Share on Facebook Share on Twitter Share on Google+ Share on Pinterest Share on Linkedin ਡਿਪਟੀ ਮੇਅਰ ਬੇਦੀ ਦੀ ਅਗਵਾਈ ਵਿੱਚ ਲਾਇਆ ਮੈਡੀਕਲ ਤੇ ਕੈਂਸਰ ਜਾਂਚ ਕੈਂਪ ਨਬਜ਼-ਏ-ਪੰਜਾਬ, ਮੁਹਾਲੀ, 30 ਅਕਤੂਬਰ: ਲਾਇਨਜ਼ ਕਲੱਬ ਮੁਹਾਲੀ ਅਤੇ ਵਿਮੈਨ ਵੈੱਲਫੇਅਰ ਐਸੋਸੀਏਸ਼ਨ ਸੈਕਟਰ-60 ਵੱਲੋਂ ਅੰਮ੍ਰਿਤ ਕੈਂਸਰ ਫਾਉਂਡੇਸ਼ਨ ਅਤੇ ਸ਼ੈਲਬੀ ਮਲਟੀ ਸਪੈਸ਼ਲਿਟੀ ਹਸਪਤਾਲ ਫੇਜ਼-9 ਦੇ ਸਹਿਯੋਗ ਨਾਲ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-3ਬੀ2 ਦੇ ਪਾਰਕ ਵਿੱਚ ਅੌਰਤਾਂ ਲਈ ਛਾਤੀ ਦੇ ਕੈਂਸਰ ਦੀ ਜਾਂਚ, ਹੱਡੀਆਂ ਦੀ ਜਾਂਚ, ਦਿਲ ਦੇ ਰੋਗਾਂ ਅਤੇ ਜਨਰਲ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ਕਿ ਅੌਰਤਾਂ ਵਿੱਚ ਛਾਤੀ ਦੇ ਕੈਂਸਰ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਮੈਡੀਕਲ ਕੈਂਪ ਲਗਾਇਆ ਗਿਆ ਹੈ। ਜਿਸ ਵਿੱਚ ਵੱਖ-ਵੱਖ ਕਿਸਮ ਦੇ ਟੈੱਸਟ ਕੀਤੇ ਗਏ। ਉਨ੍ਹਾਂ ਐਲਾਨ ਕੀਤਾ ਕਿ ਭਵਿੱਖ ਵਿੱਚ ਵੀ ਅਜਿਹੇ ਮੈਡੀਕਲ ਅਤੇ ਕੈਂਸਰ ਜਾਂਚ ਕੈਂਪ ਲਗਾਏ ਜਾਣਗੇ। ਡਿਪਟੀ ਮੇਅਰ ਨੇ ਕੈਂਪ ਵਿੱਚ ਸਹਿਯੋਗ ਦੇਣ ਲਈ 13-13 ਸੰਸਥਾ ਦੇ ਸੰਚਾਲਕ ਹਰਜੀਤ ਸਿੰਘ, ਐਚਐਸ ਸਭਰਵਾਲ ਅਤੇ ਡਾ. ਮੋਹਿਤ ਵਾਲੀਆ ਤੇ ਡਾ. ਜਸਮੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲਾਇਨਜ਼ ਕਲੱਬ ਮੁਹਾਲੀ ਅਤੇ ਵਿਮੈਨ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਦਾ ਵੀ ਧੰਨਵਾਦ ਕੀਤਾ। ਕੁਲਜੀਤ ਬੇਦੀ ਨੇ ਦੱਸਿਆ ਕਿ ਕੈਂਪ ਦੌਰਾਨ ਅੰਮ੍ਰਿਤ ਕੈਂਸਰ ਫਾਉਂਡੇਸ਼ਨ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ 54 ਅੌਰਤਾਂ ਦੀ ਮੁਫ਼ਤ ਮੈਮੋਗ੍ਰਾਫੀ ਕੀਤੀ ਗਈ ਅਤੇ ਅੌਰਤਾਂ ਵਿੱਚ ਲਗਾਤਾਰ ਵੱਧ ਰਹੀ ਇਸ ਬਿਮਾਰੀ ਤੋਂ ਕਿਵੇਂ ਬੱਚਿਆ ਜਾ ਸਕਦਾ ਹੈ, ਬਾਰੇ ਜਾਗਰੂਕ ਕੀਤਾ। ਸ਼ੈਲਬੀ ਹਸਪਤਾਲ ਦੇ ਦਿਲ ਦੇ ਰੋਗਾਂ ਦੇ ਮਾਹਰ ਡਾ. ਮੋਹਿਤ ਵਾਲੀਆ ਨੇ 55 ਮਰੀਜ਼ਾਂ ਦੀ ਜਾਂਚ ਕੀਤੀ। ਡਾ. ਜਸਮੀਤ ਸਿੰਘ ਨੇ 47 ਮਰੀਜ਼ਾਂ ਦੀ ਜਾਂਚ ਕੀਤੀ। ਕੈਂਪ ਵਿੱਚ 109 ਮਰੀਜ਼ਾਂ ਦੀ ਹੱਡੀਆਂ ਦੀ ਘਣਤਾ (ਬੋਨ- ਡੈਨਸਟੀ ਟੈੱਸਟ) ਦੀ ਜਾਂਚ ਕੀਤੀ ਗਈ ਅਤੇ ਹੱਡੀਆਂ ਵਿੱਚ ਵੱਧ ਰਹੀ ਕੈਲਸ਼ੀਅਮ ਦੀ ਘਾਟ ਬਾਰੇ ਜਾਣੂ ਕਰਵਾਇਆ। ਇਸ ਤੋਂ ਪਹਿਲਾਂ ਵਿਮੈਨ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਡਿਪਟੀ ਮੇਅਰ ਕੁਲਜੀਤ ਬੇਦੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਅਖੀਰ ਵਿੱਚ ਲਾਇਨਜ਼ ਕਲੱਬ ਦੇ ਪ੍ਰਧਾਨ ਅਮਨਦੀਪ ਸਿੰਘ ਗੁਲਾਟੀ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ