ਸਟੈਨੋ-ਟਾਈਪਿਸਟ ਭਰਤੀ: ਪੇਪਰ ਲੈਣ ਤੋਂ ਲੈ ਕੇ ਸੂਚੀ ਜਾਰੀ ਕਰਨ ਤੱਕ ਘਪਲੇਬਾਜ਼ੀ ਦਾ ਦੋਸ਼, ਪ੍ਰਦਰਸ਼ਨ

ਸਟੈਨੋ-ਟਾਈਪਿਸਟ ਯੂਨੀਅਨ ਦੇ ਮੈਂਬਰਾਂ ਨੇ ਮੁੱਖ ਮੰਤਰੀ ਤੋਂ ਨਿੱਜੀਦਖ਼ਲ ਦੇਣ ਤੇ ਨਿਰਪੱਖ ਜਾਂਚ ਮੰਗੀ

ਨਬਜ਼-ਏ-ਪੰਜਾਬ, ਮੁਹਾਲੀ, 16 ਅਕਤੂਬਰ:
ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫ਼ਤਰ ਬਾਹਰ ਅੱਜ ਸਟੈਨੋ-ਟਾਈਪਿਸਟ ਯੂਨੀਅਨ ਦੇ ਮੈਂਬਰਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਸਟੈਨੋ-ਟਾਈਪਿਸਟਾਂ ਦੀ ਭਰਤੀ ਮਾਮਲੇ ਵਿੱਚ ਪੇਪਰ ਲੈਣ ਤੋਂ ਲੈ ਕੇ ਸੂਚੀ ਜਾਰੀ ਕਰਨ ਤੱਕ ਕਥਿਤ ਘਪਲੇਬਾਜ਼ੀ ਕਰਨ ਦਾ ਦੋਸ਼ ਲਾਇਆ। ਵੱਖ-ਵੱਖ ਬੁਲਾਰਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਨਿੱਜੀਦਖ਼ਲ ਦੇਣ ਅਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ।
ਕੁਲਵਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਪਿਛਲੇ ਸਾਲ ਸਟੈਨੋ-ਟਾਈਪਿਸਟ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ। ਇਸ ਸਬੰਧੀ ਬੀਤੀ 5 ਤੋਂ 8 ਮਈ ਤੱਕ ਸ਼ਾਰਟਹੈਂਡ ਦਾ ਟੈਸਟ ਦਿੱਲੀ ਵਰਲਡ ਪਬਲਿਕ ਸਕੂਲ ਜ਼ੀਰਕਪੁਰ ਵਿੱਚ ਲਿਆ ਗਿਆ। ਨਤੀਜਾ 7 ਸਤੰਬਰ ਨੂੰ ਘੋਸ਼ਿਤ ਕੀਤਾ ਗਿਆ ਅਤੇ 18 ਤੇ 19 ਸਤੰਬਰ ਨੂੰ ਕੌਂਸਲਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬੀਤੀ 13 ਅਕਤੂਬਰ ਨੂੰ ਉਹ ਐਸਐਸਐਸ ਬੋਰਡ ਦੇ ਦਫ਼ਤਰ ਪਹੁੰਚੇ ਅਤੇ ਨਕਲ ਸਬੰਧੀ ਜਾਂਚ ਦੀ ਮੰਗ ਕੀਤੀ ਅਤੇ ਬੋਰਡ ਤੋਂ ਸੀਸੀਟੀਵੀ ਕੈਮਰੇ ਦੀ ਵੀਡੀਓਜ਼ ਜਾਰੀ ਕਰਨ ਅਤੇ ਆਰਟੀਆਈ ਤਹਿਤ ਲੋੜੀਂਦੀ ਜਾਣਕਾਰੀ ਮੰਗੀ ਗਈ। ਲੇਕਿਨ ਅਧਿਕਾਰੀਆਂ ਵੱਲੋਂ ਉਲਟਾ ਉਨ੍ਹਾਂ ’ਤੇ ਐੱਫ਼ਆਈਆਰ ਦਰਜ ਕਰਵਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ। ਉਨ੍ਹਾਂ ਦੋਸ਼ ਲਾਇਆ ਕਿ ਪੇਪਰ ਵਿੱਚ ਵੱਡੇ ਪੱਧਰ ’ਤੇ ਹੇਰਾਫੇਰੀ ਹੋਈ ਹੈ। ਇਹੀ ਨਹੀਂ ਬੀਤੀ 3 ਅਕਤੂਬਰ ਨੂੰ ਉਮੀਦਵਾਰਾਂ ਨੂੰ ਵਿਭਾਗਾਂ ਦੀ ਵੰਡ ਸਬੰਧੀ ਜਾਰੀ ਸੂਚੀ ਵਿੱਚ ਬੇਨਿਯਮੀਆਂ ਕੀਤੀਆਂ ਗਈਆਂ ਹਨ। ਕਈ ਉਮੀਦਵਾਰਾਂ ਨੂੰ ਦੋ-ਦੋ ਵਿਭਾਗਾਂ ਦੀ ਅਲਾਟਮੈਂਟ ਕੀਤੀ ਗਈ ਹੈ, ਜਦੋਂਕਿ ਪਛੜੀਆਂ ਸ਼੍ਰੇਣੀਆਂ ਅਤੇ ਅਨੁਸੂਚਿਤ ਜਾਤੀਆਂ ਦੇ ਉਮੀਦਵਾਰਾਂ ਨੂੰ ਬਣਦੀਆਂ ਸੀਟਾਂ ਨਹੀਂ ਦਿੱਤੀਆਂ ਗਈਆਂ। ਪਛੜੀਆਂ ਸ਼੍ਰੇਣੀਆਂ ਅਤੇ ਅਨੁਸੂਚਿਤ ਜਾਤੀਆਂ ਦੇ ਹਾਈ ਮੈਰਿਟ ਉਮੀਦਵਾਰਾਂ ਨੂੰ ਓਪਨ ਕੈਟਾਗਰੀ ਵਿੱਚ ਨਹੀਂ ਵਿਚਾਰਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਸਟੈਨੋ-ਟਾਈਪਿਸਟ ਦੀਆਂ ਅਸਾਮੀਆਂ ਦਾ ਨਤੀਜਾ ਅਤੇ ਮੈਰਿਟ ਲਿਸਟ ਤੁਰੰਤ ਰੱਦ ਕੀਤੀ ਜਾਵੇ ਅਤੇ ਬੇਨਿਯਮੀਆਂ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਗੁਰਪ੍ਰੀਤ ਸਿੰਘ, ਸਤਨਾਮ ਸਿੰਘ, ਮਨਪ੍ਰੀਤ ਕੌਰ, ਅਰਸ਼ਦੀਪ ਕੌਰ ਨੈਨਸੀ, ਚਰਨ ਕੌਰ, ਰਵਿੰਦਰ ਸਿੰਘ, ਹੈਪੀ ਸਿੰਘ, ਹਰਦੀਪ ਸਿੰਘ, ਵੀਰਪਾਲ ਸਿੰਘ ਕਾਜਲ, ਜਸਪ੍ਰੀਤ ਸਿੰਘ, ਹਰਵਿੰਦਰ ਸਿੰਘ, ਗੁਰਜੋਤ ਕੌਰ, ਪ੍ਰਭਜੋਤ ਕੌਰ, ਅਵਤਾਰ ਸਿੰਘ, ਅਨਦੀਪ ਕੌਰ, ਸੁਖਜੀਤ ਸਿੰਘ, ਨਵਦੀਪ ਸਿੰਘ ਆਸੂ, ਸੋਹਣ ਸਿੰਘ, ਲਵਪ੍ਰੀਤ ਸਿੰਘ, ਕਰਮਜੀਤ ਸਿੰਘ, ਰਮਨਦੀਪ ਸਿੰਘ, ਹਰਪ੍ਰੀਤ ਕੌਰ, ਜਯੋਤੀ ਕੌਰ, ਰੇਨੂ ਕੌਰ, ਬਲਜਿੰਦਰ ਕੌਰ, ਦਵਿੰਦਰ ਕੌਰ, ਪ੍ਰਦੀਪ ਕੌਰ, ਸੋਮਾ ਕੌਰ, ਸਿਮਰਨਜੀਤ ਕੌਰ, ਸੰਦੀਪ ਸਿੰਘ, ਸੁਖਜੀਤ ਸਿੰਘ, ਕੁਲਦੀਪ ਸਿੰਘ, ਰਾਕੇਸ਼ ਕੁਮਾਰ, ਦਵਿੰਦਰ ਕੌਰ, ਜਸਮੀਤ ਕੌਰ, ਲਵਪ੍ਰਤੀ ਕੌਰ ਸ਼ੇਰਗਿੱਲ, ਗਗਨਦੀਪ ਕੌਰ, ਰਾਜਵਿੰਦਰ ਕੌਰ, ਜਸਪਾਲ ਸਿੰਘ, ਵੀਰਪਾਲ ਸਿੰਘ, ਗੁਰਚਰਨ ਸਿੰਘ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਮਾ…