ਐਂਟੀ ਨਾਰਕੋਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈਲ ਵੱਲੋਂ 22 ਕਿੱਲੋ ਭੁੱਕੀ ਸਣੇ ਦੋ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ:
ਐਂਟੀ ਨਾਰਕੋਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈਲ ਕੈਂਪ ਐਟ ਫੇਜ਼-7 ਵੱਲੋਂ ਨਸ਼ਾ ਤਸਕਰ ਅਤੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ 22 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਐਂਟੀ ਨਾਰਕੋਟਿਕਸ-ਕਮ-ਸਪੈਸ਼ਲ ਅਪਰੇਸ਼ਨ ਸੈਲ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਏਐਸਆਈ ਜੀਤ ਰਾਮ ਅਤੇ ਹੋਰ ਪੁਲੀਸ ਕਰਮਚਾਰੀ ਪਿੰਡ ਸੋਹਾਣਾ ਵਿੱਚ ਟੋਭੇ ਨੇੜੇ ਗਸ਼ਤ ਡਿਊਟੀ ’ਤੇ ਸਨ। ਇਸ ਦੌਰਾਨ ਮੋਟਰ ਸਾਈਕਲ ’ਤੇ ਸਵਾਰ 2 ਨੌਜਵਾਨ ਪੁਲੀਸ ਨੂੰ ਦੇਖ ਕੇ ਕਾਫ਼ੀ ਘਬਰਾ ਗਏ ਅਤੇ ਉਨ੍ਹਾਂ ਨੇ ਮੋਟਰ ਸਾਈਕਲ ’ਤੇ ਰੱਖਿਆ ਪਲਾਸਟਿਕ ਦਾ ਥੈਲਾ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ ਲੇਕਿਨ ਪੁਲੀਸ ਨੇ ਉਨ੍ਹਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ।
ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਭੂਰਾ ਵਾਸੀ ਪਿੰਡ ਮਾਨਸੀ ਨਗਰਾ, ਥਾਣਾ ਕੰਪਨੀ ਬਾਗ, ਜ਼ਿਲ੍ਹਾ ਅਲੀਗੜ੍ਹ, (ਯੂਪੀ) ਅਤੇ ਸੂਰਜ ਭਾਰਤੀ ਵਾਸੀ ਕਮਾਲਪੁਰ (ਯੂਪੀ) ਵਜੋਂ ਹੋਈ ਹੈ, ਇਹ ਦੋਵੇਂ ਇਸ ਸਮੇਂ ਪਿੰਡ ਸੋਹਾਣਾ (ਮੁਹਾਲੀ) ਸਥਿਤ ਗੁਰਦੁਆਰਾ ਸਾਹਿਬ ਨੇੜੇ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਸਨ। ਥੈਲੇ ਦੀ ਤਲਾਸ਼ੀ ਲੈਣ ’ਤੇ ਉਸ ’ਚੋਂ 22 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਮਾ…