ਮੁਲਾਜ਼ਮ-ਪੈਨਸ਼ਨਰ ਸਾਂਝੇ ਫ਼ਰੰਟ ਵੱਲੋਂ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਬਾਹਰ ਧਰਨੇ ਦੇਣ ਦਾ ਐਲਾਨ

ਅਨਮੋਲ ਗਗਨ ਮਾਨ, ਕੁਲਜੀਤ ਰੰਧਾਵਾ ਤੇ ਕੁਲਵੰਤ ਸਿੰਘ ਦੇ ਘਰ ਬਾਹਰ ਦਿੱਤੇ ਜਾਣਗੇ ਧਰਨੇ

ਨਬਜ਼-ਏ-ਪੰਜਾਬ, ਮੁਹਾਲੀ, 29 ਜਨਵਰੀ:
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਸੂਬਾ ਕਨਵੀਨਰ ਡਾ. ਐਨ.ਕੇ. ਕਲਸੀ ਅਤੇ ਸੁਖਦੇਵ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਕਮੇਟੀ ਦਾ ਗਠਨ, ਸਾਂਝੇ ਫਰੰਟ ਵੱਲੋਂ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਮੂਹਰੇ ਧਰਨਾ ਦੇਣ ਅਤੇ 16 ਫਰਵਰੀ ਦੀ ਦੇਸ਼-ਵਿਆਪੀ ਹੜਤਾਲ ਸਬੰਧੀ ਰੂਪਰੇਖਾ ਤਿਆਰ ਕੀਤੀ ਗਈ। ਮੀਟਿੰਗ ਵਿੱਚ ਮੁਹਾਲੀ ਜ਼ਿਲ੍ਹੇ ਦੀਆਂ 10 ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ ਅਤੇ ਸਾਂਝੇ ਫ਼ਰੰਟ ਦੀ ਜ਼ਿਲ੍ਹਾ ਕਮੇਟੀ ਦੀ ਨਵੀਂ ਕਾਰਜਕਾਰਨੀ ਦੀ ਘੋਸ਼ਣਾ ਕੀਤੀ ਗਈ। ਜਿਸ ਵਿੱਚ ਹਰੇਕ ਜਥੇਬੰਦੀ ਦੇ ਪੰਜ-ਪੰਜ ਮੈਂਬਰ ਲਏ ਗਏ।
ਸਾਂਝੇ ਫ਼ਰੰਟ ਵੱਲੋਂ ਪਹਿਲੇ ਪੜਾਅ ਤਹਿਤ ਮੁਹਾਲੀ ਵਿੱਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਕੁਲਜੀਤ ਸਿੰਘ ਰੰਧਾਵਾ ਅਤੇ ਕੁਲਵੰਤ ਸਿੰਘ ਦੇ ਘਰਾਂ\ਦਫ਼ਤਰਾਂ ਬਾਹਰ ਧਰਨੇ ਦਿੱਤੇ ਜਾਣਗੇ। ਜਿਸ ਵਿੱਚ 10 ਫਰਵਰੀ ਨੂੰ ਡੇਰਾਬੱਸੀ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਰਿਹਾਇਸ਼ ਨੇੜੇ ਬੱਸ ਸਟੈਂਡ ਡੇਰਾਬੱਸੀ ਵਿਖੇ ਧਰਨਾ, ਕੇਂਦਰੀ ਟਰੇਡ ਯੂਨੀਅਨ ਦੇ ਸੱਦੇ ’ਤੇ 16 ਫਰਵਰੀ ਦੀ ਹੜਤਾਲ ਅਤੇ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੀ ਰਿਹਾਇਸ਼/ਦਫ਼ਤਰ ਸੈਕਟਰ-79, ਮੁਹਾਲੀ ਵਿੱਚ ਧਰਨਾ ਅਤੇ 28 ਫਰਵਰੀ ਨੂੰ ਖਰੜ ਹਲਕੇ ਤੋਂ ਕੈਬਨਿਟ ਮੰਤਰੀ ਅਨਮੋਲ ਗਗਨ ਦੇ ਮੁੰਡੀ ਖਰੜ ਸਥਿਤ ਦਫ਼ਤਰ ਬਾਹਰ ਧਰਨਾ ਲਾਇਆ ਜਾਵੇਗਾ। ਧਰਨੇ ਦਾ ਸਮਾਂ ਸਵੇਰੇ 11 ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗਾ। ਇਨ੍ਹਾਂ ਧਰਨਿਆਂ ਦੇ ਪ੍ਰਬੰਧ ਅਤੇ ਅਗਵਾਈ ਲਈ 10 ਮੈਂਬਰੀ ਜ਼ਿਲ੍ਹਾ ਕਨਵੀਨਰ ਟੀਮ ਦਾ ਗਠਨ ਕੀਤਾ ਗਿਆ ਹੈ।
ਜਿਸ ਵਿੱਚ ਕਰਮ ਸਿੰਘ ਧਨੋਆ, ਬਾਜ ਸਿੰਘ ਖਹਿਰਾ, ਐਨਡੀ ਤਿਵਾੜੀ, ਕਰਤਾਰਪਾਲ ਸਿੰਘ, ਕਰਮਾਪੁਰੀ, ਮੰਗਾ ਸਿੰਘ, ਗੁਰਬਖ਼ਸ਼ ਸਿੰਘ, ਗੁਰਪਿਆਰ ਕੋਟਲੀ, ਮੋਹਨ ਸਿੰਘ ਗਿੱਲ, ਬ੍ਰਿਜ ਮੋਹਨ ਸ਼ਰਮਾ ਸ਼ਾਮਲ ਹਨ। ਇਸ ਤੋਂ ਇਲਾਵਾ ਬਾਕੀ ਸਾਰੇ ਮੈਂਬਰ ਜ਼ਿਲ੍ਹਾ ਕੋ-ਕਨਵੀਨਰ ਵਜੋਂ ਕਾਰਜ ਕਰਨਗੇ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ/ਪੈਨਸ਼ਨਰਾਂ ਦੀਆਂ ਮੰਗਾਂ ਤੋਂ ਲਗਾਤਾਰ ਭੱਜ ਰਹੀ ਹੈ। ਮੁਲਾਜ਼ਮਾਂ/ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਲਗਾਤਾਰ ਖੋਰਾ ਲਗਾਇਆ ਜਾ ਰਿਹਾ ਹੈ ਅਤੇ ਇਹ ਅਸਮਾਨਤਾ ਲੰਬੇ ਸਮੇਂ ਤੋਂ ਚੱਲ ਰਹੀ ਹੈ। ਪੈਨਸ਼ਨਰਾਂ ਨੂੰ 2.59 ਗੁਣਾਂਕ ਨਹੀਂ, ਤਨਖ਼ਾਹ ਕਮਿਸ਼ਨ ਦੀ ਰਹਿੰਦੀ ਰਿਪੋਰਟ ਠੰਢੇ ਬਸਤੇ ਵਿੱਚ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਮਾਣ ਭੱਤਾ/ਇੰਨਸੈਂਟਿਵ ਮੁਲਾਜ਼ਮਾਂ ਤੇ ਘੱਟੋ ਘੱਟ ਉਜ਼ਰਤਾਂ ਦਾ ਕਾਨੂੰਨ ਲਾਗੂ ਨਹੀਂ, ਪੁਰਾਣੀ ਪੈਨਸ਼ਨ ਦਾ ਸਿਰਫ਼ ਕਾਗਜ਼ੀ ਐਲਾਨ ਹੀ ਰਹਿ ਗਿਆ, ਸੋਧਣ ਦੇ ਨਾਂ ’ਤੇ ਬੰਦ ਕੀਤੇ ਭੱਤੇ ਹੁਣ ਫਰੀਜ ਹੀ ਕਰ ਦਿੱਤੇ ਹਨ, ਪ੍ਰੋਵੇਸ਼ਨ ਪੀਰੀਅਡ ਤੇ ਮੁਲਾਜ਼ਮਾਂ ਦਾ ਸ਼ੋਸ਼ਣ ਜਾਰੀ, ਕੇਂਦਰੀ ਸਕੇਲ ਵਾਪਸ ਨਹੀਂ ਲਏ ਜਾ ਰਹੇ ਅਤੇ ਵਿਕਾਸ ਦੇ ਨਾਂ ’ਤੇ 200 ਰੁਪਏ ਜਜ਼ੀਆ ਟੈਕਸ ਦੀ ਕਟੌਤੀ ਜਾਰੀ ਹੈ।
ਆਗੂਆਂ ਨੇ ਕਿਹਾ ਕਿ ਹੁਣ ਤਾਂ ਸਰਕਾਰ ਗੱਲਬਾਤ ਤੋਂ ਵੀ ਭੱਜ ਗਈ ਹੈ। ਇਸ ਲਈ ਫ਼ੈਸਲਾ ਕੀਤਾ ਗਿਆ ਕਿ ਸਰਕਾਰ ਦੇ ਮੁਲਾਜ਼ਮ/ਪੈਨਸ਼ਨਰਜ਼ ਵਿਰੋਧੀ ਵਤੀਰੇ ਖ਼ਿਲਾਫ਼ ਪੰਜਾਬ ਦੇ ਸਮੂਹ ਕੈਬਨਿਟ ਮੰਤਰੀਆਂ/ਹਲਕਾ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਸੁਰਿੰਦਰ ਸਿੰਘ ਲਹੌਰੀਆ, ਗੁਰਜੀਤ ਸਿੰਘ, ਗੁਰਵਿੰਦਰ ਸਿੰਘ, ਜਗਦੀਸ ਸਿੰਘ ਸਰਾਓ, ਚਰਨਜੀਤ ਸਿੱਧੂ, ਤਰਲੋਚਨ ਸਿੰਘ, ਭਜਨ ਸਿੰਘ, ਜਸਵੀਰ ਸਿੰਘ ਚੋਟੀਆਂ, ਮਲਾਗਰ ਸਿੰਘ, ਅਨਿਲ ਕੁਮਾਰ, ਹਰਵਿੰਦਰ ਸਿੰਘ, ਮੋਹਨ ਰਾਣਾ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਪੈਨਸ਼ਨਰ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੈਗਾ ਪੀਟੀਐਮ: ਸਰਕਾਰੀ ਸਕੂਲਾਂ ਵਿੱਚ 5 ਕੈਬਨਿਟ ਮੰਤਰੀਆਂ ਨੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ

ਮੈਗਾ ਪੀਟੀਐਮ: ਸਰਕਾਰੀ ਸਕੂਲਾਂ ਵਿੱਚ 5 ਕੈਬਨਿਟ ਮੰਤਰੀਆਂ ਨੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ ਸਕੂਲੀ ਸਿ…