ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਦੀ ਯਾਦ ਵਿੱਚ ਮੌਨ ਰੱਖਿਆ

ਨਬਜ਼-ਏ-ਪੰਜਾਬ, ਮੁਹਾਲੀ, 30 ਜਨਵਰੀ:
ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵੱਲੋਂ ਰਾਸ਼ਟਰ-ਪਿਤਾ ਮਹਾਤਮਾ ਗਾਂਧੀ ਦੀ ਬਰਸੀ ਮੌਕੇ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੋ ਮਿੰਟ ਦਾ ਮੌਨ ਰੱਖਿਆ ਗਿਆ। ਇਸ ਮੌਕੇ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐਸ ਤਿੜਕੇ ਅਤੇ ਐਸਪੀ (ਐਚ) ਤੁਸ਼ਾਰ ਗੁਪਤਾ, ਸਹਾਇਕ ਕਮਿਸ਼ਨਰ (ਯੂਟੀ) ਡੇਵੀ ਗੋਇਲ, ਸਹਾਇਕ ਕਮਿਸ਼ਨਰ (ਜ) ਹਰਜੋਤ ਕੌਰ ਮਾਵੀ, ਮੁੱਖ ਮੰਤਰੀ ਫ਼ੀਲਡ ਅਫ਼ਸਰ ਇੰਦਰ ਪਾਲ, ਡੀਐਸਪੀ ਹਰਸਿਮਰਨ ਸਿੰਘ ਬੱਲ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਏਡੀਸੀ ਵਿਰਾਜ ਐਸ ਤਿੜਕੇ ਨੇ ਕਿਹਾ ਕਿ ਇਹ ਦਿਨ ਸਾਨੂੰ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਵੱਲੋਂ ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਲਈ ਦਿੱਤੀਆਂ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਹੈ ਅਤੇ ਸਾਨੂੰ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸੁਤੰਤਰਤਾ ਸੈਨਾਨੀਆਂ ਦੇ ਸਦਾ ਰਿਣੀ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਦਿਨ ’ਤੇ ਰਾਸ਼ਟਰ-ਪਿਤਾ ਮਹਾਤਮਾ ਗਾਂਧੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਨੂੰ ਉਨ੍ਹਾਂ ਦੇ ਸਨਮਾਨ ਵਜੋਂ ਯਾਦ ਕੀਤਾ ਜਾਂਦਾ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ ਮੁਲਜ਼ਮਾਂ ਨੇ ਕੁਲਹਾੜੀ …