ਰਾਜਪੁਰਾ-ਸਰਹਿੰਦ ਸੜਕ ’ਤੇ ਨਾਕੇ ਦੌਰਾਨ ਢਾਈ ਕਿੱਲੋ ਅਫ਼ੀਮ ਸਮੇਤ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਪਟਿਆਲਾ\ਰਾਜਪੁਰਾ, 18 ਅਕਤੂਬਰ:
ਪਟਿਆਲਾ ਪੁਲੀਸ ਵੱਲੋਂ ਡੀਜੀਪੀ ਦੇ ਹੁਕਮਾਂ ’ਤੇ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਪਟਿਆਲਾ ਦੇ ਐਸਪੀ (ਡੀ) ਹਰਬੀਰ ਸਿੰਘ ਅਟਵਾਲ ਅਤੇ ਰਾਜਪੁਰਾ ਦੇ ਡੀਐਸਪੀ ਸੁਰਿੰਦਰ ਮੋਹਣ ਦੀ ਨਿਗਰਾਨੀ ਹੇਠ ਰਾਜਪੁਰਾ ਸਦਰ ਥਾਣੇ ਐਸਐਚਓ ਇੰਸਪੈਕਟਰ ਕਿਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਇੱਕ ਵਿਅਕਤੀ ਨੂੰ ਢਾਈ ਕਿੱਲੋ ਤੋਂ ਵੱਧ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਸ ਗੱਲ ਦਾ ਖ਼ੁਲਾਸਾ ਅੱਜ ਇੱਥੇ ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ ਨੇ ਪੁਲੀਸ ਲਾਈਨ ਵਿਖੇ ਪੱਤਰਕਾਰ ਸੰਮੇਲਨ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਵਿਨੇਸ਼ੀਲ ਜੋਸ਼ੀ ਵਾਸੀ ਫਰੈਂਡਜ ਕਲੋਨੀ, ਜਲੰਧਰ ਵਜੋਂ ਹੋਈ।
ਐੱਸਐੱਸਪੀ ਸ਼ਰਮਾ ਨੇ ਦੱਸਿਆ ਕਿ ਥਾਣਾ ਮੁਖੀ ਕਿਰਪਾਲ ਸਿੰਘ ਵੱਲੋਂ ਨਸ਼ਾ ਰੋਕੂ ਮੁਹਿੰਮ ਦੇ ਤਹਿਤ ਰਾਜਪੁਰਾ ਸਰਹਿੰਦ ਮੁੱਖ ਸੜਕ ’ਤੇ ਜਸ਼ਨ ਰੈਜ਼ੀਡੈਂਸੀ ਦੇ ਨੇੜੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲੀਸ ਨੇ ਸ਼ੱਕ ਦੇ ਆਧਾਰ ’ਤੇ ਇਕ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਚਾਲਕ ਨੇ ਆਪਣੀ ਕਾਰ ਸਾਈਡ ’ਤੇ ਲਗਾ ਕੇ ਖਿਸਕਣ ਦੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਪੁਲੀਸ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਕਾਰ ਚਾਲਕ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 2 ਕਿੱਲੋ 600 ਗਰਾਮ ਅਫ਼ੀਮ ਬਰਾਮਦ ਕੀਤੀ ਗਈ। ਜਿਸ ਦੇ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਥਾਣਾ ਸਦਰ ਰਾਜਪੁਰਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇੰਸਪੈਕਟਰ ਕਿਰਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਦਾ ਪੁਲੀਸ ਰਿਮਾਂਡ ਲੈ ਕੇ ਪੁੱਛ ਗਿੱਛ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ ਮੁਲਜ਼ਮਾਂ ਨੇ ਕੁਲਹਾੜੀ …