ਸਦਭਾਵਨਾ ਦਿਵਸ ਵਜੋਂ ਮਨਾਇਆ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ, 200 ਵਲੰਟੀਅਰਾਂ ਨੇ ਕੀਤਾ ਖੂਨਦਾਨ

ਨਬਜ਼-ਏ-ਪੰਜਾਬ, ਮੁਹਾਲੀ, 8 ਦਸੰਬਰ:
ਸ਼੍ਰੋਮਣੀ ਅਕਾਲੀ ਦਲ ਮੁਹਾਲੀ ਵੱਲੋਂ ਪਾਰਟੀ ਦੇ ਸਰਪ੍ਰਸਤ ਰਹੇ ਅਤੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਅੱਜ ਸਦਭਾਵਨਾ ਦਿਵਸ ਵਜੋਂ ਮਨਾਇਆ ਗਿਆ। ਇਸ ਸਬੰਧੀ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਇੱਥੋਂ ਦੇ ਇਤਿਹਾਸਿਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ 200 ਤੋਂ ਵੱਧ ਪਾਰਟੀ ਵਰਕਰਾਂ ਅਤੇ ਵਲੰਟੀਅਰਾਂ ਨੇ ਖੂਨਦਾਨ ਕੀਤਾ। ਸਾਬਕਾ ਵਧੀਕ ਐਡਵੋਕੇਟ ਜਨਰਲ ਸਿਮਰਨਜੀਤ ਸਿੰਘ ਚੰਦੂਮਾਜਰਾ, ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ ਅਤੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਕੈਂਪ ਵਿੱਚ ਪਹੁੰਚ ਕੇ ਖੂਨਦਾਨੀਆਂ ਦੀ ਹੌਸਲਾ ਅਫ਼ਜਾਈ ਕੀਤੀ। ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।
ਇਸ ਮੌਕੇ ਬੋਲਦਿਆਂ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪ੍ਰਫੁੱਲਤ ਕਰਨ ਲਈ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕੀਤੇ ਗਏ ਉਪਰਾਲਿਆਂ ਸਦਕਾ ਉਹ ਹਮੇਸ਼ਾ ਪੰਜਾਬੀਆਂ ਦੇ ਦਿਲਾਂ ਵਿੱਚ ਵੱਸਦੇ ਰਹਿਣਗੇ। ਉਨ੍ਹਾਂ ਕਿਹਾ ਕਿ ਮੁਹਾਲੀ ਦਾ ਵਿਕਾਸ ਸਿਰਫ਼ ਅਕਾਲੀ ਸਰਕਾਰ ਸਮੇਂ ਹੋਇਆ ਹੈ ਜਦੋਂਕਿ ਪਿਛਲੀ ਕਾਂਗਰਸ ਸਰਕਾਰ ਅਤੇ ਮੌਜੂਦਾ ਆਪ ਸਰਕਾਰ ਨੇ ਵਿਕਾਸ ਦੇ ਨਾਂ ਦੀ ਇੱਕ ਪੂਣੀ ਤੱਕ ਨਹੀਂ ਕੱਤੀ ਹੈ। ਮੁਹਾਲੀ ਵਿੱਚ ਕੌਮਾਂਤਰੀ ਅਵਾਈ ਅੱਡਾ, ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਜੁਡੀਸ਼ਲ ਕੰਪਲੈਕਸ, ਅੱਵਲ ਦਰਜੇ ਦੇ ਖੇਡ ਕੰਪਲੈਕਸ, ਏਸੀ ਬੱਸ ਅੱਡਾ, ਕਿਸਾਨ ਵਿਕਾਸ ਚੈਂਬਰ, ਮੁਹਾਲੀ-ਖਰੜ ਫਲਾਈ ਓਵਰ ਅਤੇ ਸ਼ਹਿਰ ਦੀਆਂ 200 ਫੁੱਟ ਚੌੜੀਆਂ ਸੜਕਾਂ ਆਦਿ ਸਾਰੇ ਵਿਕਾਸ ਕੰਮ ਵੱਡੇ ਬਾਦਲ ਦੀ ਦੇਣ ਹਨ। ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ ਨੇ ਸਾਰਿਆਂ ਦਾ ਧੰਨਵਾਦ ਕੀਤਾ।

ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰਮਹੁੰਮਦ, ਕਰਮ ਸਿੰਘ ਬਬਰਾ, ਮਨਜੀਤ ਸਿੰਘ ਮਾਨ, ਸਤਿੰਦਰ ਸਿੰਘ ਗਿੱਲ, ਹਰਮਨਪ੍ਰੀਤ ਸਿੰਘ ਪ੍ਰਿੰਸ, ਗੁਰਚਰਨ ਸਿੰਘ ਚੇਚੀ, ਮਨਜੀਤ ਸਿੰਘ ਲੁਬਾਣਾ, ਹਰਜੀਤ ਸਿੰਘ, ਹਰਚੇਤ ਸਿੰਘ, ਜਗਦੀਸ ਸਿੰਘ ਸਰਾਓ, ਤਰਸੇਮ ਸਿੰਘ ਗੁੰਧੋ, ਪ੍ਰੀਤਮ ਸਿੰਘ, ਪਰਵਿੰਦਰ ਸਿੰਘ ਤਸਿੰਬਲੀ, ਜਸਵੰਤ ਸਿੰਘ ਭੁੱਲਰ, ਕਰਮਜੀਤ ਸਿੰਘ ਮੌਲੀ ਬੈਦਵਾਨ, ਗੁਰਪ੍ਰੀਤ ਸਿੰਘ ਮਨੌਲੀ, ਨਿਰਭੈ ਸਿੰਘ ਮਨੌਲੀ, ਗੁਰਪ੍ਰੀਤ ਮਨੌਲੀ, ਹਰਪਾਲ ਸਿੰਘ ਬਠਲਾਣਾ, ਜੀਤ ਮੌਲੀ, ਹਰਪਾਲ ਸਿੰਘ ਬਰਾੜ, ਸਿਮਰਨ ਢਿੱਲੋਂ, ਅਜੈਪਾਲ ਮਿੱਡੂਖੇੜਾ, ਅਵਤਾਰ ਸਿੰਘ ਗੋਸਲ, ਬਲਜੀਤ ਸਿੰਘ ਦੈੜੀ, ਬਲਵਿੰਦਰ ਸਿੰਘ ਲਖਨੌਰ, ਹਰਿੰਦਰ ਸਿੰਘ ਸੁੱਖਗੜ੍ਹ, ਨੰਬਰਦਾਰ ਹਰਵਿੰਦਰ ਸਿੰਘ ਸੋਹਾਣਾ, ਸ਼ਵਿੰਦਰ ਸਿੰਘ ਲੱਖੋਵਾਲ, ਰਾਮ ਸਿੰਘ, ਮੱਖਣ ਸਿੰਘ, ੳਪੀ ਚੁਟਾਨੀ, ਜਗਦੀਪ ਸਿੰਘ ਬੱਬਰ, ਗੁਰਪ੍ਰਤਾਪ ਸਿੰਘ ਬੜੀ, ਕਰਮਜੀਤ ਸਿੰਘ ਬੜੀ, ਹਰਜਿੰਦਰ ਸਿੰਘ ਬਰਿਆਲੀ, ਨਵਾਬ ਸਿਆਊ, ਅਮਰਜੀਤ ਸਿੰਘ ਮੈਨੇਜਰ ਗੁਰਦੁਆਰਾ ਅੰਬ ਸਾਹਿਬ, ਗੁਰਪ੍ਰੀਤ ਸਿੰਘ, ਬਹਾਦਰ ਸਿੰਘ ਮਦਨਪੁਰ, ਕੇਸਰ ਸਿੰਘ ਬਲੌਂਗੀ, ਜਰਨੈਲ ਸਿੰਘ ਬਲੌਂਗੀ, ਕਸ਼ਮੀਰ ਕੌਰ, ਨਿਰਮਲ ਕੌਰ ਸੇਖੋਂ, ਸਰਦਾਰਾ ਸਿੰਘ, ਜੁਝਾਰ ਨਗਰ, ਅਮਨ ਪੂਨੀਆ, ਪ੍ਰੀਤ ਰਾਠੌਰ, ਤਰਨਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

DGP Gaurav Yadav conducts ‘Night Domination’ across Punjab to inspect nakas, Police Stations

DGP Gaurav Yadav conducts ‘Night Domination’ across Punjab to inspect nakas, P…