ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 17 ਜਨਵਰੀ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਖੇ ਵੱਖ-ਵੱਖ ਗੁਰਦੁਆਰਿਆਂ ਵਿੱਚ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਾਰਾ ਦਿਨ ਗੁਰੂ-ਘਰਾਂ ਵਿੱਚ ਸ਼ਬਦ ਕੀਰਤਨ ਹੋਇਆ ਅਤੇ ਅਤੁੱਟ ਲੰਗਰ ਵਰਤੇ। ਵੱਡੀ ਗਿਣਤੀ ਵਿੱਚ ਸੰਗਤ ਨੇ ਆਪਣੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰੀਆਂ।
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਉਤਸ਼ਾਹ ਪੂਰਵਕ ਮਨਾਇਆ ਗਿਆ। ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਬੀਬੀ ਮੁਖ਼ਤਿਆਰ ਕੌਰ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਗੁਰੂ ਗੋਬਿੰਦ ਸਿੰਘ ਦੇ ਜੀਵਨ ਬ੍ਰਿਤਾਂਤ ਬਾਰੇ ਢਾਡੀ ਵਾਰਾਂ ਦੱਸਿਆ। ਸ਼੍ਰੋਮਣੀ ਪ੍ਰਚਾਰਕ ਭਾਈ ਅਵਤਾਰ ਸਿੰਘ ਦਮਦਮੀ ਟਕਸਾਲ ਨੇ ਆਪਣੇ ਪ੍ਰਵਚਨਾਂ ਰਾਹੀਂ ਗੁਰੂ ਸਾਹਿਬ ਅਤੇ ਸਮੁੱਚੇ ਪਰਿਵਾਰ ਵੱਲੋਂ ਦੇਸ਼ ਅਤੇ ਕੌਮ ਦੀ ਖ਼ਾਤਰ ਦਿੱਤੀ ਕੁਰਬਾਨੀ ਅਤੇ ਸਿੱਖ ਧਰਮ ਦੀ ਸਥਾਪਨਾ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਅਜਮੇਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਲਵਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ, ਭਾਈ ਚਰਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ, ਭਾਈ ਕੁਲਦੀਪ ਸਿੰਘ, ਭਾਈ ਧਰਮਜੀਤ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਸੁਖਵਿੰਦਰ ਸਿੰਘ, ਮੀਰੀ ਪੀਰੀ ਕੀਰਤਨੀ ਜਥਾ, ਭਾਈ ਜਤਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਅਤੇ ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਸਮਾਪਤ, ਹਜ਼ਾਰਾਂ ਦੀ ਗਿਣਤੀ ’ਚ ਪਹੁੰਚੀ ਸੰਗਤ

ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਸਮਾਪਤ, ਹਜ਼ਾਰਾਂ ਦੀ ਗਿਣਤੀ ’ਚ ਪਹੁੰਚੀ ਸੰਗਤ ਲੋੜਵੰਦਾਂ ਦੀ ਸੁਵਿਧਾ ਲਈ …