ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 17 ਅਕਤੂਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕੱਤਕ ਦੀ ਸੰਗਰਾਂਦ ਅਤੇ ਸਿੱਖ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਬੀਬੀ ਕਿਰਨਜੋਤ ਕੌਰ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਬਾਬਾ ਬੰਦਾ ਸਿੰਘ ਬਹਾਦਰ ਦਾ ਪੂਰਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਵਿੱਚ ਸੁਣਾਇਆ। ਬੀਬੀ ਉੱਤਮਜੀਤ ਕੌਰ ਖ਼ਾਲਸਾ ਦੇ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਮਨਜੀਤ ਸਿੰਘ ਲੁਧਿਆਣਾ ਨੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸੂਬਾ ਸਰਹਿੰਦ ਵਜੀਰ ਖਾਨ ਨੂੰ ਮੌਤ ਦੇ ਘਾਟ ਉਤਾਰ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਦੀ ਸ਼ਹਾਦਤ ਦਾ ਬਦਲਾ ਲੈਣ ਦੇ ਪ੍ਰਸੰਗ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਭਾਈ ਗੁਰਜੀਤ ਸਿੰਘ ਤੇ ਮਲੇਰਕੋਟਲਾ ਵਾਲੀਆਂ ਬੀਬੀਆਂ ਦਾ ਕਵੀਸ਼ਰੀ ਜਥਾ, ਬਾਬਾ ਦੀਪ ਸਿੰਘ ਕਵੀਸ਼ਰੀ ਜਥਾ, ਹਰਜੱਸ ਕੀਰਤਨੀ ਜਥਾ, ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ, ਭਾਈ ਗੁਰਬਖ਼ਸ਼ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਜੁਝਾਰ ਸਿੰਘ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਭਾਈ ਸ਼ਮਸ਼ੇਰ ਸਿੰਘ, ਭਾਈ ਮਹਿੰਦਰਪਾਲ ਸਿੰਘ, ਭਾਈ ਹਰਨੇਕ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਮੈਗਾ ਪੀਟੀਐਮ: ਸਰਕਾਰੀ ਸਕੂਲਾਂ ਵਿੱਚ 5 ਕੈਬਨਿਟ ਮੰਤਰੀਆਂ ਨੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ

ਮੈਗਾ ਪੀਟੀਐਮ: ਸਰਕਾਰੀ ਸਕੂਲਾਂ ਵਿੱਚ 5 ਕੈਬਨਿਟ ਮੰਤਰੀਆਂ ਨੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ ਸਕੂਲੀ ਸਿ…