ਮੁੱਖ ਮੰਤਰੀ ਦੇ ਜਨਮ ਦਿਨ ’ਤੇ ਮੁਹਾਲੀ, ਖਰੜ ਤੇ ਜ਼ੀਰਕਪੁਰ ਵਿੱਚ ਖੂਨਦਾਨ ਕੈਂਪ ਲਗਾਏ

ਨਬਜ਼-ਏ-ਪੰਜਾਬ, ਮੁਹਾਲੀ, 17 ਅਕਤੂਬਰ:
ਆਮ ਆਦਮੀ ਪਾਰਟੀ (ਆਪ) ਦੀ ਜ਼ਿਲ੍ਹਾ ਮੁਹਾਲੀ ਦੀ ਟੀਮ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ’ਤੇ ਮੁਹਾਲੀ, ਖਰੜ ਅਤੇ ਜ਼ੀਰਕਪੁਰ (ਡੇਰਾਬੱਸੀ) ਵਿੱਚ ਖੂਨਦਾਨ ਕੈਂਪ ਲਗਾਏ ਗਏ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਤੇ ‘ਆਪ’ ਦੀ ਜ਼ਿਲ੍ਹਾ ਪ੍ਰਧਾਨ ਇੰਜੀਨੀਅਰ ਪ੍ਰਭਜੋਤ ਕੌਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ (ਵਿਧਾਇਕ ਬੁਢਲਾਡਾ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮ ਦਿਨ ਨਿਵੇਕਲੇ ਢੰਗ ਨਾਲ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਅਤੇ ਇਸ ਦਿਨ ਨੂੰ ਸਭ ਤੋਂ ਵੱਡੀ ਸਮਾਜ ਸੇਵਾ ਵਜੋਂ ਮਨਾਇਆ ਗਿਆ।
ਉਨ੍ਹਾਂ ਕਿਹਾ ਕਿ ਸਾਰੇ ਹਲਕਿਆਂ ਵਿੱਚ ਖੂਨਦਾਨ ਕੈਂਪ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਮੁਹਾਲੀ ਵਿੱਚ ਇਹ ਕੈਂਪ ਸੈਕਟਰ-77 ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਲਗਾਇਆ। ਖਰੜ ਵਿੱਚ ਇਹ ਕੈਂਪ ਸਰਕਾਰੀ ਹਸਪਤਾਲ ਅਤੇ ਡੇਰਾਬੱਸੀ ਹਲਕੇ ਦਾ ਕੈਂਪ ਜ਼ੀਰਕਪੁਰ ਦੇ ਇੱਕ ਹਸਪਤਾਲ ਵਿੱਚ ਲਗਾਇਆ ਗਿਆ। ਇਨ੍ਹਾਂ ਖੇਤਰਾਂ ਦੇ ਵਿਧਾਇਕ ਅਤੇ ਆਪ ਵਲੰਟੀਅਰਾਂ ਦੇ ਤਾਲਮੇਲ ਨਾਲ ਕੈਂਪਾਂ ਦਾ ਪ੍ਰਬੰਧ ਕੀਤਾ ਗਿਆ।
ਬੀਬੀ ਪ੍ਰਭਜੋਤ ਕੌਰ ਨੇ ਕਿਹਾ ਕਿ ਕੈਂਪ ਸਵੇਰੇ 9 ਵਜੇ ਸ਼ੁਰੂ ਕੀਤੇ ਗਏ ਤਾਂ ਜੋ ਹਰੇਕ ਥਾਂ ਵੱਧ ਤੋਂ ਵੱਧ ਯੂਨਿਟ ਇਕੱਤਰ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜੇ ਵਲੰਟੀਅਰਾਂ ਅਤੇ ਨੌਜਵਾਨਾਂ ਨੇ ਪਾਰਟੀ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਦਿੰਦੇ ਹੋਏ ਆਪ ਮੁਹਾਰੇ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਦੀ ਵੱਡੀ ਮਿਸਾਲ ਕਾਇਮ ਕੀਤੀ ਗਈ। ਪ੍ਰਭਜੋਤ ਕੌਰ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਖ਼ੁਦ ਵੀ ਖੂਨਦਾਨ ਦਾਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਮੈਗਾ ਪੀਟੀਐਮ: ਸਰਕਾਰੀ ਸਕੂਲਾਂ ਵਿੱਚ 5 ਕੈਬਨਿਟ ਮੰਤਰੀਆਂ ਨੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ

ਮੈਗਾ ਪੀਟੀਐਮ: ਸਰਕਾਰੀ ਸਕੂਲਾਂ ਵਿੱਚ 5 ਕੈਬਨਿਟ ਮੰਤਰੀਆਂ ਨੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ ਸਕੂਲੀ ਸਿ…