nabaz-e-punjab.com

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਚਾਰ ਹੋਰ ਕੈਡਿਟ ਫੌਜ ਦੇ ਕਮਿਸ਼ਨਡ ਅਫ਼ਸਰ ਬਣੇ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ ਨਵੇਂ ਕੋਰਸ ਲਈ ਅਰਜ਼ੀਆਂ ਮੰਗੀਆਂ

ਨਬਜ਼-ਏ-ਪੰਜਾਬ, ਮੁਹਾਲੀ, 9 ਦਸੰਬਰ:
ਇੱਥੋਂ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸੈਕਟਰ-77 (ਮੁਹਾਲੀ) ਦੇ ਚਾਰ ਹੋਰ ਕੈਡਿਟ ਅੱਜ ਦੇਹਰਾਦੂਨ ਦੀ ਵਕਾਰੀ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਹੋਈ ਪਾਸਿੰਗ ਆਊਟ ਪਰੇਡ ਬਾਅਦ ਭਾਰਤੀ ਫੌਜ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਚੁਣੇ ਗਏ ਹਨ। ਇਨ੍ਹਾਂ ਚਾਰ ਕੈਡਿਟਾਂ ਵਿੱਚ ਸਵਾਸਤਿਕ ਸ਼ਰਮਾ, ਸਰਬਜੋਤ ਸਿੰਘ, ਦਿਵੇਸ਼ ਠਾਕੁਰ ਅਤੇ ਗੋਵਿੰਦ ਗੁਪਤਾ ਸ਼ਾਮਲ ਹਨ। ਭਾਰਤੀ ਫੌਜ ਵਿੱਚ ਸ਼ਾਮਲ ਹੋਣ ਵਾਲੇ ਇਸ ਇੰਸਟੀਚਿਊਟ ਦੇ ਹੁਣ ਤੱਕ 145 ਕੈਡਿਟ ਭਾਰਤੀ ਹਥਿਆਰਬੰਦ ਬਲਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਏ ਹਨ।
ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਇਨ੍ਹਾਂ ਹੋਣਹਾਰ ਕੈਡਿਟਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ ਦੇ ਕੁੱਲ 42 ਕੈਡਿਟ ਭਰਤੀ ਹੋਏ ਹਨ। ਅਮਨ ਅਰੋੜਾ ਨੇ ਇਨ੍ਹਾਂ ਕੈਡਿਟਾਂ ਨੂੰ ਬਿਹਤਰ ਸੇਵਾਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ ਨੇ ਕੈਡਿਟਾਂ ਨੂੰ ‘ਨਿਸਚੈ ਕਰਿ ਅਪੁਨੀ ਜੀਤ ਕਰੋਂ’ ਦੇ ਮਨੋਰਥ ’ਤੇ ਚੱਲਦਿਆਂ ਪੰਜਾਬ ਦੇ ਸਪੂਤ ਅਤੇ ਦੇਸ਼ ਦੇ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਆ।
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ. ਚੌਹਾਨ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ 14ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇੱਛੁਕ ਉਮੀਦਵਾਰ 29 ਦਸੰਬਰ ਤੱਕ ਆਨਲਾਈਨ ਪੋਰਟਲ http://recruitment-portal.in ’ਤੇ ਖ਼ੁਦ ਨੂੰ ਰਜਿਸਟਰ ਕਰ ਸਕਦੇ ਹਨ।

Load More Related Articles
Load More By Nabaz-e-Punjab
Load More In General News

Check Also

DGP Gaurav Yadav conducts ‘Night Domination’ across Punjab to inspect nakas, Police Stations

DGP Gaurav Yadav conducts ‘Night Domination’ across Punjab to inspect nakas, P…