ਡਾ. ਬੀਆਰ ਅੰਬੇਦਕਰ ਮਿਸ਼ਨਰੀ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਨਵੇਂ ਸਾਲ ਦਾ ਕਲੰਡਰ ਰਿਲੀਜ਼

ਨਬਜ਼-ਏ-ਪੰਜਾਬ, ਮੁਹਾਲੀ, 31 ਜਨਵਰੀ:
ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀਆਰ ਅੰਬੇਦਕਰ ਮਿਸ਼ਨਰੀ ਵੈੱਲਫੇਅਰ ਐਸੋਸੀਏਸ਼ਨ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਭਾਈਚਾਰੇ ਦੇ ਸਹਿਯੋਗ ਨਾਲ ਇੱਥੋਂ ਦੇ ਰਵਿਦਾਸ ਡਾਇਮੰਡ ਟੈਂਪਲ ਫੇਜ਼-7 ਵਿਖੇ ਪ੍ਰਧਾਨ ਡਾ. ਜਤਿੰਦਰ ਸਿੰਘ ਦੀ ਅਗਵਾਈ ਹੇਠ ਇੱਕ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਨਵੇਂ ਸਾਲ 2024 ਦਾ ਆਪਣਾ ਇਤਿਹਾਸਕ ਕਲੰਡਰ ਰਿਲੀਜ਼ ਕੀਤਾ ਗਿਆ। ਐਸੋਸੀਏਸ਼ਨ ਨੇ ਹਮੇਸ਼ਾ ਵਾਂਗ ਇਸ ਵਿਸ਼ੇਸ਼ ਕਲੰਡਰ ਰਾਹੀਂ ਸਮਾਜਿਕ ਤੌਰ ’ਤੇ ਮਹੱਤਵਪੂਰਨ ਵਿਸ਼ੇਸ਼ਤਾਵਾਂ ਨੂੰ ਉਜਾਗਰ ਕੀਤਾ ਹੈ, ਜਿਵੇਂ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਡਾ. ਬੀਆਰ ਅੰਬੇਦਕਰ ਦੇ ਬੁੱਤ ਅਤੇ ਤਸਵੀਰਾਂ ਅਤੇ ਬਾਬਾ ਸਾਹਿਬ ਅੰਬੇਦਕਰ ਦੇ ਵਿਚਾਰਾਂ ਤੋਂ ਜਾਣੂ ਕਰਵਾਇਆ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਦੀਪਕ ਸੋਂਧੀ ਨੇ ਦੱਸਿਆ ਕਿ ਦਲਿਤ ਭਾਈਚਾਰੇ ਲਈ ਇਤਿਹਾਸਕ ਮਹੱਤਵ ਦੇ ਵੱਖ-ਵੱਖ ਸਮਾਰਕ ਅਰਥਾਤ ਰਾਸ਼ਟਰੀ ਦਲਿਤ ਪ੍ਰੇਰਨਾ ਸਥਝਲ, ਨੋਇਡਾ, ਡਾ. ਬੀਆਰ ਅੰਬੇਦਕਰ ਦੀ ਰਿਹਾਇਸ਼, 26 ਅਲੀਪੁਰ ਰੋਡ, ਨਵੀਂ ਦਿੱਲੀ, ਗੌਤਮ ਬੁੱਧਾ ਯੂਨੀਵਰਸਿਟੀ, ਗਰੇਟਰ ਨੋਇਡਾ ਅਤੇ ਰਾਸ਼ਟਰੀ ਸਮਾਜਿਕ ਪਰਿਵਰਤਨ ਸਥਝਲ, ਲਖਨਊ ਵੀ ਕਲੰਡਰ ’ਤੇ ਵਾਟਰ-ਮਾਰਕ ਵਜੋਂ ਮੌਜੂਦ ਹਨ। ਜਿਸ ਨੂੰ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਫੇਜ਼-7 ਦੇ ਪ੍ਰਧਾਨ ਬੀ.ਡੀ. ਸਵਾਨ ਅਤੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਸਭਾ ਸੈਕਟਰ-30-ਏ ਦੇ ਪ੍ਰਧਾਨ ਓਪੀ ਚੋਪੜਾ ਦੀ ਹਾਜ਼ਰੀ ਵਿੱਚ ਰਿਲੀਜ਼ ਕੀਤਾ ਗਿਆ। ਇਸ ਪ੍ਰੋਗਰਾਮ ਦੀ ਖਾਸ ਗੱਲ ਇਹ ਰਹੀ ਕਿ ਹਾਜ਼ਰ ਸ਼ਖ਼ਸੀਅਤਾਂ ਨੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ, ਜਿਸ ਵਿੱਚ ਬੱਚੀ ਅਨਿਕਾ ਨਿਮਰ ਸੋਂਧੀ ਨੇ ਇਸ ਪਾਠਨ ਦੀ ਅਗਵਾਈ ਕੀਤੀ।
ਐਸੋਸੀਏਸ਼ਨ ਦੇ ਪ੍ਰਧਾਨ ਡਾ. ਜਤਿੰਦਰ ਸਿੰਘ ਨੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਾਰਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ 14 ਅਪਰੈਲ ਨੂੰ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ ਮੁਲਜ਼ਮਾਂ ਨੇ ਕੁਲਹਾੜੀ …