ਸੀਜੀਸੀ ਝੰਜੇੜੀ ਦੇ ਵਿਦਿਆਰਥੀਆਂ ਵੱਲੋਂ ਪ੍ਰਦੂਸ਼ਣ ਦੀ ਰੋਕਥਾਮ ਦਾ ਹੋਕਾ

ਰੈਲੀ ਦੌਰਾਨ ਹਰ ਤਰ੍ਹਾਂ ਦੇ ਪ੍ਰਦੂਸ਼ਣ ਮੁਕਤ ਸਮਾਜ ਦੀ ਸਥਾਪਨਾ ਦੀ ਕੀਤੀ ਅਪੀਲ

ਨਬਜ਼-ਏ-ਪੰਜਾਬ, ਮੁਹਾਲੀ, 8 ਦਸੰਬਰ:
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕੈਂਪਸ ਦੇ ਐਨਸੀਸੀ ਵਿੰਗ ਵੱਲੋਂ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਪ੍ਰਦੂਸ਼ਣ ਰੋਕਣ ਲਈ ਪ੍ਰਦੂਸ਼ਣ ਮੁਕਤ ਡਰਾਈਵ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਕੈਂਪਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਹਰ ਤਰ੍ਹਾਂ ਦੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ। ਨਾਲ ਹੀ ਕੈਂਪਸ ਵਿੱਚ ਹਾਜ਼ਰ ਵਿਦਿਆਰਥੀਆਂ ਅਤੇ ਆਪਣੇ ਅਧਿਆਪਕਾਂ ਨੂੰ ਵੀ ਆਵਾਜ਼ ਪ੍ਰਦੂਸ਼ਣ ਰੋਕਣ ਲਈ ਅੱਗੇ ਆਉਣ ਦੀ ਅਪੀਲ ਕਰਦੇ ਹੋਏ ਹਾਰਨ ਦੀ ਘੱਟੋਂ ਘੱਟ ਵਰਤੋਂ ਕਰਨ ਦੀ ਅਪੀਲ ਕੀਤੀ।
ਐਨਸੀਸੀ ਕੈਡਟਾਂ ਨੇ ਕੈਂਪਸ ਨੂੰ ਨੋ ਹਾਰਨ ਜ਼ੋਨ ਐਲਾਨਦੇ ਹੋਏ ਸਾਰੀਆਂ ਗੱਡੀਆਂ ਉੱਪਰ ਨੋ ਹਾਰਨ ਦੇ ਸਟਿੱਕਰ ਲਗਾਏ। ਇਸ ਮੌਕੇ ਵਾਤਾਵਰਨ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਏ ਕੈਂਪਸ ਡਾਇਰੈਕਟਰ ਡਾ. ਨੀਰਜ ਸ਼ਰਮਾ ਦੀ ਅਗਵਾਈ ਹੇਠ ਬੂਟੇ ਵੀ ਲਗਾਏ ਗਏ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਝੰਜੇੜੀ ਕੈਂਪਸ ਨੂੰ ਪੰਜਾਬ ਦੇ ਸਭ ਤੋਂ ਹਰੇ ਭਰੇ ਕੈਂਪਸ ਦਾ ਖ਼ਿਤਾਬ ਵੀ ਮਿਲ ਚੁੱਕਾ ਹੈ। ਇਸ ਮੌਕੇ ਸੀਜੀਸੀ ਝੰਜੇੜੀ ਦੇ ਐਮਡੀ ਅਰਸ਼ ਧਾਲੀਵਾਲ ਨੇ ਐਨਸੀਸੀ ਦੇ ਕੈਡਟਾਂ ਵੱਲੋਂ ਕੀਤੇ ਗਏ ਇਸ ਉਪਰਾਲੇ ਲਈ ਪਾਏ ਯੋਗਦਾਨ ਲਈ ਸਮੂਹ ਵਿਦਿਆਰਥੀਆਂ ਨੂੰ ਪ੍ਰੇਰਨਾ ਬਣਦੇ ਹੋਏ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਆਪਣੇ ਆਸਪਾਸ ਦੇ ਵਾਤਾਵਰਨ ਨੂੰ ਹਰਾ-ਭਰਾ ਰੱਖਣ ਦੀ ਅਪੀਲ ਕੀਤੀ।

Load More Related Articles
Load More By Nabaz-e-Punjab
Load More In General News

Check Also

DGP Gaurav Yadav conducts ‘Night Domination’ across Punjab to inspect nakas, Police Stations

DGP Gaurav Yadav conducts ‘Night Domination’ across Punjab to inspect nakas, P…