ਵਿਧਾਇਕ ਕੁਲਵੰਤ ਸਿੰਘ ਨੇ ਰਾਮ ਭਗਤਾਂ ਨਾਲ ਬੈਠ ਕੇ ਅਯੁੱਧਿਆ ਦਾ ਲਾਈਵ ਪ੍ਰੋਗਰਾਮ ਦੇਖਿਆ

ਨਬਜ਼-ਏ-ਪੰਜਾਬ, ਮੁਹਾਲੀ, 22 ਜਨਵਰੀ:
ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਅਤੇ ਹੋਰ ਆਪ ਵਲੰਟੀਅਰਾਂ ਨੇ ਅੱਜ ਪ੍ਰਾਚੀਨ ਸੱਤ ਨਾਰਾਇਣ ਮੰਦਰ ਮਟੌਰ ਵਿੱਚ ਰਾਮ ਭਗਤਾਂ ਨਾਲ ਪੰਡਾਲ ਵਿੱਚ ਬੈਠ ਕੇ ਅਯੁੱਧਿਆ ਵਿੱਚ ਭਗਵਾਨ ਸ੍ਰੀ ਰਾਮ ਮੰਦਰ ਦੀ ਮੂਰਤੀ ਸਥਾਪਨਾ ਨਾਲ ਸਬੰਧਤ ਲਾਈਵ ਪ੍ਰੋਗਰਾਮ ਦੇਖਿਆ। ਉਨ੍ਹਾਂ ਕਿਹਾ ਕਿ ਅਯੁੱਧਿਆ ਵਿੱਚ ਸ੍ਰੀ ਰਾਮ ਚੰਦਰ ਦੀ ਉਸਾਰੀ ਨੂੰ ਲੈ ਕੇ ਪੰਜਾਬ ਵਿੱਚ ਖ਼ੁਸ਼ੀ ਦਾ ਮਾਹੌਲ ਹੈ ਅਤੇ ਰਾਮ ਭਗਤਾਂ ਸਮੇਤ ਸਾਰੇ ਵਰਗਾਂ ਤੇ ਧਰਮਾਂ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਇਸ ਸਬੰਧੀ ਅੱਜ ਵੱਖ-ਵੱਖ ਥਾਵਾਂ ’ਤੇ ਸ਼ਰਧਾਲੂਆਂ ਵੱਲੋਂ ਲੰਗਰ ਲਗਾਏ ਗਏ ਅਤੇ ਮੰਦਰਾਂ ਵਿੱਚ ਰਾਮ ਕਥਾ ਦਾ ਆਯੋਜਨ ਕੀਤਾ ਗਿਆ।
ਕੁਲਵੰਤ ਸਿੰਘ ਨੇ ਕਿਹਾ ਕਿ ਸਾਨੂੰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਪੰਜਾਬ ਵਿੱਚ ਸਾਰੇ ਧਰਮਾਂ ਅਤੇ ਫ਼ਿਰਕਿਆਂ ਦਾ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਰਾਬਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਮਟੌਰ ਮੰਦਰ ਵਿੱਚ ਰਾਮ ਭਗਤਾਂ ਨਾਲ ਬੈਠ ਕੇ ਅਯੁੱਧਿਆ ਵਿੱਚ ਚੱਲ ਰਹੇ ਸਮਾਗਮ ਦਾ ਲਾਈਵ ਦੇਖਿਆ ਹੈ ਅਤੇ ਹਰ ਵਿਅਕਤੀ ਦੇ ਚਿਹਰੇ ’ਤੇ ਰੌਣਕ, ਬੇਹੱਦ ਸਕੂਨ ਅਤੇ ਤਸੱਲੀ ਸਾਫ਼ ਝਲਕ ਰਹੀ ਸੀ। ਇਸ ਮੌਕੇ ਮੰਦਰ ਕਮੇਟੀ ਵੱਲੋਂ ਵਿਧਾਇਕ ਕੁਲਵੰਤ ਸਿੰਘ ਅਤੇ ਹੋਰਨਾਂ ਉੱਘੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਨਰਿੰਦਰ ਬਾਤਿਸ਼, ਆਪ ਆਗੂ ਕੁਲਦੀਪ ਸਿੰਘ ਸਮਾਣਾ, ਕੌਂਸਲਰ ਪ੍ਰਮੋਦ ਮਿੱਤਰਾ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਜਸਪਾਲ ਮਟੌਰ, ਡਾ. ਕੁਲਦੀਪ ਸਿੰਘ, ਬੰਤ ਸਿੰਘ ਸੋਹਾਣਾ, ਬ੍ਰਹਮਣ ਸਭਾ ਦੇ ਆਗੂ ਵੀਕੇ ਵੈਦ ਸਮੇਤ ਵੱਡੀ ਗਿਣਤੀ ਵਿੱਚ ਰਾਮ ਭਗਤ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਲੁੱਟਾਂ-ਖੋਹਾਂ ਦਾ ਮਾਮਲਾ: ਮੁਹਾਲੀ ਪੁਲੀਸ ਵੱਲੋਂ ਤਿੰਨ ਮੁਲਜ਼ਮ ਤੇਜ਼ਧਾਰ ਹਥਿਆਰਾਂ ਸਣੇ ਗ੍ਰਿਫ਼ਤਾਰ

ਲੁੱਟਾਂ-ਖੋਹਾਂ ਦਾ ਮਾਮਲਾ: ਮੁਹਾਲੀ ਪੁਲੀਸ ਵੱਲੋਂ ਤਿੰਨ ਮੁਲਜ਼ਮ ਤੇਜ਼ਧਾਰ ਹਥਿਆਰਾਂ ਸਣੇ ਗ੍ਰਿਫ਼ਤਾਰ ਨਬਜ਼-ਏ-ਪੰਜ…