ਦੁਆਬਾ ਕਾਲਜ ਵਿੱਚ ਧੂਮਧਾਮ ਨਾਲ ਮਨਾਇਆ ਗਣਤੰਤਰ ਦਿਵਸ

ਨਬਜ਼-ਏ-ਪੰਜਾਬ, ਖਰੜ 28 ਜਨਵਰੀ:
ਦੁਆਬਾ ਗਰੁੱਪ ਆਫ ਕਾਲਜਸ ਖਰੜ ਵਿਖੇ “ਗਣਤੰਤਰ ਦਿਵਸ” ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਗਰੁੱਪ ਦੇ ਮੈਨੇਜਿੰਗ ਵਾਈਸ ਚੇਅਰਮੈਨ ਐੱਸ ਐੱਸ ਸੰਘਾ ਅਤੇ ਟਰੱਸਟੀ ਅਵਤਾਰ ਸਿੰਘ ਸੰਘਾ ਵਿਸ਼ੇਸ਼ ਰੂਪ ਵਿੱਚ ਹਾਜ਼ਰ ਹੋਏ ਅਤੇ ਝੰਡਾ ਲਹਿਰਾਉਣ ਦੀ ਰਸਮ ਸਾਂਝੇ ਤੌਰ ਤੇ ਅਦਾ ਕੀਤੀ। ਇਸ ਦੇ ਨਾਲ ਹੀ ਵਿਦਿਆਰਥੀਆਂ ਦੁਆਰਾ ਰਾਸ਼ਟਰੀ ਗਾਇਨ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਵੀ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ।
ਇਸ ਸਮੇਂ ਗਰੁੱਪ ਦੇ ਟਰੱਸਟੀ ਅਵਤਾਰ ਸਿੰਘ ਸੰਘਾ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ “ 15 ਅਗਸਤ 1947 ਨੂੰ ਭਾਰਤ ਦੇਸ਼ ਆਜ਼ਾਦ ਹੋਇਆ ਫਿਰ 26 ਜਨਵਰੀ 1950 ਨੂੰ ਪਹਿਲੀ ਵਾਰੀ ਦੇਸ਼ ਦੇ ਵਿੱਚ ਪਹਿਲਾ ਗਣਤੰਤਰਤਾ ਦਿਵਸ ਮਨਾਇਆ ਗਿਆ। ਉਹਨਾਂ ਕਿਹਾ ਕਿ ਅੱਜ ਭਾਰਤ ਲਈ ਬਹੁਤ ਖੁਸ਼ੀ ਦਾ ਦਿਨ ਹੈ ਕਿ ਮਨੁੱਖੀ ਏਕਤਾ ਨੂੰ ਬਰਾਬਰ ਦੇ ਹੱਕ ਦੇਣ ਵਾਲਾ ‘ਸੰਵਿਧਾਨ’ ਭਾਰਤ ਵਿੱਚ ਲਾਗੂ ਹੋਇਆ।” ਭਾਰਤੀ ਸੰਵਿਧਾਨ ਸਭ ਧਰਮਾਂ ਅਤੇ ਜਾਤੀਆਂ ਤੋਂ ਉੱਪਰ ਉੱਠ ਕੇ ਸਭ ਲੋਕਾਂ ਨੂੰ ਬਰਾਬਰ ਦੇ ਅਧਿਕਾਰ ਦਿੰਦਾ ਹੈ।
ਇਸ ਮੌਕੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ਤੇ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ।
ਇਸ ਮੌਕੇ ਦੁਆਬਾ ਗਰੁੱਪ ਦੇ ਵੱਖ-ਵੱਖ ਕਾਲਜਾਂ ਦੇ ਅਧਿਆਪਕਾਂ, ਡਾਇਰੈਕਟਰ ਪ੍ਰਿੰਸੀਪਲ ਅਤੇ ਵੱਡੀ ਗਿਣਤੀ ਦੇ ਵਿੱਚ ਵਿਦਿਆਰਥੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੈਗਾ ਪੀਟੀਐਮ: ਸਰਕਾਰੀ ਸਕੂਲਾਂ ਵਿੱਚ 5 ਕੈਬਨਿਟ ਮੰਤਰੀਆਂ ਨੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ

ਮੈਗਾ ਪੀਟੀਐਮ: ਸਰਕਾਰੀ ਸਕੂਲਾਂ ਵਿੱਚ 5 ਕੈਬਨਿਟ ਮੰਤਰੀਆਂ ਨੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ ਸਕੂਲੀ ਸਿ…