ਅਕਾਲੀ ਦਲ ਨੇ ਐਸਜੀਪੀਸੀ ਚੋਣਾਂ ਲਈ ਤਿਆਰੀ ਆਰੰਭੀ, ਵੋਟਾਂ ਬਣਾਉਣ ਲਈ ਡਿਊਟੀਆਂ ਲਗਾਈਆਂ

ਨਬਜ਼-ਏ-ਪੰਜਾਬ, ਮੁਹਾਲੀ, 19 ਅਕਤੂਬਰ:
ਸ਼੍ਰੋਮਣੀ ਅਕਾਲੀ ਦਲ ਨੇ ਐਸਜੀਪੀਸੀ ਚੋਣਾਂ ਲਈ ਤਿਆਰੀਆਂ ਆਰੰਭ ਦਿੱਤੀਆਂ ਹਨ। ਮੁਹਾਲੀ ਹਲਕੇ ਦੇ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਦੀ ਅਗਵਾਈ ਹੇਠ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਮੁਹਾਲੀ ਸ਼ਹਿਰੀ ਇਕਾਈ ਦੀ ਮੀਟਿੰਗ ਹੋਈ। ਜਿਸ ਵਿੱਚ ਸ਼੍ਰੋਮਣੀ ਕਮੇਟੀ ਚੋਣਾਂ ਸਬੰਧੀ 21 ਅਕਤੂਬਰ ਤੋਂ ਬਣਨ ਵਾਲੀਆਂ ਵੋਟਾਂ ਬਣਾਉਣ ਲਈ ਪਾਰਟੀ ਦੇ ਆਗੂਆਂ ਅਤੇ ਸਰਗਰਮ ਵਰਕਰਾਂ ਨੂੰ ਫਾਰਮ ਵੰਡੇ ਗਏ ਅਤੇ ਘਰ-ਘਰ ਜਾ ਕੇ ਨਵੀਆਂ ਵੋਟਾਂ ਵੋਟਰਾਂ ਲਈ ਡਿਊਟੀਆਂ ਲਗਾਈਆਂ ਗਈਆਂ।
ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਕੋਈ ਵੀ ਯੋਗ ਵੋਟਰ ਆਪਣੀ ਵੋਟ ਬਣਾਉਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਇਸ ਲਈ ਘਰ-ਘਰ ਜਾ ਕੇ ਨਵੀਆਂ ਵੋਟਾਂ ਬਣਾਈਆਂ ਜਾਣ ਅਤੇ ਆਮ ਲੋਕਾਂ ਨੂੰ ਅਕਾਲੀ ਦਲ ਅਤੇ ਐਸਜੀਪੀਸੀ ਦੀਆਂ ਨੀਤੀਆਂ ਅਤੇ ਪ੍ਰਬੰਧਾਂ ਤੋਂ ਜਾਣੂ ਕਰਵਾ ਕੇ ਉਨ੍ਹਾਂ ਨੂੰ ਪਾਰਟੀ ਦੇ ਹੱਕ ਵਿੱਚ ਭੁਗਤਨ ਲਈ ਪ੍ਰੇਰਿਆ ਜਾਵੇ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਧਿਰਾਂ ਪੰਥਕ ਮਖੌਟਾ ਪਹਿਨ ਕੇ ਇਨ੍ਹਾਂ ਚੋਣਾਂ ਵਿੱਚ ਸਿੱਧੇ ਜਾਂ ਅਸਿੱਧੇ ਢੰਗ ਨਾਲ ਦਖ਼ਲ-ਅੰਦਾਜ਼ੀ ਕਰਦੀਆਂ ਹਨ ਪ੍ਰੰਤੂ ਇਸ ਵਾਰ ਪੰਥ ਵਿਰੋਧੀ ਤਾਕਤਾਂ ਨੂੰ ਮੂੰਹ ਦੀ ਖਾਣੀ ਪਵੇਗੀ।
ਮੀਟਿੰਗ ਨੂੰ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਯੂਥ ਆਗੂ ਹਰਮਨਪ੍ਰੀਤ ਸਿੰਘ ਪ੍ਰਿੰਸ, ਕਰਮ ਸਿੰਘ ਬਬਰਾ, ਮਨਜੀਤ ਸਿੰਘ ਮਾਨ, ਅਜੈਪਾਲ ਸਿੰਘ ਮਿੱਡੂਖੇੜਾ, ਜਗਦੀਸ਼ ਸਿੰਘ ਸਰਾਓ, ਗੁਰਚਰਨ ਸਿੰਘ ਨੰਨੜਾ, ਐਡਵੋਕੇਟ ਗਗਨਦੀਪ ਬੈਦਵਾਨ, ਮਨਜੀਤ ਸਿੰਘ ਲੁਬਾਣਾ, ਗੁਰਚਰਨ ਸਿੰਘ ਚੇਚੀ, ਤਰਸੇਮ ਸਿੰਘ ਗੰਧੋਂ, ਹਰਮਿੰਦਰ ਸਿੰਘ ਪੱਤੋਂ, ਨੰਬਰਦਾਰ ਹਰਵਿੰਦਰ ਸਿੰਘ ਸੋਹਾਣਾ, ਜਗਤਾਰ ਸਿੰਘ, ਸਰਦਾਰਾ ਸਿੰਘ, ਹਰਪਾਲ ਸਿੰਘ ਬਰਾੜ, ਰਸ਼ਪਾਲ ਸਿੰਘ, ਮੱਖਣ ਸਿੰਘ ਸੈਣੀ, ਸ਼ਵਿੰਦਰ ਸਿੰਘ ਲੱਖੋਵਾਲ, ਅਵਤਾਰ ਸਿੰਘ ਦਾਊਂ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ ਮੁਲਜ਼ਮਾਂ ਨੇ ਕੁਲਹਾੜੀ …