ਨੌਜਵਾਨਾਂ ਨੇ ਖੂਨਦਾਨ ਕੈਂਪ ਲਗਾਇਆ, ਨਸ਼ਿਆਂ ਖ਼ਿਲਾਫ਼ ਡਟਣ ਦੀ ਸਹੁੰ ਖਾਧੀ

ਨਬਜ਼-ਏ-ਪੰਜਾਬ, ਮੁਹਾਲੀ, 30 ਜਨਵਰੀ:
ਸ਼ਹੀਦ ਭਗਤ ਸਿੰਘ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਵੱਲੋਂ ਇੱਥੋਂ ਦੇ ਫੇਜ਼-11 ਵਿਖੇ ਦੂਜਾ ਖੂਨਦਾਨ ਕੈਂਪ ਲਗਾਇਆ ਗਿਆ। ਸੰਸਥਾ ਦੇ ਪ੍ਰਧਾਨ ਗੁਰੀ ਬੈਦਵਾਨ ਨੇ ਦੱਸਿਆ ਕਿ ਕੈਂਪ ਦੌਰਾਨ ਸੋਹਾਣਾ ਹਸਪਤਾਲ ਤੋਂ ਪਹੁੰਚੀ ਮੈਡੀਕਲ ਟੀਮ ਨੇ 73 ਯੂਨਿਟ ਖੂਨ ਦੇ ਇਕੱਤਰ ਕੀਤੇ ਗਏ। ਇਸ ਤੋਂ ਪਹਿਲਾਂ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਨੌਜਵਾਨਾਂ ਨੇ ਨਸ਼ਿਆਂ ਸਮੇਤ ਹੋਰ ਸਮਾਜਿਕ ਬੁਰਾਈਆਂ ਖ਼ਿਲਾਫ਼ ਡਟਣ ਦੀ ਸਹੁੰ ਚੁੱਕੀ।
ਇਸ ਮੌਕੇ ਯੂਥ ਆਫ਼ ਪੰਜਾਬ ਦੇ ਚੇਅਰਮੈਨ ਅਤੇ ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਨ, ਕੌਂਸਲਰ ਜਸਬੀਰ ਸਿੰਘ ਮਾਣਕੂ, ਸੰਸਥਾ ਦੇ ਚੇਅਰਮੈਨ ਗੁਰਦੀਪ ਪਾਰਸ, ਮੀਤ ਪ੍ਰਧਾਨ ਨਵਦੀਪ ਸਿੰਘ, ਲਵਲੀ ਸੋਹਾਣਾ, ਗਿੰਦਾ ਬੈਦਵਾਨ, ਗਗਨ ਅਤੇ ਰਸ਼ਪ੍ਰੀਤ ਸਿੰਘ ਸਮੇਤ ਹੋਰਨਾਂ ਪਤਵੰਤਿਆਂ ਨੇ ਖੂਨਦਾਨੀਆਂ ਦੀ ਹੌਸਲਾ ਅਫਜਾਈ ਕੀਤੀ। ਅਖੀਰ ਵਿੱਚ ਸਾਰੇ ਖੂਨਦਾਨੀਆਂ ਨੂੰ ਵਿਸ਼ੇਸ਼ ਸਰਟੀਫਿਕੇਟ ਅਤੇ ਯਾਦਗਾਰੀ-ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਮੈਗਾ ਪੀਟੀਐਮ: ਸਰਕਾਰੀ ਸਕੂਲਾਂ ਵਿੱਚ 5 ਕੈਬਨਿਟ ਮੰਤਰੀਆਂ ਨੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ

ਮੈਗਾ ਪੀਟੀਐਮ: ਸਰਕਾਰੀ ਸਕੂਲਾਂ ਵਿੱਚ 5 ਕੈਬਨਿਟ ਮੰਤਰੀਆਂ ਨੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ ਸਕੂਲੀ ਸਿ…