ਕਿਸਾਨੀ ਕਰਜ਼ਿਆਂ ਦੇ ਨਿਬੇੜੇ ਲਈ ਵੰਨ-ਟਾਈਮ ਸੈਟਲਮੈਂਟ ਸਕੀਮ ਲਾਗੂ ਕਰੇ ਸਰਕਾਰ: ਗਰੇਵਾਲ

ਨਬਜ਼-ਏ-ਪੰਜਾਬ, ਮੁਹਾਲੀ, 14 ਨਵੰਬਰ:
ਪੰਜਾਬ ਵਿੱਚ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਕਿਸਾਨਾਂ ਦੀਆਂ ਵੋਟਾਂ ਬਟੋਰਨ ਲਈ ਕਰਜ਼ਾ ਮੁਆਫ਼ੀ, ਕੁਰਕੀ ਮੁਆਫ਼ੀ ਦਾ ਝੂਠਾ ਲਾਰਾ ਲਗਾ ਕੇ ਅੰਨਦਾਤਾ ਨੂੰ ਜਿੱਥੇ ਵੱਖ-ਵੱਖ ਬੈਂਕਾਂ ਦਾ ਡਿਫਾਲਟਰ ਬਣਾ ਕੇ ਰੱਖ ਦਿੱਤਾ ਹੈ। ਉੱਥੇ ਕਿਸਾਨਾਂ ਦੇ ਸਿਰ ਕਰਜ਼ੇ ਦੀ ਪੰਡ ਲਗਾਤਾਰ ਭਾਰੀ ਹੁੰਦੀ ਜਾ ਰਹੀ ਹੈ। ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ), ਜ਼ਿਲ੍ਹਾ ਮੁਹਾਲੀ ਦੇ ਪ੍ਰੈਸ ਸਕੱਤਰ ਰਣਬੀਰ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮਦਦ ਤੋਂ ਬਿਨਾਂ ਕਿਸਾਨ ਕਰਜ਼ੇ ਤੋਂ ਮੁਕਤ ਨਹੀਂ ਹੋ ਸਕਦਾ ਹੈ ਪ੍ਰੰਤੂ ਹੁਕਮਰਾਨ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਤੋਂ ਭੱਜ ਰਹੇ ਹਨ।
ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਸਬੰਧਤ ਕੋਆਪਰੇਟਿਵ ਬੈਂਕ ਅਤੇ ਲੈਡਮਾਰਕ ਬੈਂਕ ਕਿਸਾਨਾਂ ਨੂੰ ਖੇਤੀਬਾੜੀ ਧੰਦਿਆਂ ਲਈ ਕਰਜ਼ਾ ਮੁਹੱਈਆ ਕਰਵਾਉਂਦੇ ਹਨ। ਜ਼ਿਆਦਾਤਰ ਕਿਸਾਨ ਇਨ੍ਹਾਂ ਬੈਂਕਾਂ ਦੇ ਹੀ ਕਰਜ਼ਈ ਹਨ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਵੰਨ-ਟਾਈਮ ਸੈਟਲਮੈਂਟ ਸਕੀਮ ਲਿਆਂਦੀ ਜਾਵੇ, ਤਾਂ ਜੋ ਕਿਸਾਨਾਂ ਦੇ ਚੱਲ ਰਹੇ ਪੁਰਾਣੇ ਕੇਸਾਂ ਦਾ ਨਿਬੇੜਾ ਕੀਤਾ ਜਾ ਸਕੇ।
ਕਿਸਾਨ ਆਗੂ ਨਸੇ ਕਿਹਾ ਕਿ ਪੰਜਾਬ ਵਿੱਚ ਹੋਰਨਾਂ ਕਈ ਬੈਂਕਾਂ ਵੱਲੋਂ ਵੰਨ-ਟਾਈਮ ਸੈਟਲਮੈਂਟ ਸਕੀਮ ਲਾਗੂ ਕੀਤੀ ਹੋਈ ਹੈ। ਪੰਜਾਬ ਵਿੱਚ ਬਹੁਤ ਸਾਰ ਕਿਸਾਨਾਂ ਨੂੰ ਵੰਨ ਟਾਈਮ ਸੈਟਲਮੈਂਟ ਸਕੀਮ ਦਾ ਵਧੇਰੇ ਫ਼ਾਇਦਾ ਹੋਵੇਗਾ ਅਤੇ ਬੈਂਕਾਂ ਨੂੰ ਵੀ ਵੱਡੀ ਮਾਤਰਾ ਵਿੱਚ ਰਾਸ਼ੀ ਵਾਪਸ ਮਿਲ ਸਕਦੀ ਹੈ। ਉਨ੍ਹਾਂ ਨੇ ਖੇਤੀਬਾੜੀ ਮੰਤਰੀ ਤੋਂ ਮੰਗ ਕੀਤੀ ਕਿ ਆਗਾਮੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕਿਸਾਨੀ ਨਾਲ ਜੁੜੀਆਂ ਇਹ ਮੁੱਦਾ ਚੁੱਕਿਆ ਜਾਵੇ ਅਤੇ ਅੰਨਦਾਤਾ ਦੀ ਬਾਂਹ ਫੜ ਕੇ ਉਨ੍ਹਾਂ ਨੂੰ ਆਪਣੇ ਪੈਰਾਂ ’ਤੇ ਖੜਾ ਹੋਣ ਵਿੱਚ ਮਦਦ ਕੀਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਮਾ…