Share on Facebook Share on Twitter Share on Google+ Share on Pinterest Share on Linkedin ਡਾ. ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰ ਐਂਡ ਕੋਰਸਿਜ਼ ਵਿੱਚ ਕੋਚਿੰਗ ਲਈ ਪ੍ਰਵੇਸ਼ ਪ੍ਰੀਖਿਆ ਪ੍ਰਵੇਸ਼ ਪ੍ਰੀਖਿਆ ਵਿੱਚ 540 ਉਮੀਦਵਾਰ ਮੁੰਡੇ-ਕੁੜੀਆਂ ਅਪੀਅਰ ਹੋਏ ਨਬਜ਼-ਏ-ਪੰਜਾਬ, ਮੁਹਾਲੀ, 28 ਅਕਤੂਬਰ: ਇੱਥੋਂ ਦੇ ਡਾ. ਅੰਬੇਦਕਰ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਿਜ਼ ਫੇਜ਼-3ਬੀ2 ਵਿਖੇ ਸਿਵਲ ਸਰਵਿਸਿਜ਼/ਪੀਸੀਐੱਸ (ਪ੍ਰੀ) ਪ੍ਰੀਖਿਆ-2024 ਦੀ ਕੰਬਾਈਡ ਕੋਚਿੰਗ ਲਈ ਉਮੀਦਵਾਰਾਂ ਦੀ ਚੋਣ ਕਰਨ ਲਈ ਪ੍ਰਵੇਸ਼ ਪ੍ਰੀਖਿਆ ਲਈ ਗਈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਕੋਚਿੰਗ ਕੋਰਸ ਦੀਆਂ 40 ਸੀਟਾਂ ਹਨ, ਜਿਨ੍ਹਾਂ ’ਚੋਂ 20 ਸੀਟਾਂ ਅਨੁਸੂਚਿਤ ਜਾਤੀ, 12 ਸੀਟਾਂ ਪੱਛੜੀਆਂ ਸ਼੍ਰੇਣੀਆਂ ਅਤੇ 8 ਸੀਟਾਂ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਰਾਖਵੀਆਂ ਹਨ। ਉਪਲਬਧਤਾ ਮਤਾਬਕ ਹਰੇਕ ਸ਼੍ਰੇਣੀ ਵਿੱਚ 30 ਫੀਸਦੀ ਸੀਟਾਂ ਅੌਰਤਾਂ ਅਤੇ 5 ਫੀਸਦੀ ਸੀਟਾਂ ’ਤੇ ਦਿਵਿਆਂਗ ਉਮੀਦਵਾਰ ਸ਼ਾਮਲ ਕੀਤੇ ਜਾ ਸਕਦੇ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੋਚਿੰਗ ਲਈ ਪੰਜਾਬ ਦੇ ਪੱਕੇ ਵਸਨੀਕ, ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਨਾਲ ਸਬੰਧਤ ਘੱਟੋ-ਘੱਟ ਗਰੈਜੂਏਟ ਉਮੀਦਵਾਰ ਯੋਗ ਹਨ, ਜਿਨ੍ਹਾਂ ਦੇ ਮਾਪਿਆਂ ਦੀ ਸਾਰੇ ਸਰੋਤਾਂ ਤੋਂ ਆਮਦਨ 3 ਲੱਖ ਪ੍ਰਤੀ ਸਾਲ ਤੋਂ ਵੱਧ ਨਾ ਹੋਵੇ। ਇਸ ਪ੍ਰੀਖਿਆ ਲਈ 790 ਉਮੀਦਵਾਰਾਂ ਦੀਆਂ ਪ੍ਰਤੀ ਬੇਨਤੀਆਂ ਪ੍ਰਾਪਤ ਹੋਈਆਂ ਅਤੇ 540 ਉਮੀਦਵਾਰ ਪ੍ਰੀਖਿਆ ਦੇਣ ਲਈ ਹਾਜ਼ਰ ਹੋਏ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਕਮਜ਼ੋਰ ਵਰਗ ਲਈ ਚਲਾਈ ਜਾ ਰਹੀ ਕੋਚਿੰਗ ਦਾ ਮੁੱਖ ਉਦੇਸ਼ ਕਮਜ਼ੋਰ ਵਰਗ ’ਚੋਂ ਸਿਵਲ ਸੇਵਾਵਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨਾ ਹੈ। ਉਧਰ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਪ੍ਰਮੁੱਖ ਸਕੱਤਰ ਵੀ.ਕੇ. ਮੀਨਾ, ਡਾਇਰੈਕਟਰ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਸਿਵਲ ਸੇਵਾਵਾਂ ਦੀ ਕੋਚਿੰਗ ਡਾ. ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰ ਐਂਡ ਕੋਰਸਿਜ਼ ਫੇਜ਼-3ਬੀ2 ਵਿਖੇ ਦਿੱਤੀ ਜਾਵੇਗੀ। ਹਰੇਕ ਚੁਣੇ ਗਏ ਉਮੀਦਵਾਰ ਨੂੰ ਸਰਕਾਰੀ ਨਿਯਮਾਂ ਅਨੁਸਾਰ ਮੁਫ਼ਤ ਕੋਚਿੰਗ, ਮੁਫ਼ਤ ਹੋਸਟਲ ਆਵਾਸ ਅਤੇ 3000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਮੁਹੱਈਆ ਕੀਤੀ ਜਾਵੇਗੀ। ਕਾਰਜਕਾਰੀ ਪ੍ਰਿੰਸੀਪਲ ਅਸ਼ੀਸ਼ ਕਥੂਰੀਆ ਨੇ ਦੱਸਿਆ ਕਿ ਸਿੱਖਿਆਰਥੀਆਂ ਦੀ ਮੰਗ ਅਨੁਸਾਰ ਇਸ ਸਾਲ 40 ਦੀ ਬਜਾਏ 80 ਬੱਚਿਆਂ ਦਾ ਕੋਰਸ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਗਲੇ ਸਾਲ ਤੋਂ ਨਵੇ ਕੋਰਸ ਅਤੇ ਐਸਸੀ\ਬੀਸੀ, ਅਤੇ ਘੱਟ ਗਿਣਤੀ ਤੇ ਕਮਜ਼ੋਰ ਵਰਗਾਂ ਦੀਆਂ ਸੀਟਾਂ ਵਧਾਈਆਂ ਜਾਣਗੀਆਂ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ