‘ਆਪ’ ਵਲੰਟੀਅਰ ਅਕਵਿੰਦਰ ਸਿੰਘ ਗੋਸਲ ਨੂੰ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਦਾ ਪ੍ਰਧਾਨ ਥਾਪਿਆ

ਨਬਜ਼-ਏ-ਪੰਜਾਬ, ਮੁਹਾਲੀ, 19 ਅਕਤੂਬਰ:
ਆਮ ਆਦਮੀ ਪਾਰਟੀ ਦੇ ਵਲੰਟੀਅਰ ਅਕਵਿੰਦਰ ਸਿੰਘ ਗੋਸਲ ਨੂੰ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਮੁਹਾਲੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਮੁਹਾਲੀ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਦੀ ਮੀਟਿੰਗ ਫੇਜ਼-7 ਵਿੱਚ ਹੋਈ। ਜਿਸ ਵਿੱਚ ਪੰਜਾਬ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾ. ਰਜਿੰਦਰ ਸਿੰਘ ਸੋਹਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂਕਿ ਗੱਤਕਾ ਐਸੋਸੀਏਸ਼ਨ ਆਫ਼ ਚੰਡੀਗੜ੍ਹ ਦੇ ਮੀਤ ਪ੍ਰਧਾਨ ਸਰਤਾਜ ਸਿੰਘ ਗਿੱਲ ਨੇ ਕਨਵੀਨਰ ਵਜੋਂ ਸੇਵਾ ਨਿਭਾਈ।
ਇਸ ਮੌਕੇ ਸਰਬਸੰਮਤੀ ਨਾਲ ਸਾਰੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਜਿਸ ਵਿੱਚ ਅਕਵਿੰਦਰ ਸਿੰਘ ਗੋਸਲ ਨੂੰ ਪ੍ਰਧਾਨ ਅਤੇ ਦਵਿੰਦਰ ਸਿੰਘ ਜੁਗਨੀ ਨੂੰ ਜਨਰਲ ਸਕੱਤਰ ਚੁਣਿਆ ਗਿਆ। ਜਗਤਾਰ ਸਿੰਘ ਜੱਗੀ ਨੂੰ ਸੀਨੀਅਰ ਮੀਤ ਪ੍ਰਧਾਨ, ਪਰਵਿੰਦਰ ਕੌਰ ਕੁਰਾਲੀ ਤੇ ਡਾ. ਕੁਲਦੀਪ ਸਿੰਘ ਨੂੰ ਮੀਤ ਪ੍ਰਧਾਨ, ਅਮਰਜੀਤ ਸਿੰਘ ਨੂੰ ਕੈਸ਼ੀਅਰ, ਰਘੁਬੀਰ ਸਿੰਘ ਕੁਰਾਲੀ ਨੂੰ ਸੰਯੁਕਤ ਸਕੱਤਰ, ਤਲਵਿੰਦਰ ਸਿੰਘ ਦੇਸੂਮਾਜਰਾ ਨੂੰ ਤਕਨੀਕੀ ਇੰਚਾਰਜ, ਅਮਰਜੀਤ ਸਿੰਘ ਸਹੌੜਾ ਨੂੰ ਬਲਾਕ ਪ੍ਰਧਾਨ ਕੁਰਾਲੀ, ਤਲਵਿੰਦਰ ਸਿੰਘ ਖਰੜ ਨੂੰ ਪ੍ਰਧਾਨ ਨਿਊ ਚੰਡੀਗੜ੍ਹ, ਅਮਨਦੀਪ ਸਿੰਘ ਨੂੰ ਪ੍ਰਧਾਨ ਬਲਾਕ ਡੇਰਾਬੱਸੀ ਅਤੇ ਸੰਦੀਪ ਸਿੰਘ ਨੂੰ ਪ੍ਰਧਾਨ ਮੁਹਾਲੀ ਸ਼ਹਿਰੀ ਨਿਯੁਕਤ ਕੀਤਾ ਗਿਆ।
ਇਸ ਮੌਕੇ ਪੰਜਾਬ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾ. ਰਜਿੰਦਰ ਸਿੰਘ ਸੋਹਲ ਨੇ ਨਵੇਂ ਚੁਣੇ ਗਏ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਸਮੇਤ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਅਕਵਿੰਦਰ ਸਿੰਘ ਗੋਸਲ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮੁਹਾਲੀ ਜ਼ਿਲ੍ਹੇ ਦੇ ਸਾਰੇ ਬਲਾਕਾਂ ਅਤੇ ਕਸਬਿਆਂ ਵਿੱਚ ਗਤਕਾ ਅਕੈਡਮੀਆਂ ਖੋਲੀਆਂ ਜਾਣਗੀਆਂ ਅਤੇ ਹਰ ਸਾਲ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਅਤੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ।
ਇਸ ਮੌਕੇ ਪੰਜਾਬ ਗਤਕਾ ਐਸੋਸੀਏਸ਼ਨ ਦੇ ਕੋਆਰਡੀਨੇਟਰ ਜਗਦੀਸ਼ ਸਿੰਘ ਕੁਰਾਲੀ, ਗਤਕਾ ਐਸੋਸੀਏਸ਼ਨ ਆਫ਼ ਚੰਡੀਗੜ੍ਹ ਤੋਂ ਤਕਨੀਕੀ ਡਾਇਰੈਕਟਰ ਹਰਮਨਜੋਤ ਸਿੰਘ ਜੰਡਪੁਰ, ਸੰਯੁਕਤ ਸਕੱਤਰ ਰਾਜਵੀਰ ਸਿੰਘ, ਆਰਪੀ ਸ਼ਰਮਾ, ਜਸਪਾਲ ਸਿੰਘ ਮਟੌਰ, ਗੁਰਜੰਟ ਸਿੰਘ, ਨਿਸ਼ਾਨ ਸਿੰਘ ਬਾਲਾ, ਸਰਬਜੀਤ ਸਿੰਘ ਸੈਣੀ, ਪਰਮਿੰਦਰ ਸਿੰਘ ਚੁੰਨੀ, ਧਰਮਪਾਲ ਸਿੰਘ ਅਤੇ ਗਗਨਦੀਪ ਸਿੰਘ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ ਮੁਲਜ਼ਮਾਂ ਨੇ ਕੁਲਹਾੜੀ …