Share on Facebook Share on Twitter Share on Google+ Share on Pinterest Share on Linkedin ‘ਆਪ’ ਆਗੂ ਵਿਨੀਤ ਵਰਮਾ ਅਤੇ ਪ੍ਰਭਜੋਤ ਕੌਰ ਨੇ ਵਿਸ਼ੇਸ਼ ਕੈਂਪ ਦਾ ਲਿਆ ਜਾਇਜ਼ਾ ਨਬਜ਼-ਏ-ਪੰਜਾਬ, ਮੁਹਾਲੀ, 15 ਜਨਵਰੀ: ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਹੇਠ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੰਬਿਤ ਇੰਤਕਾਲ ਦੇ ਨਿਪਟਾਰੇ ਲਈ ਲਗਾਏ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ। ਵਿਨੀਤ ਵਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਕੈਂਪ ਲਗਾ ਕੇ ਮਾਲ ਅਧਿਕਾਰੀ ਤੇ ਮੁਲਾਜ਼ਮ ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਜਿਹੇ ਉਪਰਾਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਇੰਜ. ਪ੍ਰਭਜੋਤ ਕੌਰ ਨੇ ਦੱਸਿਆ ਕਿ ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉੱਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਤਾਂ ਜੋ ਲੋਕਾਂ ਨੂੰ ਤਹਿਸੀਲ ਦਫ਼ਤਰਾਂ ਵਿੱਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਹ ਖ਼ੁਦ ਵੀ ਲੰਬਿਤ ਇੰਤਕਾਲਾਂ ਦੇ ਨਿਬੇੜੇ ਦੇ ਕੰਮ ਉੱਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਇਹ ਕੰਮ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ