ਇਤਿਹਾਸਕ ਗੁਰਦੁਆਰਾ ਸੋਹਾਣਾ ਵਿਖੇ ਨਤਮਸਤਕ ਹੋਏ ਭਗਵੰਤ ਮਾਨ ਤੇ ਪਤਨੀ

ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ (ਤਤਕਾਲੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ ਸਾਲਾਨਾ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਚੱਲ ਰਹੀਆਂ ਹਨ। ਉਧਰ, ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਕਰੀਬ ਇੱਕ ਘੰਟਾ ਗੁਰੂ-ਘਰ ਵਿੱਚ ਬੈਠ ਕੇ ਸ਼ਬਦ ਕੀਰਤਨ ਸੁਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਵਾਈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਅਤੇ ਕਮੇਟੀ ਮੈਂਬਰ ਸਤਵਿੰਦਰ ਸਿੰਘ ਸੋਢੀ ਅਤੇ ਹੋਰ ਸੇਵਾਦਾਰ ਮੌਜੂਦ ਸਨ। ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਦੀ ਅਗਵਾਈ ਹੇਠ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ। ਮੁੱਖ ਮੰਤਰੀ ਨੇ ਪ੍ਰਬੰਧਕਾਂ ਨਾਲ ਗੱਲਬਾਤ ਕਰਦਿਆਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।
ਸੇਵਾਦਾਰਾਂ ਨੇ ਦੱਸਿਆ ਕਿ ਤਿੰਨ ਦਸੰਬਰ ਨੂੰ ਇਸ ਅਸਥਾਨ ’ਤੇ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲੇਗਾ ਅਤੇ ਮੈਗਾ ਖੂਨਦਾਨ ਕੈਂਪ ਲਗਾਇਆ ਜਾਵੇਗਾ। ਸਮਾਗਮ ਦੌਰਾਨ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ, ਹਜ਼ੂਰੀ ਰਾਗੀ, ਢਾਡੀ ਜਥੇ ਅਤੇ ਕਵੀਸ਼ਰੀ ਸੰਗਤ ਨੂੰ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Load More Related Articles
Load More By Nabaz-e-Punjab
Load More In General News

Check Also

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਮਾ…