ਮੁਹਾਲੀ ਡਿਵੈਲਪਮੈਂਟ ਤੇ ਵੈਲਫੇਅਰ ਐਸੋਸੀਏਸ਼ਨ ਨੇ 12 ਲੋੜਵੰਦ ਕੁੜੀਆਂ ਦੇ ਵਿਆਹ ਕਰਵਾਏ

ਨਬਜ਼-ਏ-ਪੰਜਾਬ, ਮੁਹਾਲੀ, 16 ਅਕਤੂਬਰ:
ਮੁਹਾਲੀ ਡਿਵੈਲਪਮੈਂਟ ਅਤੇ ਵੈਲਫੇਅਰ ਐਸੋਸੀਏਸ਼ਨ ਅਤੇ ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਦੀ ਸਰਪ੍ਰਸਤੀ ਅਤੇ ਐਸੋਸੀਏਸ਼ਨ ਦੇ ਪ੍ਰਧਾਨ ਫੂਲਰਾਜ ਸਿੰਘ (ਸਟੇਟ ਐਵਾਰਡੀ) ਦੀ ਅਗਵਾਈ ਹੇਠ ਲੋੜਵੰਦ ਧੀਆਂ ਦੇ ਹੱਥ ਪਿਲੇ ਕਰਨ ਲਈ ਸਮੂਹਿਕ ਵਿਆਹ ਸਮਾਰੋਹ ਕਰਵਾਇਆ ਗਿਆ। ਇੱਥੋਂ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਸਾਹਿਬ ਸੈਕਟਰ-90 ਵਿਖੇ 11 ਲੋੜਵੰਦ ਲੜਕੀਆਂ ਦੇ ਆਨੰਦ ਕਾਰਜ ਕਰਵਾਏ ਗਏ ਜਦੋਂਕਿ ਇੱਥ ਮੁਸਲਿਮ ਜੋੜੇ ਦਾ ਨਿਕਾਹ ਕਰਵਾਇਆ ਗਿਆ।
ਫੂਲਰਾਜ ਸਿੰਘ ਨੇ ਦੱਸਿਆ ਕਿ ਜਿਨ੍ਹਾਂ 12 ਲੜਕੀਆਂ ਦੇ ਵਿਆਹ ਕਰਵਾਏ ਗਏ ਹਨ, ਉਨ੍ਹਾਂ ’ਚੋਂ ਇੱਕ ਲੜਕੀ ਦੇ ਮਾਤਾ-ਪਿਤਾ ਇਸ ਦੁਨੀਆਂ ਵਿੱਚ ਨਹੀਂ ਹਨ ਜਦੋਂਕਿ ਇੱਕ ਲੜਕਾ ਤੇ ਇੱਕ ਹੋਰ ਲੜਕੀ ਦੇ ਪਿਤਾ ਵੀ ਇਸ ਦੁਨੀਆਂ ਨੂੰ ਅਲਵਿਦਾ ਆਖ ਚੁੱਕੇ ਹਨ। ਵਿਧਾਇਕ ਕੁਲਵੰਤ ਸਿੰਘ ਅਤੇ ਸੰਸਥਾਵਾਂ ਦੇ ਮੈਂਬਰਾਂ ਨੇ ਬਰਾਤਾਂ ਦਾ ਸਵਾਗਤ ਕੀਤਾ ਅਤੇ ਸਮੂਹਿਕ ਆਨੰਦ ਕਾਰਜ ਤੋਂ ਪਹਿਲਾਂ ਮਿਲਣੀਆਂ ਦੀ ਰਸਮ ਕੀਤੀ ਗਈ। ਕੁਲਵੰਤ ਸਿੰਘ ਨੇ ਸੰਸਥਾਵਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਬਕਾ ਕੌਂਸਲਰ ਫੂਲਰਾਜ ਸਿੰਘ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਨਾਲ-ਨਾਲ ਲੋੜਵੰਦ ਧੀਆਂ ਦੇ ਸਮੂਹਿਕ ਵਿਆਹ ਕਰਵਾ ਕੇ ਪੁੰਨ ਖੱਟ ਰਹੇ ਹਨ। ਇਸ ਨਾਲ ਹੋਰਨਾਂ ਸੰਸਥਾਵਾਂ ਨੂੰ ਵੀ ਪ੍ਰੇਰਨਾ ਮਿਲਦੀ ਹੈ।

ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਪ੍ਰਭਜੋਤ ਕੌਰ, ਕੌਂਸਲਰ ਰਮਨਪ੍ਰੀਤ ਕੌਰ ਕੁੰਭੜਾ, ਆਪ ਆਗੂ ਅਵਤਾਰ ਸਿੰਘ ਮੌਲੀ ਬੈਦਵਾਨ, ਹਰਵਿੰਦਰ ਕੌਰ, ਜੇਐਲਪੀਐਲ ਦੇ ਡਾਇਰੈਕਟਰ ਡਾ. ਸਤਿੰਦਰ ਸਿੰਘ ਭਵਰਾ, ਕੁਲਦੀਪ ਸਿੰਘ ਸਮਾਣਾ, ਡੀਐਸਪੀ ਹਰਸਿਮਰਤ ਸਿੰਘ ਬੱਲ, ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਬਲਜੀਤ ਸਿੰਘ, ਰਬਾਬ ਮਿਊਜਿਕ ਪ੍ਰੋਡਕਸ਼ਨ ਦੇ ਐਮਡੀ ਅਸ਼ਵਨੀ ਸ਼ਰਮਾ ਅਤੇ ਪਰਮਜੀਤ ਸਿੰਘ ਕਾਹਲੋਂ, ਹਰਪਾਲ ਸਿੰਘ ਚੰਨਾ, ਆਰਪੀ ਸ਼ਰਮਾ, ਗੁਰਮੁੱਖ ਸਿੰਘ ਸੋਹਲ ਤੇ ਜਸਵੀਰ ਕੌਰ ਅੱਤਲੀ (ਸਾਰੇ ਸਾਬਕਾ ਕੌਂਸਲਰ) ਸਮੇਤ ਆਪ ਵਲੰਟੀਅਰ ਤਰਲੋਚਨ ਸਿੰਘ ਮਟੌਰ, ਬਲਰਾਜ ਸਿੰਘ, ਚਰਨਜੀਤ ਕੌਰ, ਸਤਿੰਦਰ ਕੌਰ, ਹਰਮੇਸ਼ ਸਿੰਘ ਕੁੰਭੜਾ, ਗੱਬਰ ਮੌਲੀ, ਸ਼ਹੀਦ ਭਗਤ ਸਿੰਘ ਕਲੱਬ ਦੇ ਪ੍ਰਧਾਨ ਭੁਪਿੰਦਰ ਭਿੰਦਾ, ਨਵਜੋਤ ਕੌਰ, ਬਲਰਾਜ ਗਿੱਲ, ਗੁਰਮੀਤ ਸਿੰਘ, ਪ੍ਰਸਿੱਧ ਰੰਗਕਰਮੀ ਜਰਨੈਲ ਘੁਮਾਣ, ਨਿਹਾਲ ਸਿੰਘ, ਮਨਜੀਤ ਸਿੰਘ, ਸੰਤੋਖ ਸਿੰਘ, ਵੀਪੀ ਸਿੰਘ, ਗੁਰਮੀਤ ਸਿੰਘ ਢੀਂਡਸਾ ਅਤੇ ਮਾਈ ਭਾਗੋ ਇਸਤਰੀ ਸਤਸੰਗ ਸਭਾ ਦੇ ਮੈਂਬਰ ਅਤੇ ਪਤਵੰਤੇ ਹਾਜ਼ਰ ਸਨ।
ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਮਾ…