22 ਜਨਵਰੀ ਦੀ ਸਰਕਾਰੀ ਛੁੱਟੀ ਘੋਸ਼ਿਤ ਕਰੇ ਪੰਜਾਬ ਸਰਕਾਰ: ਮੋਨਿਕਾ ਸ਼ਰਮਾ

ਨਬਜ਼-ਏ-ਪੰਜਾਬ, ਮੁਹਾਲੀ, 19 ਜਨਵਰੀ:
ਭਾਜਪਾ ਦੀ ਜ਼ਿਲ੍ਹਾ ਮੀਤ ਪ੍ਰਧਾਨ ਮੋਨਿਕਾ ਸ਼ਰਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ 22 ਜਨਵਰੀ ਨੂੰ ਅਯੁੱਧਿਆ ਵਿੱਚ ਹੋਣ ਵਾਲੇ ਧਾਰਮਿਕ ਸਮਾਗਮ ਵਾਲੇ ਦਿਨ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਜਾਵੇ ਤਾਂ ਜੋ ਰਾਮ ਭਗਤ ਵੱਡੀ ਗਿਣਤੀ ਵਿੱਚ ਅਯੁੱਧਿਆ ਪਹੁੰਚ ਸਕਣ। ਅੱਜ ਇੱਥੇ ਮੋਨਿਕਾ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਦੇ ਯਤਨਾਂ ਸਦਕਾ 500 ਸਾਲ ਦੇ ਸਨਾਤਨ ਦਾ ਲੰਮਾ ਇੰਤਜਾਰ ਹੁਣ ਖ਼ਤਮ ਹੋ ਰਿਹਾ ਹੈ। ਦਿਵਾਲੀ ਨੂੰ ਅਕਸਰ ਲੋਕ ਭਗਵਾਨ ਸ੍ਰੀ ਰਾਮ ਦੇ 14 ਸਾਲ ਦਾ ਵਣਵਾਸ ਖ਼ਤਮ ਹੋਣ ’ਤੇ ਖ਼ੁਸ਼ੀ ਮਨਾਉਂਦੇ ਹਨ ਪ੍ਰੰਤੂ 500 ਸਾਲ ਉਪਰੰਤ ਭਗਵਾਨ ਸ੍ਰੀ ਰਾਮ ਦੇ ਅਯੁੱਧਿਆ ਵਿੱਚ ਆਗਮਨ ਨੂੰ ਲੈ ਕੇ ਦੇਸ਼ ਵਾਸੀਆਂ ਵਿੱਚ ਭਾਰੀ ਉਤਸ਼ਾਹ ਹੈ।
ਭਾਜਪਾ ਆਗੂ ਨੇ ਇਹ ਵੀ ਮੰਗ ਕੀਤੀ ਕਿ 22 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰਨ ਦੇ ਨਾਲ-ਨਾਲ ਇਸ ਦਿਨ ਸ਼ਰਾਬ ਦੇ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਵੀ ਮੁਕੰਮਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਜਾਣ। ਉਨ੍ਹਾਂ ਮੁਹਾਲੀ ਅਤੇ ਰੂਪਨਗਰ ਜ਼ਿਲ੍ਹੇ ਦੇ ਵਸਨੀਕਾਂ ਸਮੇਤ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਅਯੁੱਧਿਆ ਸਮਾਗਮ ਵਿੱਚ ਸ਼ਮੂਲੀਅਤ ਕਰਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਛੋਟਾ-ਵੱਡਾ ਘੱਲੂਘਾਰਾ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਛੋਟਾ-ਵੱਡਾ ਘੱਲੂਘਾਰਾ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਨਬਜ਼…