ਬੰਦੀ ਸਿੰਘਾਂ ਦੀ ਰਿਹਾਈ: ਕੌਮੀ ਇਨਸਾਫ਼ ਮੋਰਚੇ ਵੱਲੋਂ ਨਿਹੰਗ ਸਿੰਘਾਂ ਦੀ ਅਗਵਾਈ ਹੇਠ ਖਾਲਸਾ ਮਾਰਚ ਕੱਢਿਆ

ਕਿਸਾਨ ਯੂਨੀਅਨ ਲੱਖੋਵਾਲ, ਕਾਦੀਆ, ਸ਼ੇਰੇ-ਪੰਜਾਬ, ਰਾਜੇਵਾਲ ਤੇ ਸਿੱਧੂਪੁਰ ਨੇ ਕੀਤਾ ਸਮਰਥਨ

ਮੋਰਚੇ ਦੇ ਆਗੂਆਂ ਨੇ ਗਣਤੰਤਰ ਦਿਵਸ ਨੂੰ ਸਿੱਖਾਂ ਲਈ ਕਾਲਾ ਦਿਨ ਦੱਸਿਆ

ਨਬਜ਼-ਏ-ਪੰਜਾਬ, ਮੁਹਾਲੀ, 28 ਜਨਵਰੀ:
ਬੰਦੀ ਸਿੰਘਾਂ ਦੀ ਰਿਹਾਈ, 328 ਲਾਪਤਾ ਸਰੂਪ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਨੂੰ ਲੈ ਕੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਹੱਡ ਚੀਰਵੀਂ ਠੰਢ ਵਿੱਚ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਕੌਮੀ ਇਨਸਾਫ਼ ਮੋਰਚੇ ਨੇ ਨਿਹੰਗ ਸਿੰਘਾਂ ਦੀ ਸਰਪ੍ਰਸਤੀ ਵਿੱਚ ਖਾਲਸਾ ਮਾਰਚ ਕੱਢਿਆ। ਜੋ ਪੱਕੇ ਮੋਰਚੇ ਵਾਲੀ ਥਾਂ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਹੋਇਆ ਅਤੇ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਅਤੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਵਾਪਸ ਪੱਕੇ ਮੋਰਚੇ ਵਿੱਚ ਪਹੁੰਚ ਕੇ ਸਮਾਪਤ ਹੋਇਆ।
ਇਸ ਮੌਕੇ ਜਥੇਦਾਰ ਰਾਜਾ ਰਾਜ ਸਿੰਘ, ਜਥੇਦਾਰ ਕੁਲਵਿੰਦਰ ਸਿੰਘ, ਭਾਈ ਪਾਲ ਸਿੰਘ ਫਰਾਂਸ, ਐਡਵੋਕੇਟ ਅਮਰ ਸਿੰਘ ਚਾਹਲ, ਗੁਰਸ਼ਰਨ ਸਿੰਘ ਨੇ ਗਣਤੰਤਰ ਦਿਵਸ ਨੂੰ ਸਿੱਖਾਂ ਲਈ ਕਾਲਾ ਦਿਨ ਦੱਸਦਿਆਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਦੀ ਅਣਦੇਖੀ ਦੇ ਚੱਲਦਿਆਂ ਸਜਾਵਾਂ ਭੁਗਤ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ।
ਕੌਮੀ ਇਨਸਾਫ਼ ਮੋਰਚੇ ਦੇ ਬੁਲਾਰੇ ਐਡਵੋਕੇਟ ਦਿਲਸ਼ੇਰ ਸਿੰਘ ਜੰਡਿਆਲਾ, ਭਾਈ ਜਸਵਿੰਦਰ ਸਿੰਘ ਰਾਜਪੁਰਾ ਅਤੇ ਭਾਈ ਇੰਦਰਵੀਰ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਪਾਵਨ ਸਰੂਪਾਂ ਅਤੇ ਹੋਰ ਸਿੱਖ ਮਸਲਿਆਂ ਲਈ ਇਨਸਾਫ਼ ਪਸੰਦ ਲਅੋਕ ਸਾਲ ਭਰ ਤੋਂ ਸੜਕਾਂ ’ਤੇ ਬੈਠੇ ਹਨ ਪ੍ਰੰਤੂ ਪੰਜਾਬ ਅਤੇ ਕੇਂਦਰ ਸਰਕਾਰ ਗੱਲ ਤੱਕ ਸੁਣਨ ਲਈ ਤਿਆਰ ਨਹੀਂ ਹਨ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਸਰਕਾਰਾਂ ਨੇ ਸਿੱਖਾਂ ਦੀਆਂ ਜਾਇਜ਼ ਮੰਗਾਂ ਜਲਦ ਪ੍ਰਵਾਨ ਨਾ ਕੀਤੀਆਂ ਗਈਆਂ ਆਉਂਦੇ ਦਿਨਾਂ ਵਿੱਚ ਹੋਰ ਵੱਡਾ ਸੰਘਰਸ਼ ਉਲੀਕਿਆ ਜਾਵੇਗਾ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸਮੇਂ ਦੀਆਂ ਸਰਕਾਰਾਂ ਜ਼ਿੰਮੇਵਾਰ ਹੋਣਗੀਆਂ। ਇਸ ਮੌਕੇ ਰਵਿੰਦਰ ਸਿੰਘ ਵਜੀਦਪੁਰ, ਸੁੱਖਾ ਸਿੰਘ ਕੰਸਾਲਾ, ਬਾਬਾ ਰਾਮ ਸਿੰਘ, ਦਰਸ਼ਨ ਸਿੰਘ ਖੇੜਾ, ਗੁਰਦੀਪ ਸਿੰਘ ਮਹਿਰਮਪੁਰ, ਲਾਲਾ ਸਲੇਮਪੁਰ, ਬਲਬੀਰ ਸਿੰਘ ਬੈਰੋਂਪੂਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Load More Related Articles
Load More By Nabaz-e-Punjab
Load More In General News

Check Also

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਮਾ…