ਨੌਜਵਾਨ ਪੀੜ੍ਹੀ ਨੂੰ ਡਾ. ਅੰਬੇਦਕਰ ਦੇ ਮਿਸ਼ਨ ਤੇ ਸੋਚ ਨਾਲ ਜੁੜਨ ਦਾ ਸੱਦਾ

ਪਿੰਡ ਭਾਗੋਮਾਜਰਾ ਵਿੱਚ ਡਾ. ਅੰਬੇਦਕਰ ਦਾ ਪ੍ਰੀਨਿਰਵਾਣ ਦਿਵਸ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 11 ਦਸੰਬਰ:
ਡਾ. ਬੀ.ਆਰ. ਅੰਬੇਦਕਰ ਮਿਸ਼ਨਰੀ ਵੈੱਲਫੇਅਰ ਐਸੋਸੀਏਸ਼ਨ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਮਹਾਂ-ਪ੍ਰੀਨਿਰਵਾਣ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ਰਧਾਂਜਲੀ ਸਮਾਗਮ ਪਿੰਡ ਭਾਗੋਮਾਜਰਾ-ਬੈਰੋਂਪੁਰ ਵਿੱਚ ਅਜਾਇਬ ਸਿੰਘ ਭਾਗੋਮਾਜਰਾ ਦੀ ਅਗਵਾਈ ਹੇਠ ਕਰਵਾਇਆ ਗਿਆ। ਉਨ੍ਹਾਂ ਪਿੰਡ ਪੱਧਰ ’ਤੇ ਮਹਾਂ-ਪ੍ਰੀਨਿਰਵਾਣ ਦਿਵਸ ਮਨਾਉਣ ਦੇ ਮੰਤਵ ਬਾਰੇ ਦੱਸਦਿਆਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਡਾ. ਅੰਬੇਦਕਰ ਦੇ ਮਿਸ਼ਨ ਤੇ ਉਨ੍ਹਾਂ ਦੀ ਸੋਚ ਨਾਲ ਜੋੜਨ ਲਈ ਇਹ ਪ੍ਰੋਗਰਾਮ ਕਰਵਾਇਆ ਗਿਆ ਹੈ।
ਇਸ ਮੌਕੇ ਆਜ਼ਾਦ ਰੰਗਮੰਚ ਫਗਵਾੜਾ ਵੱਲੋਂ ਬੀਬਾ ਕੁਲਵੰਤ ਕੌਰ ਦੀ ਅਗਵਾਈ ਹੇਠ ‘ਦ ਗਰੇਟ ਅੰਬੇਦਕਰ’ ਨਾਟਕ ਵੀ ਪੇਸ਼ ਕੀਤਾ ਗਿਆ। ਹਾਜ਼ਰੀਨ ਨੇ ਬਾਬਾ ਸਾਹਿਬ ਅੰਬੇਦਕਰ ਦੇ ਮਿਸ਼ਨ ਨੂੰ ਸੁਰਜੀਤ ਕਰਨ ਵਾਲੇ ਬਾਬੂ ਕਾਂਸ਼ੀ ਰਾਮ ਨੂੰ ਵੀ ਨਮ ਅੱਖਾਂ ਨਾਲ ਸ਼ਰਧਾਂਜਲੀ ਭੇਟ ਕੀਤੀ। ਇਸ ਸਮਾਗਮ ਵਿੱਚ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ’ਚੋਂ ਪਹੁੰਚੇ ਪਤਵੰਤਿਆਂ ਨੇ ਡਾ. ਅੰਬੇਦਕਰ ਦੇ ਜੀਵਨ ਅਤੇ ਮਿਸ਼ਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਅਗਸਤ ਵਿੱਚ ਕਰਵਾਈ ਪ੍ਰਤੀਯੋਗਤਾ ਦੇ ਜੇਤੂਆਂ ਅਤੇ ਭਾਗ ਲੈਣ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਉਜਾਗਰ ਸਿੰਘ ਦੁਬਾਲੀ, ਬਸਪਾ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਚੱਪੜਚਿੜੀ, ਵਿਧਾਨ ਸਭਾ ਹਲਕਾ ਮੁਹਾਲੀ ਦੇ ਪ੍ਰਧਾਨ ਰਾਜ ਸਿੰਘ ਚੌਪੜਾ, ਉਂਕਾਰ ਨਾਥ ਸਾਬਕਾ ਪੀਏਜੀ ਪੰਜਾਬ, ਡਾ. ਅੰਬੇਦਕਰ ਭਲਾਈ ਮੰਚ ਦੇ ਪ੍ਰਧਾਨ ਕਿਰਪਾਲ ਸਿੰਘ ਮੁੰਡੀ ਖਰੜ, ਦਲਿਤ ਆਗੂ ਲਖਵੀਰ ਸਿੰਘ ਬਡਾਲਾ, ਸ਼ਵਿੰਦਰ ਸਿੰਘ ਲੱਖੋਵਾਲ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ ਪ…