ਡਿਪਟੀ ਮੇਅਰ ਕੁਲਜੀਤ ਬੇਦੀ ਤੇ ਹੋਰਨਾਂ ਆਗੂਆਂ ਨੇ ਪ੍ਰਾਣ ਪ੍ਰਤਿਸ਼ਠਾ ਸਮਾਗਮਾਂ ਵਿੱਚ ਹਾਜ਼ਰੀ ਭਰੀ

ਨਬਜ਼-ਏ-ਪੰਜਾਬ, ਮੁਹਾਲੀ, 22 ਜਨਵਰੀ:
ਮੁਹਾਲੀ ਨਜ਼ਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਅੱਜ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਵਿੱਚ ਮੂਰਤੀ ਸਥਾਪਨਾ ਸਮਾਰੋਹ ਸਬੰਧੀ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿੱਚ ਕਰਵਾਏ ਧਾਰਮਿਕ ਸਮਾਗਮਾਂ ਵਿੱਚ ਹਾਜ਼ਰੀ ਭਰੀ ਅਤੇ ਸਮੂਹ ਮੰਦਰ ਕਮੇਟੀਆਂ ਅਤੇ ਨਾਗਰਿਕਾਂ ਅੱਜ ਦੇ ਇਤਿਹਾਸਕ ਦਿਨ ਦੀ ਮੁਬਾਰਕਬਾਦ ਦਿੱਤੀ। ਕੁਲਜੀਤ ਬੇਦੀ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਕੇਵਲ ਭਾਰਤ ਹੀ ਨਹੀਂ ਬਲਕਿ ਵਿਸ਼ਵ ਭਰ ’ਚੋਂ ਰਾਮ ਭਗਤਾਂ ਨੇ ਸ਼ਮੂਲੀਅਤ ਕਰਕੇ ਸਰਬ ਧਰਮ ਏਕਤਾ ਦਾ ਸਬੂਤ ਦਿੱਤਾ ਹੈ, ਜੋ ਦੇਸ਼ ਦੀ ਤਰੱਕੀ ਲਈ ਬੇਹੱਦ ਜ਼ਰੁੂਰੀ ਹੈ।
ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੇ ਪ੍ਰਾਣ ਪ੍ਰਤਿਸ਼ਠਾ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਸਮਾਜਿਕ ਭਾਈਚਾਰੇ ਦੀ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਅਯੁੱਧਿਆ ਦੇ ਸ੍ਰੀ ਰਾਮ ਮੰਦਰ ਨਾਲ ਪੂਰੇ ਮੁਲਕ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਬ੍ਰਹਮਣ ਸਭਾ ਮੁਹਾਲੀ ਦੇ ਪ੍ਰਧਾਨ ਵਿਸ਼ਾਲ ਸ਼ਰਮਾ, ਐਮਪੀਸੀਏ ਦੇ ਸਾਬਕਾ ਪ੍ਰਧਾਨ ਸ਼ਲਿੰਦਰ ਅਨੰਦ, ਭੁਪਿੰਦਰ ਸਿੰਘ ਸੱਭਰਵਾਲ, ਕੌਂਸਲਰ ਕਮਲਪ੍ਰੀਤ ਸਿੰਘ ਬਨੀ, ਸਾਬਕਾ ਕੌਂਸਲਰ ਅਸ਼ੋਕ ਝਾਅ, ਰਮੇਸ਼ ਵਰਮਾ, ਰਮੇਸ਼ ਦੱਤ, ਜਤਿੰਦਰ ਅਨੰਦ ਸਮੇਤ ਹੋਰ ਆਗੂ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

DGP Gaurav Yadav conducts ‘Night Domination’ across Punjab to inspect nakas, Police Stations

DGP Gaurav Yadav conducts ‘Night Domination’ across Punjab to inspect nakas, P…