਨਬਜ਼-ਏ-ਪੰਜਾਬ, ਮੁਹਾਲੀ, 12 ਅਕਤੂਬਰ:
ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) 15 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਸ਼ੁਰੂ ਹੋਣ ਵਾਲੀ ਈ-ਨਿਲਾਮੀ ਵਿੱਚ ਲਗਭਗ 49 ਪ੍ਰਾਪਰਟੀਆਂ ਦੀ ਪੇਸ਼ਕਸ਼ ਕਰੇਗੀ। ਐਸ.ਏ.ਐਸ.ਨਗਰ ਦੇ ਵੱਖ-ਵੱਖ ਪ੍ਰਾਜੈਕਟਾਂ/ਸੈਕਟਰਾਂ ਵਿੱਚ ਸਥਿਤ ਪ੍ਰਾਪਰਟੀਆਂ ਬੋਲੀ ਲਈ ਈ-ਨਿਲਾਮੀ ਵਿੱਚ ਉਪਲਬਧ ਹੋਣਗੀਆਂ, ਜੋ ਕਿ 30 ਅਕਤੂਬਰ ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ। ਵੇਰਵੇ ਸਾਂਝੇ ਕਰਦੇ ਹੋਏ ਰਾਜੀਵ ਕੁਮਾਰ ਗੁਪਤਾ, ਮੁੱਖ ਪ੍ਰਸ਼ਾਸਕ ਨੇ ਦੱਸਿਆ ਕਿ ਗਮਾਡਾ ਨੇ ਗਰੁੱਪ ਹਾਊਸਿੰਗ, ਸਕੂਲ, ਵਪਾਰਕ ਚੰਕ ਸਾਈਟਾਂ ਤੋਂ ਇਲਾਵਾ ਐਸਸੀਓ/ਐਸਸੀਐਫ਼ ਅਤੇ ਬੂਥਾਂ ਦੀ ਈ-ਨਿਲਾਮੀ ਕਰਨ ਦਾ ਫੈਸਲਾ ਕੀਤਾ ਹੈ। ਸ੍ਰੀ ਗੁਪਤਾ ਨੇ ਕਿਹਾ ਕਿ ਅਸੀਂ ਵੱਖ-ਵੱਖ ਕਿਸਮ ਦੀਆਂ ਪ੍ਰਾਪਰਟੀਆਂ ਦੀ ਪੇਸ਼ਕਸ਼ ਕਰ ਰਹੇ ਹਾਂ ਅਤੇ ਨਵਰਾਤਰਿਆਂ ਦੇ ਸ਼ੁਰੂ ਹੋਣ ਦੇ ਨਾਲ, ਆਪਣੀ ਪਸੰਦ ਦੀ ਪ੍ਰਾਪਰਟੀ ਲਈ ਬੋਲੀ ਲਗਾਉਣ ਦਾ ਇਹ ਸਭ ਤੋਂ ਵਧੀਆ ਸਮਾਂ ਹੈ।
ਨਿਲਾਮੀ ਵਿੱਚ ਪੇਸ਼ ਕੀਤੀਆਂ ਜਾ ਰਹੀਆਂ ਸਾਰੀਆਂ ਪ੍ਰਾਪਰਟੀਆਂ ਪਹਿਲਾਂ ਤੋਂ ਹੀ ਵਿਕਸਤ ਸੈਕਟਰਾਂ/ਅਰਬਨ ਅਸਟੇਟਾਂ ਵਿੱਚ ਸਥਿਤ ਹਨ, ਜਿਸਦਾ ਸਫਲ ਬੋਲੀਕਾਰਾਂ ਨੂੰ ਬਹੁਤ ਫਾਇਦਾ ਹੋਵੇਗਾ ਕਿਉਂਕਿ ਉਨ੍ਹਾਂ ਨੂੰ ਬੋਲੀ ਦੀ ਫਾਈਨਲ ਕੀਮਤ ਦਾ ਸਿਰਫ 10 ਫੀਸਦੀ ਭੁਗਤਾਨ ਪ੍ਰਾਪਤ ਕਰਨ ’ਤੇ ਸਾਈਟਾਂ ਅਲਾਟ ਕਰ ਦਿੱਤੀਆਂ ਜਾਣਗੀਆਂ। ਮੁੱਖ ਪ੍ਰਸ਼ਾਸਕ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਾਈਟਾਂ ਦਾ ਕਬਜ਼ਾ ਬੋਲੀ ਦੀ ਰਕਮ ਦਾ 25 ਫੀਸਦੀ ਭੁਗਤਾਨ ਜਮ੍ਹਾਂ ਕਰਵਾਉਣ ’ਤੇ ਅਲਾਟੀਆਂ ਨੂੰ ਸੌਂਪ ਦਿੱਤਾ ਜਾਵੇਗਾ।
ਸ੍ਰੀ ਗੁਪਤਾ ਨੇ ਦੱਸਿਆ ਕਿ ਈ-ਨਿਲਾਮੀ ਵਿੱਚ ਬੋਲੀ ਲਗਾਉਣ ਲਈ, ਬੋਲੀਕਾਰਾਂ ਨੂੰ ਈ-ਆਕਸ਼ਨ ਪੋਰਟਲ https://puda.e-auctions.in ’ਤੇ ਆਪਣੇ ਆਪ ਨੂੰ ਰਜਿਸਟਰ ਕਰਵਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਬੋਲੀਕਾਰਾਂ ਨੂੰ ਬਿਆਨਾ ਰਾਸ਼ੀ ਆਨਲਾਈਨ ਜਮ੍ਹਾਂ ਕਰਵਾਣੀ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਾਪਰਟੀਆਂ ਨਾਲ ਸਬੰਧਤ ਵੇਰਵੇ ਜਿਵੇਂ ਕਿ ਸਾਈਟ ਦੀ ਲੋਕੇਸ਼ਨ, ਆਕਾਰ ਅਤੇ ਪੇਮੈਂਟ ਦੀ ਸਮਾਂ-ਸਾਰਣੀ ਆਦਿ ਈ-ਨਿਲਾਮੀ ਸ਼ੁਰੂ ਹੋਣ ਤੋਂ ਪਹਿਲਾਂ ਪੋਰਟਲ ’ਤੇ ਅਪਲੋਡ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸੰਭਾਵੀ ਖਰੀਦਦਾਰਾਂ ਦੀ ਸਹਾਇਤਾ ਲਈ ਇੱਕ ਈ-ਮੇਲ helpdesk0gmada.gov.in ਪ੍ਰਦਾਨ ਕੀਤੀ ਗਈ ਹੈ ਅਤੇ ਬੋਲੀ ਵਿੱਚ ਦਿਲਚਸਪੀ ਰੱਖਣ ਵਾਲੇ ਬੋਲੀਕਾਰ ਈ-ਨਿਲਾਮੀ ਨਾਲ ਸਬੰਧਤ ਕੋਈ ਵੀ ਜਾਣਕਾਰੀ ਇਸ ਈ-ਮੇਲ ਰਾਹੀਂ ਪ੍ਰਾਪਤ ਕਰ ਸਕਦੇ ਹਨ।

Load More Related Articles
Load More By Nabaz-e-Punjab
Load More In General News

Check Also

India Needs Next Generation Leaders: Jagdeep Dhankhar

India Needs Next Generation Leaders: Jagdeep Dhankhar Nabaz-e-Punjab, Mohali, October 18: …