ਸੀਐਮ ਤੀਰਥ ਯਾਤਰਾ: ਮੁਹਾਲੀ ਜ਼ਿਲ੍ਹੇ ’ਚੋਂ ਸ਼ਰਧਾਲੂਆਂ ਦਾ 10ਵਾਂ ਜਥਾ ਸਾਲਾਸਰ ਧਾਮ-ਖਾਟੂ ਸ਼ਿਆਮ ਧਾਮ ਲਈ ਰਵਾਨਾ

ਪੰਜਾਬ ਦੀ ਆਪ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ: ਵਿਧਾਇਕ ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 20 ਜਨਵਰੀ:
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੋਂ ਦੇ ਸੈਕਟਰ-66 ਸਥਿਤ ਮੰਦਰ ਤੋਂ ਸ਼ਰਧਾਲੂਆਂ ਦਾ ਜਥਾ ਸਾਲਾਸਰ ਧਾਮ-ਖਾਟੂ ਸ਼ਿਆਮ ਧਾਮ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਮੁਹਾਲੀ ’ਚੋਂ ਸ਼ਰਧਾਲੂਆਂ ਦਾ ਚੌਥਾ ਜਥਾ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਇਆ ਹੈ ਜਦੋਂਕਿ ਮੁਹਾਲੀ ਜ਼ਿਲ੍ਹੇ ਦਾ ਇਹ 10ਵਾਂ ਜਥਾ ਹੈ।
ਇਸ ਤੋਂ ਪਹਿਲਾਂ ਵਿਧਾਇਕ ਕੁਲਵੰਤ ਸਿੰਘ ਨੇ ਧਾਰਮਿਕ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾ ਸਿਰਫ਼ ਮੁਫ਼ਤ ਬੱਸਾਂ ਦੇਣ ਤੱਕ ਹੀ ਸੀਮਤ ਨਹੀਂ ਹੈ, ਅਸਲ ਵਿੱਚ ਯਾਤਰਾ ਲਈ ਲੋੜੀਂਦਾ ਸਮਾਨ ਵੀ ਸਰਕਾਰ ਵੱਲੋਂ ਸਦਭਾਵਨਾ ਦੇ ਪ੍ਰਤੀਕ ਵਜੋਂ ਯਾਤਰੀਆਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸ਼ਰਧਾਲੂਆਂ ਨੂੰ ਇੱਕ ਗਰਮ ਕੰਬਲ, ਬੈੱਡ-ਸ਼ੀਟ, ਸਿਰਹਾਣਾ ਅਤੇ ਟਾਇਲਟਰੀ ਦਾ ਸਮਾਨ ਆਦਿ ਇੱਕ-ਇੱਕ ਕਿੱਟ ਵੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਨੂੰ ਦੋ ਰੋਜ਼ਾ ਤੀਰਥ ਯਾਤਰਾ ਦੌਰਾਨ ਰਸਤੇ ਵਿੱਚ ਖਾਣ-ਪੀਣ ਵਾਲੀਆਂ ਸਹੂਲਤਾਂ ਤੋਂ ਇਲਾਵਾ ਸਾਲਾਸਰ ਧਾਮ ਵਿੱਚ ਰਾਤ ਦੇ ਠਹਿਰਨ ਦੀ ਸਹੂਲਤ ਵੀ ਮੁਫ਼ਤ ਦਿੱਤੀ ਜਾਵੇਗੀ।
ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਅੌਰਤਾਂ, ਬਜ਼ੁਰਗਾਂ ਅਤੇ ਹੋਰਾਂ ਨੂੰ ਉਨ੍ਹਾਂ ਦੇ ਧਾਰਮਿਕ ਸਥਾਨਾਂ ’ਤੇ ਜਾਣ ਲਈ ਆਉਂਦੀਆਂ ਵੱਖ-ਵੱਖ ਮੁਸ਼ਕਲਾਂ ਨੂੰ ਦੂਰ ਕਰਨਾ ਹੈ। ਸੂਬਾ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੇ ਸਤਿਕਾਰ ਵਜੋਂ ਇਹ ਸਕੀਮ ਉਨ੍ਹਾਂ ਪ੍ਰਤੀ ਨਿਮਾਣਾ ਜਿਹਾ ਉਪਰਾਲਾ ਹੈ। ਅੱਜ ਬੱਸ ਵਿੱਚ ਸਵਾਰ ਸ਼ਰਧਾਲੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕ-ਪੱਖੀ ਪਹਿਲਕਦਮੀਆਂ, ਹਾਲਾਂਕਿ ਇਹ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਅਤੇ ਹੁਣ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ, ਦਾ ਪ੍ਰਬੰਧ ਕਰਨ ਲਈ ਧੰਨਵਾਦ ਕੀਤਾ।
ਇਸ ਮੌਕੇ ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਸਾਬਕਾ ਕੌਂਸਲਰ ਰਜਨੀ ਗੋਇਲ ਤੇ ਆਰਪੀ ਸ਼ਰਮਾ, ‘ਆਪ’ ਵਲੰਟੀਅਰ ਹਰਮੇਸ਼ ਸਿੰਘ ਕੁੰਭੜਾ, ਸੰਦੀਪ ਗੋਇਲ, ਰਾਜੀਵ ਵਸ਼ਿਸ਼ਟ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਜਸਪਾਲ ਸਿੰਘ ਮਟੌਰ ਅਤੇ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

India Needs Next Generation Leaders: Jagdeep Dhankhar

India Needs Next Generation Leaders: Jagdeep Dhankhar Nabaz-e-Punjab, Mohali, October 18: …