ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਬੁਨਿਆਦੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ: ਡੀਸੀ ਆਸ਼ਿਕਾ ਜੈਨ

ਮੁਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ 7.5 ਲੱਖ ਮਰੀਜ਼ਾਂ ਦਾ ਮੁਫ਼ਤ ਇਲਾਜ, 1.10 ਲੱਖ ਮਰੀਜ਼ਾਂ ਦੇ ਮੁਫ਼ਤ ਟੈੱਸਟ ਕੀਤੇ

ਨਬਜ਼-ਏ-ਪੰਜਾਬ, ਮੁਹਾਲੀ, 31 ਜਨਵਰੀ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਹਾਲੀ ਜ਼ਿਲ੍ਹੇ ਵਿੱਚ ਸਥਾਪਿਤ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਬੁਨਿਆਦੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦਾ ਦਾਅਵਾ ਕਰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਦਾ ਮੁਫ਼ਤ ਇਲਾਜ ਅਤੇ ਮੈਡੀਕਲ ਲੈਬ ਦੇ ਸਾਰੇ ਟੈੱਸਟ ਵੀ ਮੁਫ਼ਤ ਕੀਤੇ ਗਏ ਹਨ। ਇਹ ਕਲੀਨਿਕ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਵੱਡੀ ਪੁਲਾਂਘ ਸਾਬਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁਹਾਲੀ ਸ਼ਹਿਰ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ ਕਾਰਜਸ਼ੀਲ 34 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 7,52,164 ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਗਿਆ ਹੈ ਅਤੇ ਕਰੀਬ 1,10,624 ਮਰੀਜ਼ਾਂ ਦੇ ਮੁਫ਼ਤ ਟੈੱਸਟ ਕੀਤੇ ਗਏ ਹਨ।
ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਮੁੱਢਲੀਆਂ ਸਿਹਤ ਸਹੂਲਤਾਂ, ਚੈੱਕਅਪ ਅਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਰੋਜ਼ਾਨਾ ਹਜ਼ਾਰਾਂ ਮਰੀਜ਼ਾਂ ਨੂੰ ਬਿਨਾਂ ਕਿਸੇ ਮੁਸ਼ਕਲ ਦੇ ਘਰਾਂ ਨੇੜੇ ਸਿਹਤ ਜਾਂਚ ਅਤੇ ਦਵਾਈਆਂ ਦੀ ਸਹੂਲਤ ਪ੍ਰਦਾਨ ਕਰ ਰਹੇ ਹਨ। ਇਨ੍ਹਾਂ ਕਲੀਨਿਕਾਂ ਵਿੱਚ ਵੱਡੀ ਗਿਣਤੀ ’ਚ ਦਵਾਈਆਂ ਉਪਲਬਧ ਕਰਵਾਉਣ ਤੋਂ ਇਲਾਵਾ ਐਚਬੀ, ਬਲੱਡ ਸ਼ੂਗਰ, ਬਲੱਡ ਗਰੁੱਪ, ਐਚਆਈਵੀ, ਐਚਸੀਵੀ (ਕਾਲਾ ਪੀਲੀਆ), ਐਚਬੀਐਸਏਜੀ (ਜਿਗਰ ਦੀਆਂ ਬਿਮਾਰੀਆਂ ਨਾਲ ਸਬੰਧਤ), ਵੀਡੀਆਰਐਲ (ਗਰਭ ਦੌਰਾਨ ਜਾਂਚ), ਪਿਸ਼ਾਬ ਰਾਹੀਂ ਸ਼ੂਗਰ ਦੀ ਜਾਂਚ, ਪਿਸ਼ਾਬ ਰਾਹੀਂ ਅਲਬੁਮੇਨ ਦੀ (ਪੀਲੀਆ) ਜਾਂਚ, ਪਿਸ਼ਾਬ ਰਾਹੀਂ ਗਰਭ ਦੀ ਜਾਂਚ, ਖੂਨ ਰਾਹੀਂ ਮਲੇਰੀਆ ਦੀ ਜਾਂਚ ਆਦਿ ਸਾਰੇ ਟੈੱਸਟ ਮੁਫ਼ਤ ਕੀਤੇ ਜਾਂਦੇ ਹਨ।
ਡੀਸੀ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਹਸਪਤਾਲਾਂ ਵਿੱਚ ਇਲਾਜ ਲਈ ਲੰਬਾ ਇੰਤਜ਼ਾਰ ਅਤੇ ਪ੍ਰੇਸ਼ਾਨੀ ਨੂੰ ਘਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਖੁੱਲ੍ਹਣ ਨਾਲ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਦਾ ਦਬਾਅ ਪਹਿਲਾਂ ਨਾਲੋਂ ਘਟਿਆ ਹੈ, ਮਰੀਜ਼ਾਂ ਨੂੰ ਘਰਾਂ ਨੇੜੇ ਮੁਫ਼ਤ ਦਵਾਈਆਂ ਅਤੇ ਜਾਂਚ ਦੀ ਸੁਵਿਧਾ ਮਿਲ ਰਹੀ ਹੈ। ਸਰਕਾਰੀ ਹਸਪਤਾਲ ਵੀ ਹੁਣ ਓਪੀਡੀ ਦੇ ਬੋਝ ਤੋਂ ਕਾਫ਼ੀ ਹੱਦ ਤੱਕ ਮੁਕਤ ਹੋ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ ਮੁਲਜ਼ਮਾਂ ਨੇ ਕੁਲਹਾੜੀ …