ਸਾਲਾਨਾ ਗੁਰਮਤਿ ਸਮਾਗਮ ਦੇ ਦੂਜੇ ਦਿਨ ਵੱਡੀ ਗਿਣਤੀ ਵਿੱਚ ਪੁੱਜੀ ਸੰਗਤ

ਨਬਜ਼-ਏ-ਪੰਜਾਬ, ਮੁਹਾਲੀ, 14 ਅਕਤੂਬਰ:
ਇੱਥੋਂ ਦੇ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਦੇ ਸਾਲਾਨਾ ਗੁਰਮਿਤ ਸਮਾਗਮ ਦੇ ਦੂਜੇ ਦਿਨ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ। ਭਾਈ ਜਸਵੀਰ ਸਿੰਘ ਖ਼ਾਲਸਾ ਖੰਨੇ ਵਾਲਿਆਂ ਦੀ ਯਾਦ ਵਿੱਚ ਕਰਵਾਏ ਗਏ ਇਸ ਸਮਾਗਮ ਵਿੱਚ ਪੰਥ ਪ੍ਰਸਿੱਧ ਰਾਗੀ ਅਤੇ ਢਾਡੀਆਂ ਜਥਿਆਂ ਤੋਂ ਇਲਾਵਾ ਕਥਾ ਵਾਚਕਾਂ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਭੈਣ ਰਵਿੰਦਰ ਕੌਰ ਨੇ ਸਿਮਰਨ ਸਾਧਨਾ ਕੀਤੀ ਜਦੋਂਕਿ ਭਾਈ ਦਵਿੰਦਰ ਸਿੰਘ ਖ਼ਾਲਸਾ ਖੰਨਾ ਵਾਲੇ, ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ, ਭਾਈ ਜਬਰਤੋੜ ਸਿੰਘ, ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਭਾਈ ਅਨੰਤਵੀਰ ਸਿੰਘ ਯੂਐੱਸਏ ਵਾਲਿਆਂ ਨੂੰ ਕਥਾ, ਸ਼ਬਦ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ।
ਭਾਈ ਦਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਭਲਕੇ ਸਮਾਗਮ ਦੇ ਅਖੀਰਲੇ ਦਿਨ ਗਿਆਨ ਸੁਲਤਾਨ ਸਿੰਘ ਜਥੇਦਾਰ ਸ੍ਰੀ ਕੇਸਗੜ੍ਹ ਸਾਹਿਬ, ਗਿਆਨੀ ਅਮਰਜੀਤ ਸਿੰਘ ਵਧੀਕ ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸੰਗਤ ਨੂੰ ਗੁਰਬਾਣੀ ਨਾਲ ਜੋੜਨਗੇ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ ਦੇ ਟਰੱਸਟੀ ਗੁਰਮੀਤ ਸਿੰਘ ਨੇ ਦੱਸਿਆ ਕਿ ਮਾਨਵਤਾ ਦੀ ਸੇਵਾ ਲਈ ਜੋ ਕਾਰਜ ਭਾਈ ਜਸਵੀਰ ਸਿੰਘ ਖ਼ਾਲਸਾ ਖੰਨੇ ਵਾਲਿਆਂ ਨੇ ਸ਼ੁਰੂ ਕੀਤਾ ਸੀ। ਉਸ ’ਤੇ ਚੱਲਦਿਆਂ ਸੋਹਾਣਾ ਹਸਪਤਾਲ ਵੱਡੇ ਪੱਧਰ ’ਤੇ ਲੋਕਾਂ ਦੀ ਸੇਵਾ ਕਰ ਰਿਹਾ ਹੈ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ ਪ…