ਗਣਤੰਤਰ ਦਿਵਸ: ਮੁਹਾਲੀ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਲਹਿਰਾਉਣਗੇ ਤਿਰੰਗਾ ਝੰਡਾ

ਸਰਕਾਰੀ ਕਾਲਜ ਮੁਹਾਲੀ ਦੇ ਗਰਾਉਂਡ ਵਿੱਚ 22 ਜਨਵਰੀ ਤੋਂ ਸ਼ੁਰੂ ਹੋਵੇਗੀ ਰਿਹਰਸਲ

ਏਡੀਸੀ (ਜਨਰਲ) ਵਿਰਾਜ ਸ਼ਿਆਮਕਰਨ ਤਿੜਕੇ ਨੇ ਤਿਆਰੀਆਂ ਦਾ ਜਾਇਜ਼ਾ ਲਿਆ

ਨਬਜ਼-ਏ-ਪੰਜਾਬ, ਮੁਹਾਲੀ, 18 ਜਨਵਰੀ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮਨਾਇਆ ਜਾਵੇਗਾ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਅੱਜ ਇੱਥੇ ਇਹ ਜਾਣਕਾਰੀ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਸ਼ਿਆਮਕਰਨ ਤਿੜਕੇ ਨੇ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਅਗਾਊਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਡਿਊਟੀਆਂ ਸੌਂਪਦੇ ਹੋਏ ਆਜ਼ਾਦੀ ਦਿਹਾੜੇ ਨੂੰ ਸਫਲ ਬਣਾਉਣ ’ਤੇ ਜ਼ੋਰ ਦਿੱਤਾ।
ਏਡੀਸੀ ਤਿੜਕੇ ਨੇ ਕਿਹਾ ਕਿ ਸਰਕਾਰੀ ਕਾਲਜ ਦੇ ਗਰਾਉਂਡ ਵਿੱਚ 22 ਜਨਵਰੀ ਤੋਂ ਸ਼ੁਰੂ ਹੋਣ ਵਾਲੀਆਂ ਅਗਾਊਂ ਤਿਆਰੀਆਂ ਵਜੋਂ ਰਿਹਰਸਲਾਂ ਦੇ ਨਾਲ-ਨਾਲ ਸਮਾਗਮ ਦੀ ਚੰਗੀ ਤਰ੍ਹਾਂ ਤਿਆਰੀ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਐੱਸਐੱਸਪੀ ਸੰਦੀਪ ਗਰਗ ਵੱਲੋਂ 24 ਜਨਵਰੀ ਨੂੰ ਫੁੱਲ ਡਰੈਸ ਰਿਹਰਸਲ ਕੀਤੀ ਜਾਵੇਗੀ। ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਕਿਹਾ ਕਿ ਗਣਤੰਤਰ ਦਿਵਸ ਮੌਕੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲੀਸ, ਹੋਮ ਗਾਰਡਜ਼ ਅਤੇ ਐਨਸੀਸੀ ਕੈਡਿਟਾਂ ਦੀਆਂ ਟੁਕੜੀਆਂ ਗਣਤੰਤਰ ਦਿਹਾੜੇ ਮੌਕੇ ਪਰੇਡ ਦਾ ਹਿੱਸਾ ਬਣਨਗੀਆਂ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਪੀਟੀ ਸ਼ੋਅ ਦੇ ਨਾਲ-ਨਾਲ ਸਭਿਆਚਾਰਕ ਗੁਲਦਸਤੇ ਦਾ ਹਿੱਸਾ ਹੋਣਗੇ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ/ਸੈੱਲਫ਼ ਹੈਲਪ ਗਰੁੱਪਾਂ ਵੱਲੋਂ ਭਲਾਈ ਅਤੇ ਵਿਕਾਸ ਸਕੀਮਾਂ ਬਾਰੇ ਝਾਕੀਆਂ ਕੱਢੇ ਜਾਣ ਤੋਂ ਇਲਾਵਾ ਪ੍ਰਦਰਸ਼ਨੀ ਸਟਾਲ ਵੀ ਲਾਏ ਜਾਣਗੇ।
ਮੀਟਿੰਗ ਵਿੱਚ ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਡਵੀਜ਼ਨਲ ਜੰਗਲਾਤ ਅਫ਼ਸਰ ਕੰਵਰਦੀਪ ਸਿੰਘ, ਏਡੀਸੀ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ, ਏਸੀਏ ਗਮਾਡਾ ਅਮਰਿੰਦਰ ਸਿੰਘ ਟਿਵਾਣਾ, ਐਸਡੀਐਮ ਚੰਦਰਜੋਤੀ ਸਿੰਘ, ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ, ਮੁੱਖ ਇੰਜੀਨੀਅਰ ਨਰੇਸ਼ ਬੱਤਾ, ਸਹਾਇਕ ਕਮਿਸ਼ਨਰ (ਜ) ਹਰਜੋਤ ਕੌਰ ਮਾਵੀ, ਫੀਲਡ ਅਫ਼ਸਰ ਮੁੱਖ ਮੰਤਰੀ ਇੰਦਰ ਪਾਲ, ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਡੇਵੀ ਗੋਇਲ, ਡੀਡੀਪੀਓ ਅਮਨਿੰਦਰ ਪਾਲ ਸਿੰਘ ਚੌਹਾਨ, ਜ਼ਿਲ੍ਹਾ ਸਿੱਖਿਆ ਅਫ਼ਸਰ ਗਿੰਨੀ ਦੁੱਗਲ, ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ ਅਤੇ ਤਹਿਸੀਲਦਾਰ ਕੁਲਦੀਪ ਸਿੰਘ ਢਿੱਲੋਂ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਛੋਟਾ-ਵੱਡਾ ਘੱਲੂਘਾਰਾ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਛੋਟਾ-ਵੱਡਾ ਘੱਲੂਘਾਰਾ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਨਬਜ਼…