ਸਵਰਗੀ ਅਮਰੀਕ ਸਿੰਘ ਤਹਿਸੀਲਦਾਰ ਦੀ ਯਾਦ ਵਿੱਚ ਫਾਉਂਡੇਸ਼ਨ ਦਾ ਗਠਨ

3 ਨਵੰਬਰ ਨੂੰ ਹੋਵੇਗਾ ਅਮਰੀਕ ਸਿੰਘ ਤਹਿਸੀਲਦਾਰ ਫਾਉਂਡੇਸ਼ਨ ਸਨਮਾਨ ਸਮਾਰੋਹ

ਨਬਜ਼-ਏ-ਪੰਜਾਬ, ਮੁਹਾਲੀ, 30 ਅਕਤੂਬਰ:
ਮੁਹਾਲੀ ਦੇ ਸਾਬਕਾ ਮਿਉਂਸਪਲ ਕੌਂਸਲਰ ਸਵਰਗੀ ਅਮਰੀਕ ਸਿੰਘ ਤਹਿਸੀਲਦਾਰ ਦੇ ਪਰਿਵਾਰ ਅਤੇ ਸ਼ੁਭਚਿੰਤਕਾਂ ਦੇ ਸਲਾਹ ਮਸ਼ਵਰੇ ਤੋਂ ਬਾਅਦ ਅਮਰੀਕ ਸਿੰਘ ਤਹਿਸੀਲਦਾਰ ਫਾਉਂਡੇਸ਼ਨ ਦਾ ਗਠਨ ਕੀਤਾ ਗਿਆ। ਜਿਸ ਦਾ ਮੁੱਖ ਉਦੇਸ਼ ਸਿੱਖਿਆ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨਾ, ਹੋਣਹਾਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨਾ ਅਤੇ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਕਰਨਾ ਹੈ।
ਇਹ ਜਾਣਕਾਰੀ ਬਲਿੰਦਰ ਸਿੰਘ (ਸਪੁੱਤਰ ਅਮਰੀਕ ਸਿੰਘ) ਨੇ ਦੱਸਿਆ ਕਿ ਫਾਉਂਡੇਸ਼ਨ ਵੱਲੋਂ 3 ਨਵੰਬਰ ਨੂੰ ਤਹਿਸੀਲਦਾਰ ਦੇ ਜਨਮ ਦਿਨ ’ਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-11 ਵਿੱਚ ਸਨਮਾਨ ਸਮਾਰੋਹ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਫਾਉਂਡੇਸ਼ਨ ਵਿੱਚ ਸਿੱਖਿਆ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਡਾ. ਕੇ.ਐਨ. ਪਾਠਕ ਸਾਬਕਾ ਉਪ ਕੁਲਪਤੀ ਪੰਜਾਬ ਯੂਨਿਵਰਸਿਟੀ ਚੰਡੀਗੜ੍ਹ ਨੂੰ ਸਰਪ੍ਰਸਤ, ਉੱਘੇ ਸਿਖਿਆ ਸ਼ਾਸ਼ਤਰੀ ਡਾ. ਜਗਤਾਰ ਸਿੰਘ ਖਟੜਾ ਸਾਬਕਾ ਡੀਪੀਆਈ ਪੰਜਾਬ, ਡਾ. ਖੁਸ਼ਵਿੰਦਰ ਕੁਮਾਰ ਪ੍ਰਿੰਸੀਪਲ ਮੋਦੀ ਕਾਲਜ ਨੂੰ ਮੁੱਖ ਸਲਾਹਕਾਰ ਅਤੇ ਅਮਰਜੀਤ ਸਿੰਘ ਨੂੰ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਸਿੱਖਿਆ ਅਤੇ ਸਮਾਜ ਸੇਵਾ ਨਾਲ ਜੁੜੇ ਵਿਅਕਤੀਆਂ ਦੀਆਂ ਸੇਵਾਵਾਂ ਲਈਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਫਾਉਂਡੇਸ਼ਨ ਵੱਲੋਂ ਹਰ ਸਾਲ ਦੋ ਐਵਾਰਡ ਦੇਣ ਦਾ ਫੈਸਲਾ ਕੀਤਾ ਗਿਆ ਹੈ। ਪਹਿਲਾ ਐਵਾਰਡ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਉਂਡਰ ਰਜਿਸਟਰਾਰ ਪ੍ਰਿੰਸੀਪਲ ਭਰਪੂਰ ਸਿੰਘ ਯਾਦਗਾਰੀ ਐਵਾਰਡ ਅਤੇ ਦੂਜਾ ਐਵਾਰਡ ਕੌਂਸਲਰ ਅਮਰੀਕ ਸਿੰਘ ਤਹਿਸੀਲਦਾਰ ਯਾਦਗਾਰੀ ਐਵਾਰਡ ਦਸਵੀਂ ’ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 3 ਨਵੰਬਰ 2023 ਨੂੰ ਹੋਣ ਵਾਲੇ ਇਸ ਸਮਾਰੋਹ ਵਿੱਚ ਪਿਛਲੇ ਸਾਲ ਹੋਈਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਾਈਕਲ ਦਿੱਤੇ ਜਾਣਗੇ। ਲੋੜਵੰਦ ਵਿਦਿਅਰਥੀਆਂ ਨੂੰ ਸਟੇਸ਼ਨਰੀ ਵੀ ਦਿੱਤੀ ਜਾਵੇਗੀ।
ਬਲਿੰਦਰ ਸਿੰਘ ਨੇ ਦੱਸਿਆ ਕਿ ਫਾਉਂਡੇਸ਼ਨ ਨੂੰ ਸੱਜਣ ਸਿੰਘ, ਨਿਰਮਲ ਸਿੰਘ, ਲਲਿਤ ਘਈ, ਪਰਮਿੰਦਰ ਸਿੰਘ ਮਾਂਗਟ, ਜਗਦੀਸ਼ ਸਿੰਘ, ਹਰਜੀਤ ਸਿੰਘ ਸਿੱਧੂ, ਇੰਜ. ਦਿਆਲ ਸਿੰਘ ਮਾਨ, ਭਗਵੰਤ ਸਿੰਘ ਬੇਦੀ, ਬਲਵਿੰਦਰ ਸਿੰਘ ਉੱਤਮ, ਡਾ. ਕੁਲਵਿੰਦਰ ਸਿੰਘ, ਇੰਜ. ਐਸ.ਕੇ. ਸ਼ਰਮਾ, ਰਣਜੀਤ ਸਿੰਘ ਢਿੱਲੋਂ, ਬਲਵਿੰਦਰਪਾਲ ਸਿੰਘ ਸੰਤ, ਐਡਵੋਕੇਟ ਦੀਪਤੀ ਬੁਯਾਨ, ਭੁਪਿੰਦਰ ਸਿੰਘ ਧਾਲੀਵਾਲ, ਹਰਬੰਸ ਸਿੰਘ ਕਲੇਰ, ਗੁਰਬੀਰ ਸਿੰਘ ਬਰਾੜ, ਮਨਜੀਤ ਸਿੰਘ ਧਾਲੀਵਾਲ, ਸ੍ਰੀਮਤੀ ਤੇਜਿੰਦਰ ਕੌਰ, ਤਰੁਣਜੀਤ ਸਿੰਘ ਤੋਂ ਇਲਾਵਾ ਸਮਾਜ ਦੇ ਵੱਖ-ਵੱਖ ਖਤਰਾਂ ਵਿੱਚ ਕੰਮ ਕਰ ਰਹੇ ਪਤਵੰਤੇ ਵਿਅਕਤੀਆਂ ਵੱਲੋਂ ਆਪਣੀਆਂ ਸੇਵਾਵਾਂ ਦਿੱਤੀਆਂ ਜਾਣਗੀਆਂ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…