ਡੀਸੀ ਨੇ ਉਦਯੋਗਿਕ ਸਿਖਲਾਈ ਸੰਸਥਾ ਮਾਣਕਪੁਰ ਸ਼ਰੀਫ਼ ਦਾ ਦੌਰਾ ਕਰਕੇ ਜਾਇਜ਼ਾ ਲਿਆ

ਉਦਯੋਗਾਂ ਦੀ ਲੋੜ ਆਧਾਰਿਤ ਕੋਰਸ ਚਲਾਉਣ ਦੀ ਲੋੜ ’ਤੇ ਜ਼ੋਰ

ਲੈਬ ਉਪਕਰਨ/ਮਸ਼ੀਨਰੀ ਸਥਾਪਿਤ ਕਰਨ ਲਈ 1 ਕਰੋੜ ਪ੍ਰਦਾਨ ਕਰਨਗੇ ਵਿਕਰਮਜੀਤ ਸਾਹਨੀ

ਨਬਜ਼-ਏ-ਪੰਜਾਬ, ਮੁਹਾਲੀ, 16 ਜਨਵਰੀ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮਾਜਰੀ ਬਲਾਕ ਨੇੜਲੇ ਪੇਂਡੂ ਵਿਦਿਆਰਥੀਆਂ ਨੂੰ ਆਧੁਨਿਕ ਹੁਨਰ ਸਿਖਲਾਈ ਦੀ ਸਹੂਲਤ ਦੇਣ ਲਈ ਉਦਯੋਗਿਕ ਸਿਖਲਾਈ ਸੰਸਥਾ ਮਾਣਕਪੁਰ ਸ਼ਰੀਫ਼ ਨੂੰ ਅਤਿ-ਆਧੁਨਿਕ ਸਿਖਲਾਈ ਸੰਸਥਾ-ਕਮ-ਹੁਨਰ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਸ੍ਰੀਮਤੀ ਜੈਨ ਅੱਜ ਇੱਥੇ ਆਈਟੀਆਈ ਦਾ ਦੌਰਾ ਕਰਨ ਆਏ ਸਨ। ਉਨ੍ਹਾਂ ਦੱਸਿਆ ਕਿ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਆਈਟੀਆਈ ਨੂੰ ਵਰਕਸ਼ਾਪਾਂ ਵਿੱਚ ਸਿਖਲਾਈ ਮਸ਼ੀਨਰੀ ਲਗਾਉਣ ਲਈ 1.28 ਕਰੋੜ ਰੁਪਏ ਦੇ ਫੰਡ ਮਨਜ਼ੂਰ ਕੀਤੇ ਗਏ ਹਨ।
ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਦੌਰੇ ਦਾ ਉਦੇਸ਼ ਸਥਾਨਕ ਪੱਧਰ ਦੇ ਮੁੱਦਿਆਂ ਜਿਵੇਂ ਕਿ ਜ਼ਮੀਨ ਪੱਧਰੀ ਕਰਨ ਤੋਂ ਇਲਾਵਾ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਗੰਦੇ ਪਾਣੀ ਦੀ ਨਿਕਾਸੀ ਦਾ ਹੱਲ ਲੱਭਣਾ ਸੀ। ਉਨ੍ਹਾਂ ਕਿਹਾ ਕਿ ਉਦਯੋਗਾਂ ਦੀ ਲੋੜ ਅਨੁਸਾਰ ਕੋਰਸਾਂ ਨੂੰ ਡਿਜ਼ਾਈਨ ਕਰਨ ਅਤੇ ਚਲਾਉਣ ਲਈ ਸਥਾਨਕ ਉਦਯੋਗਪਤੀਆਂ ’ਤੇ ਆਧਾਰਿਤ ਸਥਾਨਕ ਪ੍ਰਬੰਧਨ ਕਮੇਟੀ (ਸੰਸਥਾਗਤ ਪ੍ਰਬੰਧਨ ਕਮੇਟੀ, ਆਈਐਮਸੀ) ਪਹਿਲਾਂ ਹੀ ਸਥਾਪਿਤ ਕੀਤੀ ਜਾ ਚੁੱਕੀ ਹੈ। ਦੂਜੇ ਸ਼ਬਦਾਂ ਵਿੱਚ ਉਦਯੋਗਿਕ ਸਿਖਲਾਈ ਸੰਸਥਾ ਸੈਂਟਰ ਆਫ਼ ਐਕਸੀਲੈਂਸ ਵਜੋਂ ਕੰਮ ਕਰੇਗੀ। ਡਿਪਟੀ ਕਮਿਸ਼ਨਰ ਵੱਲੋਂ ਆਈਐਮਸੀ ਦੇ ਮੈਂਬਰਾਂ ਨੂੰ ਵੀ ਇਸ ਸੰਸਥਾ ਨੂੰ ਚਲਾਉਣ ਅਤੇ ਪ੍ਰਫੁੱਲਿਤ ਕਰਨ ਦੀ ਅਪੀਲ ਕੀਤੀ ਗਈ ਤਾਂ ਜੋ ਨੌਜਵਾਨਾਂ ਨੂੰ ਹੁਨਰ ਸਿਖਾ ਕੇ ਰੁਜ਼ਗਾਰ ਦਾ ਲਾਭ ਪਹੁੰਚਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਸੰਸਥਾ ਵਿੱਚ ਇਸ ਸਮੇਂ 85 ਵਿਦਿਆਰਥੀ ਹਨ ਅਤੇ ਜਿਵੇਂ ਹੀ ਵਰਕਸ਼ਾਪਾਂ ਮੁਕੰਮਲ ਹੋਣਗੀਆਂ, ਇਹ ਗਿਣਤੀ ਹੋਰ ਵੱਧ ਜਾਵੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਸੰਸਥਾ ਜਲਦੀ ਹੀ ਇੱਕ ਮਾਡਲ ਆਈਟੀਆਈ ਵਜੋਂ ਉਭਰ ਕੇ ਸਾਹਮਣੇ ਆਵੇਗੀ। ਇਸ ਮੌਕੇ ਏਡੀਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਏਸੀ (ਅੰਡਰ ਟਰੇਨਿੰਗ) ਡੇਵੀ ਗੋਇਲ (ਐਸਡੀਐਮ ਖਰੜ ਵਜੋਂ ਵਾਧੂ ਚਾਰਜ), ਡੀਡੀਪੀਓ ਅਮਰਿੰਦਰ ਪਾਲ ਸਿੰਘ ਚੌਹਾਨ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼ਿਵਪ੍ਰੀਤ ਸਿੰਘ ਤੋਂ ਇਲਾਵਾ ਹੋਰ ਸਨਅਤਕਾਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਛੋਟਾ-ਵੱਡਾ ਘੱਲੂਘਾਰਾ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਛੋਟਾ-ਵੱਡਾ ਘੱਲੂਘਾਰਾ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਨਬਜ਼…