ਸਮੱਗਰਾ ਸਕੀਮ ਤਹਿਤ ਬਣੇ ਤਿੰਨ ਕਮਰਿਆਂ ਦਾ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਉਦਘਾਟਨ

ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਦੀ ਆਪ ਸਰਕਾਰ ਯਤਨਸ਼ੀਲ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 23 ਜਨਵਰੀ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ- ਨਿਰਦੇਸ਼ਨਾ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਪਿੰਡ ਸਿਆਉਂ (ਮੋਹਾਲੀ) ਵਿਖੇ ਸਰਕਾਰੀ ਮਿਡਲ ਸਕੂਲ ਵਿਖੇ ਸਾਢੇ18 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਨਵੇਂ ਕਲਾਸ ਰੂਮਾਂ ਦੀ ਉਸਾਰੀ ਕੀਤੀ ਗਈ, ਇਹ ਕਲਾਸ ਰੂਮ ਲਗਭਗ 12 .5 ਲੱਖ ਰੁਪਏ ਸਮੱਗਰਾਂ, ਸਕੀਮ ਸਰਬ ਸਿੱਖਿਆ ਅਭਿਆਨ ਤਹਿਤ ਸਿੱਖਿਆ ਵਿਭਾਗ ਪੰਜਾਬ ਵੱਲੋਂ 2022-23 ਸੈਸ਼ਨ ਦੌਰਾਨ ਜਾਰੀ ਕੀਤੇ ਗਏ ਅਤੇ ਬਾਕੀ ਦੀ ਰਕਮ ਗਰਾਮ ਪੰਚਾਇਤ ਨੂੰ ਸਰਕਾਰ ਵੱਲੋਂ ਦਿੱਤੇ ਫੰਡਾਂ ’ਚੋਂ ਖਰਚ ਕਰਕੇ ਮੁਕੰਮਲ ਕੀਤੀ ਗਈ। ਇਹ ਜਾਣਕਾਰੀ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ।
ਉਨ੍ਹਾਂ ਕਿਹਾ ਕਿ ਇਨ੍ਹਾਂ ਕਲਾਸ ਰੂਮਾਂ ਵਿੱਚ ਲੋੜੀਂਦੇ ਪ੍ਰਾਜੈਕਟਰ ਅਤੇ ਫਰਨੀਚਰ ਲਗਪਗ 1.25 ਲੱਖ ਰੁਪਏ ਦੀ ਰਾਸ਼ੀ ਵੱਖਰੇ ਤੌਰ ’ਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਛੇਤੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕਰਨ ਦੇ ਲਈ ਦੇਸ਼ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਘਾਪੁਰ ਵਿੱਚ ਪੜ੍ਹਾਈ ਦਾ ਮਿਆਰ ਅਤੇ ਢੰਗ ਤਰੀਕਿਆਂ ਬਾਰੇ ਜਾਣਕਾਰੀ ਹਾਸਿਲ ਕਰਨ ਦੇ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭੇਜਿਆ ਗਿਆ ਤਾਂ ਜੋ ਪੰਜਾਬ ਦੇ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਉਹ ਸਫਲਤਾ ਹਾਸਲ ਕਰ ਸਕਣ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਰਫ਼ੋਂ ਸਿੱਖਿਆ ਦੇ ਨਾਲ -ਨਾਲ ਸਿਹਤ ਸੇਵਾਵਾਂ ਦੇ ਵਿੱਚ ਵੀ ਸੁਧਾਰ ਕਰਨ ਦੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਹਨਾਂ ਸਭ ਕੋਸ਼ਿਸ਼ਾਂ ਨੂੰ ਅਮਲੀ ਜਾਮਾ ਪਹਿਨਾਉਣ ਦੇ ਲਈ ਸਿਹਤ ਅਤੇ ਸਿੱਖਿਆ ਨਾਲ ਸਬੰਧਤ ਵਿਸ਼ੇਸ਼ ਮਾਹਰਾਂ ਦੀ ਰਾਏ ਅਤੇ ਇਲਾਕੇ ਦੇ ਮੁਹਤਰਮ ਵਿਅਕਤੀਆਂ ਤੋਂ ਵੀ ਵਿਚਾਰ ਜਾਣੇ ਜਾਂਦੇ ਹਨ, ਉਹਨਾਂ ਕਿਹਾ ਕਿ ਲੋਕਾਂ ਦੀ ਸਿਹਤ ਠੀਕ ਰਹੇ ਅਤੇ ਉਹ ਤੰਦਰੁਸਤੀ ਨਾਲ ਆਪਣਾ ਜੀਵਨ ਬਤੀਤ ਕਰਨ, ਉਸਦੇ ਲਈ ਪਹਿਲਾਂ ਹੀ ਪੰਜਾਬ ਸਰਕਾਰ ਦੇ ਵੱਲੋਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ, ਜਿਸ ਤੋਂ ਹਜ਼ਾਰਾਂ ਲੋਕੀ ਰੋਜ਼ਾਨਾ ਆਪਣੀ ਸਿਹਤ ਨਾਲ ਸਬੰਧਤ ਮੁਫ਼ਤ ਇਲਾਜ ਅਤੇ ਲੋੜੀਂਦੇ ਜਰੂਰੀ ਟੈਸਟ ਕਰਵਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਮੁਹੱਲਾ ਕਲੀਨਿਕ ਇਲਾਕੇ ਦੇ ਲੋਕਾਂ ਦੀ ਜਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਖੋਲ੍ਹੇ ਜਾ ਰਹੇ ਹਨ।
ਕੁਲਵੰਤ ਸਿੰਘ ਨੇ ਕਿਹਾ ਕਿ ਪਿੰਡਾਂ ਦੇ ਵਿੱਚ ਆਪਸੀ ਭਾਈਚਾਰਕ ਸਾਂਝ ਬਣਾਏ ਰੱਖਣਾ ਅਤੀ ਜਰੂਰੀ ਹੈ ਤਾਂ ਕਿ ਇਲਾਕੇ ਦੀ ਹਲਕੇ ਦੀ ਅਤੇ ਪੰਜਾਬ ਦੀ ਤਰੱਕੀ ਅਤੇ ਸਹੀ ਮਾਇਨਿਆਂ ਦੇ ਵਿੱਚ ਵਿਕਾਸ ਮੁਖੀ ਕੰਮ ਸਮੇਂ ਸਿਰ ਨੇਪਰੇ ਚੜ ਸਕਣ, ਉਨ੍ਹਾਂ ਸਪੱਸ਼ਟ ਕਿਹਾ ਕਿ ਜੋ ਵੀ ਵਿਅਕਤੀ ਕਿਸੇ ਨਾਲ ਪਿੰਡ ਵਿੱਚ ਧੱਕੇਸ਼ਾਹੀ ਕਰਦਾ ਹੈ ਜਾਂ ਲੜਾਈ ਝਗੜਾ ਕਰਦਾ ਹੈ, ਉਸ ਦੀ ਉਹ ਕਿਸੇ ਵੀ ਸੂਰਤ ਵਿੱਚ ਮਦਦ ਨਹੀਂ ਕਰਨਗੇ, ਫਿਰ ਭਾਵੇਂ ਉਹ ਕਿਸੇ ਵੀ ਅਹੁਦੇ ਤੇ ਹੋਵੇ ਜਾਂ ਫਿਰ ਉਹਨਾਂ ਦੀ ਪਾਰਟੀ ਨਾਲ ਸਬੰਧਤ ਕੋਈ ਵਿਅਕਤੀ ਹੋਵੇ, ਸਰਕਾਰੀ ਸਕੂਲ ਦੇ ਤਿੰਨ ਕਮਰਿਆਂ ਦੇ ਉਦਘਾਟਨ ਸਬੰਧੀ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਇਹ ਵਧੀਆ ਗੱਲ ਹੈ ਕਿ ਪਿੰਡ ਦੀ ਪੰਚਾਇਤ ਅਤੇ ਸਕੂਲ ਦੇ ਅਧਿਆਪਕਾਂ ਨੇ ਸਕੂਲ ਦੇ ਕਮਰਿਆਂ ਦੇ ਉਦਘਾਟਨ ਲਈ ਬਕਾਇਦਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਓਟ ਆਸਰਾ ਲਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਗਿੰਨੀ ਦੁਗਲ, ਡੀਈਓ ਪ੍ਰਾਇਮਰੀ ਅਸ਼ਵਨੀ ਕੁਮਾਰ, ਸਕੂਲ ਇੰਚਾਰਜ ਗੁਰਜੀਤ ਸਿੰਘ, ਬੀਡੀਪੀਓ ਧਨਵੰਤ ਸਿੰਘ ਰੰਧਾਵਾ, ਹਿੰਮਤ ਸਿੰਘ, ਮੰਗਲ ਸਿੰਘ ਸਰਪੰਚ ਪਿੰਡ ਸਿਆਊ, ਗੁਰਵਿੰਦਰ ਸਿੰਘ ਚੇਅਰਮੈਨ ਸਕੂਲ ਕਮੇਟੀ, ਰਜਿੰਦਰ ਸਿੰਘ, ਯਾਦਵਿੰਦਰ ਸਿੰਘ, ਅਰਵਿੰਦਰ ਸਿੰਘ ਬੱਬੂ, ਕਿਸਾਨ ਆਗੂ ਕਿਰਪਾਲ ਸਿੰਘ, ਬਲਾਕ ਪ੍ਰਧਾਨ ਆਰਪੀ ਸ਼ਰਮਾ, ਅਕਵਿੰਦਰ ਸਿੰਘ ਗੋਸਲ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਡਾ. ਕੁਲਦੀਪ ਸਿੰਘ, ਨਿਰਮਲ ਸਿੰਘ, ਜਗਦੇਵ ਸਿੰਘ ਸ਼ੇਖਨ ਮਾਜਰਾ, ਗੁਰਪ੍ਰੀਤ ਸਿੰਘ ਅਤੇ ਕਰਮਜੀਤ ਕੁਮਾਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ ਪ…