ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ, ਮੁਹਾਲੀ, 15 ਜਨਵਰੀ:
ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਵੱਲੋਂ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਰੰਭਤਾ ਇੱਥੋਂ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1 ਤੋਂ ਅਰਦਾਸ ਉਪਰੰਤ ਹੋਈ। ਅਰਦਾਸ ਮੌਕੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੌਂਸਲਰ ਗੁਰਮੀਤ ਕੌਰ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਪਰਮਜੀਤ ਸਿੰਘ ਕਾਹਲੋਂ, ਹਰਮਨਪ੍ਰੀਤ ਸਿੰਘ ਪ੍ਰਿੰਸ, ਕਰਮ ਸਿੰਘ ਬਬਰਾ, ਪ੍ਰੀਤਮ ਸਿੰਘ, ਭਜਨ ਸਿੰਘ, ਬਲਜਿੰਦਰ ਸਿੰਘ ਬੇਦੀ, ਡਾ ਸਤਵਿੰਦਰ ਸਿੰਘ ਭੰਵਰਾ, ਨਰਿੰਦਰ ਸਿੰਘ ਸੰਧੂ, ਪ੍ਰਦੀਪ ਸਿੰਘ ਭਾਰਜ, ਮਨਜੀਤ ਸਿੰਘ ਮਾਨ, ਮੋਹਨ ਸਿੰਘ ਸਭਰਵਾਲ, ਤਜਿੰਦਰ ਸਿੰਘ ਸਭਰਵਾਲ, ਬਿਕਰਮਜੀਤ ਸਿੰਘ ਹੰੂਝਣ, ਸੁਰਿੰਦਰ ਸਿੰਘ ਜੰਡੂ, ਹਰਚਰਨ ਸਿੰਘ ਗਿੱਲ, ਮੇਜਰ ਸਿੰਘ ਭੁੱਲਰ, ਨਿਰਮਲ ਸਿੰਘ ਸਭਰਵਾਲ, ਜਸਵੰਤ ਸਿੰਘ ਨਾਰਲੀ, ਅਵਤਾਰ ਸਿੰਘ ਸਭਰਵਾਲ, ਸੁਰਜਨ ਸਿੰਘ ਗਿੱਲ, ਤਰਸੇਮ ਸਿੰਘ ਖੋਖਰ, ਦਵਿੰਦਰ ਸਿੰਘ ਭਾਟੀਆ, ਬੀ.ਜੇ. ਸ਼ਰਮਾ ਹਾਜ਼ਰ ਸਨ।
ਨਗਰ ਕੀਰਤਨ ਗੁਰੂ ਨਾਨਕ ਮਾਰਕੀਟ ਫੇਜ਼-1, ਪੁਰਾਣਾ ਡੀਸੀ ਦਫ਼ਤਰ, ਗੁਰਦੁਆਰਾ ਸ੍ਰੀ ਗੁਰੂ ਗਰੰਥ ਸਾਹਿਬ ਸੈਕਟਰ-55, ਪੁਰਾਣਾ ਬੈਰੀਅਰ, ਫਰੈਂਕੋ ਹੋਟਲ, ਫੇਜ਼-2\4 ਨਰਸਰੀ ਚੌਕ, ਮਦਨਪੁਰ ਚੌਕ ਤੋਂ ਰਾਮਗੜ੍ਹੀਆ ਭਵਨ, ਗੁਰਦੁਆਰਾ ਸਾਚਾ ਧਨ ਫੇਜ਼-3ਬੀ1, ਫੇਜ਼-7 ਲਾਲ ਬੱਤੀ ਚੌਕ, ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਅਤੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਫੇਜ਼-9 ਅਤੇ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-11 ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਸੈਕਟਰ-66 ਵਿਖੇ ਪਹੁੰਚ ਕੇ ਸੰਪੂਰਨ ਹੋਇਆ। ਜਿੱਥੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਹੱਡ ਚੀਰਵੀਂ ਠੰਢ ਦੇ ਬਾਵਜੂਦ ਸਿੱਖ ਸੰਗਤ ਨੇ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਗਤਕਾ ਪਾਰਟੀ ਨੇ ਗਤਕੇ ਦੇ ਜੌਹਰ ਦਿਖਾਏ ਗਏ। ਰਸਤੇ ਵਿੱਚ ਵੱਖ-ਵੱਖ ਥਾਵਾਂ ’ਤੇ ਸਵਾਗਤ ਗੇਟ ਬਣਾਏ ਗਏ ਅਤੇ ਚਾਹ, ਕੜਾਹ ਪ੍ਰਸ਼ਾਦ, ਬ੍ਰੈੱਡ ਪਕੌੜਿਆਂ ਦੇ ਲੰਗਰ ਲਗਾਏ ਗਏ ਸਨ।

Load More Related Articles
Load More By Nabaz-e-Punjab
Load More In General News

Check Also

India Needs Next Generation Leaders: Jagdeep Dhankhar

India Needs Next Generation Leaders: Jagdeep Dhankhar Nabaz-e-Punjab, Mohali, October 18: …