ਗਿਆਨ ਜਯੋਤੀ ਸਕੂਲ ਦੀ ਪ੍ਰਿੰਸੀਪਲ ਗਿਆਨ ਜੋਤ ਦਾ ਨੈਸ਼ਨਲ ਐਵਾਰਡ ਨਾਲ ਸਨਮਾਨ

ਕੇਂਦਰੀ ਵਿਦੇਸ਼ ਰਾਜ ਮੰਤਰੀ ਡਾ. ਰਾਜ ਕੁਮਾਰ ਰੰਜਨ ਨੇ ਕੀਤਾ ਸਨਮਾਨਿਤ

ਨਬਜ਼-ਏ-ਪੰਜਾਬ, ਮੁਹਾਲੀ, 7 ਦਸੰਬਰ:
ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਦੀ ਪ੍ਰਿੰਸੀਪਲ ਗਿਆਨ ਜੋਤ ਨੂੰ ਉਨ੍ਹਾਂ ਦੀ ਬਿਹਤਰੀਨ ਲੀਡਰਸ਼ਿਪ, ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਅਤੇ ਨਵੀਨਤਮ ਕੰਮ ਦੇ ਤੌਰ ਤਰੀਕਿਆਂ ਨੂੰ ਦੇਖਦੇ ਹੋਏ ਐਫ਼ਏਪੀ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਚੰਡੀਗੜ੍ਹ ਯੂਨੀਵਰਸਿਟੀ ਵਿੱਚ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪ੍ਰਿੰਸੀਪਲ ਗਿਆਨ ਜੋਤ ਨੇ ਇਹ ਐਵਾਰਡ ਵਿਦੇਸ਼ ਰਾਜ ਮੰਤਰੀ ਡਾ. ਰਾਜ ਕੁਮਾਰ ਰੰਜਨ ਤੋਂ ਹਾਸਲ ਕੀਤਾ। ਇਸ ਮੌਕੇ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇ.ਐੱਸ. ਬੇਦੀ ਨੇ ਪ੍ਰਿੰਸੀਪਲ ਗਿਆਨ ਜੋਤ ਨੂੰ ਵਧਾਈ ਦਿੱਤੀ।
ਇਸ ਮਾਣਮੱਤੇ ਸਨਮਾਨ ਲਈ ਉਨ੍ਹਾਂ ਵੱਲੋਂ ਸਕੂਲਾਂ ਵਿੱਚ ਦਿੱਤੀ ਜਾ ਰਹੀ ਬਿਹਤਰੀਨ ਅਕਾਦਮਿਕ ਪੱਧਰ ਦੀ ਕਾਰਗੁਜ਼ਾਰੀ, ਸਭਿਆਚਾਰਕ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ, ਸਮਾਜਿਕ ਜਾਗਰੂਕਤਾ ਕੰਮਾਂ ਵਿੱਚ ਯੋਗਦਾਨ, ਬਿਹਤਰੀਨ ਸਕੂਲੀ ਬੁਨਿਆਦੀ ਢਾਂਚਾ, ਖੇਡ ਸਹੂਲਤਾਂ ਅਤੇ ਸ਼ਾਨਦਾਰ ਨਤੀਜੇ ਅਤੇ ਵਿਸ਼ਵ ਪੱਧਰ ਦੀ ਸਹੂਲਤਾਂ ਦੇ ਪੈਰਾਮੀਟਰ ਰੱਖੇ ਗਏ ਸਨ।
ਐਵਾਰਡ ਹਾਸਲ ਕਰਨ ਉਪਰੰਤ ਪ੍ਰਿੰਸੀਪਲ ਗਿਆਨ ਜੋਤ ਨੇ ਕਿਹਾ ਕਿ ਬੱਚਿਆਂ ਨੂੰ ਯੋਗ ਲੀਡਰਸ਼ਿਪ, ਮਿਆਰੀ ਸਿੱਖਿਆ ਦੇਣ, ਉਨ੍ਹਾਂ ਦੇ ਸੰਪੂਰਨ ਵਿਕਾਸ ਅਤੇ ਇਕ ਬਿਹਤਰੀਨ ਨਾਗਰਿਕ ਬਣਾਉਣ ਦੀ ਜ਼ਿੰਮੇਵਾਰੀ ਵਿੱਦਿਅਕ ਅਦਾਰਿਆਂ ਦੀ ਹੁੰਦੀ ਹੈ। ਜਿਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾ ਕੇ ਉਪਰੋਕਤ ਟੀਚੇ ਹਾਸਲ ਕੀਤੇ ਜਾ ਸਕਦੇ ਹਨ। ਗਿਆਨ ਜਯੋਤੀ ਸਕੂਲ ਇਸ ਟੀਚੇ ਨੂੰ ਹਾਸਲ ਕਰਦੇ ਹੋਏ ਲਗਾਤਾਰ ਪਿਛਲੇ ਲੰਮੇ ਸਮੇਂ ਤੋਂ ਬਿਹਤਰੀਨ ਨਤੀਜੇ ਦੇ ਰਿਹਾ ਹੈ। ਜਿਸ ਦਾ ਸਬੂਤ ਇਹ ਮਾਣਮੱਤਾ ਐਵਾਰਡ ਹੈ। ਇਸ ਲਾਸਾਨੀ ਕਾਮਯਾਬੀ ਨੇ ਉਨ੍ਹਾਂ ਦੇ ਹੌਸਲੇ ਨੂੰ ਹੋਰ ਉਡਾਣ ਦਿੱਤੀ ਹੈ। ਜਿਸ ਨਾਲ ਭਵਿੱਖ ਵਿੱਚ ਹੋਰ ਨਵੀਆਂ ਉਚਾਈਆਂ ਅਤੇ ਮੰਜ਼ਿਲਾਂ ਹਾਸਲ ਕੀਤੀਆਂ ਜਾਣਗੀਆਂ। ਪ੍ਰਿੰਸੀਪਲ ਗਿਆਨ ਜੋਤ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਜਿਸ ਤਰ੍ਹਾਂ ਵਿਸ਼ਵ ਪੱਧਰ ’ਤੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਬਦਲਾਓ ਆ ਰਹੇ ਹਨ। ਉਸ ਸਮੇਂ ਵਿੱਚ ਨੌਜਵਾਨ ਪੀੜ੍ਹੀ ਦਾ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਬੇਹੱਦ ਲਾਜ਼ਮੀ ਹੋ ਜਾਂਦਾ ਹੈ। ਇਸ ਮੌਕੇ ਡਾਇਰੈਕਟਰ ਰਣਜੀਤ ਬੇਦੀ ਨੇ ਵੀ ਉਨ੍ਹਾਂ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ।

Load More Related Articles
Load More By Nabaz-e-Punjab
Load More In General News

Check Also

India Needs Next Generation Leaders: Jagdeep Dhankhar

India Needs Next Generation Leaders: Jagdeep Dhankhar Nabaz-e-Punjab, Mohali, October 18: …