ਸਰਕਾਰੀ ਕਾਲਜ ਵਿੱਚ ਵਿਦਿਆਰਥੀਆਂ ਲਈ ਕਾਨੂੰਨੀ ਸਾਖਰਤਾ ਸਬੰਧੀ ਵਿਸ਼ੇਸ਼ ਭਾਸ਼ਣ

ਨਬਜ਼-ਏ-ਪੰਜਾਬ, ਮੁਹਾਲੀ, 18 ਅਕਤੂਬਰ:
ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਦੇ ਲੀਗਲ ਲਿਟਰੇਸੀ ਸੈੱਲ ਵੱਲੋਂ ਵਿਦਿਆਰਥੀਆਂ ਲਈ ਕਾਨੂੰਨੀ ਸਾਖਰਤਾ ਸਬੰਧੀ ਵਿਸ਼ੇਸ਼ ਭਾਸ਼ਣ ਪ੍ਰੋਗਰਾਮ ਕਰਵਾਇਆ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ-ਕਮ-ਚੀਫ਼ ਜੁਡੀਸ਼ਲ ਮੈਜਿਸਟਰੇਟ ਬਲਜਿੰਦਰ ਸਿੰਘ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਹਰਜੀਤ ਗੁਜਰਾਲ ਨੇ ਮਹਿਮਾਨਾਂ ਦਾ ਸਵਾਗਤ ਕਰਦਿਆ ਕਿਹਾ ਕਿ ਕਾਨੂੰਨੀ ਸਾਖਰਤਾ ਸਾਨੂੰ ਸਾਡੇ ਹੱਕਾਂ ਅਤੇ ਅਧਿਕਾਰਾਂ ਬਾਰੇ ਸੁਚੇਤ ਕਰਦੀ ਹੈ।
ਸੀਜੇਐਮ ਬਲਜਿੰਦਰ ਸਿੰਘ ਨੇ ਲੀਗਲ ਲਿਟਰੇਸੀ ਬਾਰੇ ਵਿਸਥਾਰ ਵਿੱਚ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਕਿਸ ਪ੍ਰਕਾਰ ਕਿਸੇ ਲੋੜਵੰਦ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਕਿਹੜੀਆਂ ਸਥਿਤੀਆਂ ਵਿੱਚ ਸਬੰਧਤ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਨੇ ਸੰਵਿਧਾਨ ਦੇ ਸਾਰੇ ਐਕਟ ਅਤੇ ਸੈਕਸ਼ਨ ਸਾਂਝੇ ਕੀਤੇ। ਜਿਨ੍ਹਾਂ ਦੀ ਜਾਣਕਾਰੀ ਨਾਗਰਿਕਾਂ ਲਈ ਅਤਿ ਜ਼ਰੂਰੀ ਹੈ। ਉਨ੍ਹਾਂ ਨੇ ਕਾਨੂੰਨੀ ਸੇਵਾਵਾਂ ਪ੍ਰਾਪਤ ਕਰਨ ਲਈ ਸਾਰੀ ਜਾਣਕਾਰੀ ਸਾਂਝੀ ਕੀਤੀ।

ਲੀਗਲ ਲਿਟਰੇਸੀ ਸੈੱਲ ਦੇ ਕਨਵੀਨਰ ਡਾ. ਅਮਨਦੀਪ ਕੌਰ ਨੇ ਦੱਸਿਆਂ ਕਿ ਕਾਨੂੰਨੀ ਸਾਖਰਤਾ ਨਿਆਂ ਤੱਕ ਪਹੁੰਚ, ਕਾਨੂੰਨੀ ਸੁਰੱਖਿਆ, ਕਾਨੂੰਨੀ ਜਾਗਰੂਕਤਾ ਅਤੇ ਕਾਨੂੰਨੀ ਸਹਾਇਤਾ ਬਾਰੇ ਚੇਤੰਨ ਕਰਦੀ ਹੈ। ਜੇਕਰ ਅਸੀਂ ਕਾਨੂੰਨੀ ਸਾਖਰ ਹੋਵਾਂਗੇ ਤੱਦ ਹੀ ਸਨਮਾਨਯੋਗ ਜੀਵਨ ਜੀਅ ਸਕਾਂਗੇ। ਇਸ ਮੌਕੇ ਪ੍ਰੋ. ਪ੍ਰੀਤਇੰਦਰ ਕੰਗ ਨੇ ਵੀ ਵਿਦਿਆਰਥੀਆਂ ਨੂੰ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਚੀਫ਼ ਜੁਡੀਸ਼ਲ ਮੈਜਿਸਟਰੇਟ ਬਲਜਿੰਦਰ ਸਿੰਘ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ। ਇਸ ਮੌਕੇ ਪ੍ਰੋ. ਪਰਮਿੰਦਰਪਾਲ ਸਿੰਘ, ਪ੍ਰੋ. ਨੰਦਨੀ ਵੈਦ, ਪ੍ਰੋ. ਰੋਹਿਤ, ਪ੍ਰੋ. ਨਿਸ਼ਠਾ ਤ੍ਰਿਪਾਠੀ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਮੈਗਾ ਪੀਟੀਐਮ: ਸਰਕਾਰੀ ਸਕੂਲਾਂ ਵਿੱਚ 5 ਕੈਬਨਿਟ ਮੰਤਰੀਆਂ ਨੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ

ਮੈਗਾ ਪੀਟੀਐਮ: ਸਰਕਾਰੀ ਸਕੂਲਾਂ ਵਿੱਚ 5 ਕੈਬਨਿਟ ਮੰਤਰੀਆਂ ਨੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ ਸਕੂਲੀ ਸਿ…