ਟੀਐਸਯੂ ਤੇ ਪੈਨਸ਼ਨਰ ਐਸੋਸੀਏਸ਼ਨ ਵੱਲੋਂ ਪਾਵਰਕੌਮ ਮੈਨੇਜਮੈਂਟ ਵਿਰੁੱਧ ਅਰਥੀ ਫੂਕ ਮੁਜ਼ਾਹਰਾ

ਨਬਜ਼-ਏ-ਪੰਜਾਬ, ਮੁਹਾਲੀ, 25 ਅਕਤੂਬਰ:
ਪੰਜਾਬ ਰਾਜ ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ (ਟੀਐਸਯੂ) ਸਰਕਲ ਮੁਹਾਲੀ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਡਿਵੀਜ਼ਨ ਮੁਹਾਲੀ ਵੱਲੋਂ ਪਾਵਰਕੌਮ ਦੇ ਦਫ਼ਤਰ ਦੇ ਬਾਹਰ ਗੇਟ ਰੈਲੀ ਅਤੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪਾਵਰਕੌਮ ਮੈਨੇਜਮੈਂਟ ਅਤੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਸਰਕਲ ਪ੍ਰਧਾਨ ਗੁਰਬਖ਼ਸ਼ ਸਿੰਘ, ਸਾਬਕਾ ਪ੍ਰਧਾਨ ਲੱਖਾ ਸਿੰਘ, ਜਤਿੰਦਰ ਸਿੰਘ, ਜਗਦੀਪ ਸਿੰਘ, ਰਜਿੰਦਰ ਸਿੰਘ, ਸਤਵੰਤ ਸਿੰਘ, ਬਿਕਰਮ ਸਿੰਘ, ਜਸਪਾਲ ਸਿੰਘ, ਰਾਧੇ ਸ਼ਿਆਮ, ਹਰਬੰਸ ਸਿੰਘ, ਅਜੀਤ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ, ਸ਼ਰਨਜੀਤ ਸਿੰਘ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਵਿਜੈ ਕੁਮਾਰ, ਪਰਮਜੀਤ ਸਿੰਘ, ਕਪਿਲ ਦੇਵ, ਬਲਵੀਰ ਸਿੰਘ, ਰਮੇਸ਼ ਗੁਪਤਾ ਨੇ ਆਪਣੇ ਵਿਚਾਰ ਸਾਂਝੇ ਕੀਤੇ।
ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸੀਆਰ 295/19 ਰਾਹੀਂ ਭਰਤੀ ਕੀਤੇ ਲਾਈਨਮੈਨਾਂ (ਜਿਨ੍ਹਾਂ ਨੇ 3 ਸਾਲ ਦਾ ਪਰਖ ਕਾਲ ਵੀ ਪੂਰਾ ਕਰ ਲਿਆ ਹੈ) ਨੂੰ ਰੈਗੂਲਰ ਕਰਕੇ ਪੂਰਾ ਤਨਖ਼ਾਹ ਸਕੇਲ ਨਾ ਦੇਣ ਲਈ ਪਾਵਰਕੌਮ ਮੈਨੇਜਮੈਂਟ ਵੱਲੋਂ ਜਾਰੀ ਪੱਤਰ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੀਆਰ 293/19, ਸੀਆਰ 294/19 ਅਤੇ ਸੀਆਰ 296/19 ਰਾਹੀਂ ਭਰਤੀ ਕੀਤੇ ਕਰਮਚਾਰੀਆਂ ਨੂੰ ਸੱਤਵੇਂ ਤਨਖ਼ਾਹ-ਕਮਿਸ਼ਨ ਦੀ ਥਾਂ ਛੇਵੇਂ ਤਨਖ਼ਾਹ-ਕਮਿਸ਼ਨ ਮੁਤਾਬਕ ਤਨਖ਼ਾਹ ਸਕੇਲ ਦਿਵਾਉਣ ਅਤੇ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਹੱਲ ਕਰਾਉਣ ਲਈ ਸੰਘਰਸ਼ ਜਾਰੀ ਰਹੇਗਾ।

ਆਗੂਆਂ ਨੇ ਕਿਹਾ ਕਿ ਪਟਿਆਲਾ ਸਰਕਲ ਦੀਆਂ ਡਿਸਮਿਸਲਾਂ ਅਤੇ ਮੁਕਤਸਰ ਅਤੇ ਫ਼ਰੀਦਕੋਟ ਸਰਕਲ ਦੀਆਂ ਵਿਕਟੇਮਾਈਜੇਸ਼ਨਾਂ, ਸਾਥੀ ਗੁਰਬਖ਼ਸ਼ ਸਿੰਘ (ਪ੍ਰਧਾਨ ਮੁਹਾਲੀ ਸਰਕਲ) ਦੀ ਸਿਆਸੀ ਅਧਾਰ ’ਤੇ ਕੀਤੀ ਬਦਲੀ ਤੁਰੰਤ ਰੱਦ ਕਰਵਾਉਣ ਲਈ 7 ਨਵੰਬਰ ਤੋਂ 6 ਦਸੰਬਰ ਤੱਕ ਬਿਜਲੀ ਮੰਤਰੀ ਦੇ ਫੀਲਡ ਵਿੱਚ ਆਉਣ ’ਤੇ ਡੈਪੂਟੇਸ਼ਨ ਲੈ ਕੇ ਮੰਗ ਪੱਤਰ ਦਿੱਤੇ ਜਾਣਗੇ ਅਤੇ 7 ਦਸੰਬਰ ਨੂੰ ਬਿਜਲੀ ਮੁਲਾਜ਼ਮਾਂ ਵੱਲੋਂ ਆਪਣੇ ਪਰਿਵਾਰਾਂ ਸਮੇਤ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ। ਇਸ ਦੌਰਾਨ ਧਰਨਾਕਾਰੀਆਂ ਨੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਮੁਹਾਲੀ ਰਾਹੀਂ ਪਾਵਰਕੌਮ ਮੈਨੇਜਮੈਂਟ ਨੂੰ ਮੰਗ ਪੱਤਰ ਭੇਜਿਆ ਗਿਆ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…